ਨਾਬਾਲਿਗਾ ਵਰਗਲਾ ਕੇ ਲਿਜਾਣ ਵਾਲੇ 4 ਨਾਮਜ਼ਦ
ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਵਾਲੇ 4 ਨਾਮਜ਼ਦ
Publish Date: Sun, 26 Apr 2026 03:25 PM (IST)
Updated Date: Mon, 27 Apr 2026 04:01 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ: ਫਿਰੋਜ਼ਪੁਰ ਵਿਖੇ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਵਾਲੇ 4 ਲੋਕਾਂ ਖ਼ਿਲਾਫ਼ ਥਾਣਾ ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਨਾਬਾਲਿਗ ਲੜਕੀ ਦੇ ਪਿਤਾ ਨੇ ਦੱਸਿਆ ਕਿ ਮਿਤੀ 23-24 ਅਪ੍ਰੈਲ ਦੀ ਰਾਤ ਨੂੰ ਮੁਲਜ਼ਮ ਕੁਲਦੀਪ ਸਿੰਘ ਪੁੱਤਰ ਮਹਿੰਦਰ ਸਿੰਘ, ਪੂਜਾ ਰਾਣੀ ਪਤਨੀ ਬਲਜੀਤ ਸਿੰਘ, ਗੁਰਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਅਤੇ ਮਹਿੰਦਰ ਸਿੰਘ ਪੁੱਤਰ ਦੋਨਾ ਸਿੰਘ ਉਸ ਦੀ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਆਪਣੇ ਨਾਲ ਮੋਟਰਸਾਈਕਲ ’ਤੇ ਬਿਠਾ ਕੇ ਲੈ ਗਏ ਹਨ। ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।