ਮੁਫ਼ਤ ਮੈਡੀਕਲ ਕੈਂਪ ’ਚ 50 ਮਰੀਜ਼ਾਂ ਦੀ ਜਾਂਚ
ਜਲਾਲਾਬਾਦ ਦੇ ਗਾਂਧੀ ਨਗਰ ਇਲਾਕੇ ਵਿੱਚ ਪਾਰਸਵਰਥ ਸਭਾ ਵੱਲੋਂ ਚਲਾਈ ਜਾ ਰਹੀ ਡਿਸਪੈਂਸਰੀ ਵਿੱਚ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗਿਆ। ਕੈਂਪ ਵਿੱਚ ਵੱਡੀ ਗਿਣਤੀ ਵਿੱਚ ਲੋੜਵੰਦ ਲੋਕਾਂ ਨੇ ਭਾਗ ਲਿਆ।
Publish Date: Wed, 27 May 2026 03:24 PM (IST)
Updated Date: Wed, 27 May 2026 03:25 PM (IST)
ਹੈਪੀ ਕਾਠਪਾਲ, ਪੰਜਾਬੀ ਜਾਗਰਣ ਜਲਾਲਾਬਾਦ : ਜਲਾਲਾਬਾਦ ਦੇ ਗਾਂਧੀ ਨਗਰ ਇਲਾਕੇ ਵਿੱਚ ਪਾਰਸਵਰਥ ਸਭਾ ਵੱਲੋਂ ਚਲਾਈ ਜਾ ਰਹੀ ਡਿਸਪੈਂਸਰੀ ਵਿੱਚ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗਿਆ। ਕੈਂਪ ਵਿੱਚ ਵੱਡੀ ਗਿਣਤੀ ਵਿੱਚ ਲੋੜਵੰਦ ਲੋਕਾਂ ਨੇ ਭਾਗ ਲਿਆ। ਕੈਂਪ ਦੌਰਾਨ ਵੱਖ-ਵੱਖ ਬਿਮਾਰੀਆਂ ਨਾਲ ਪੀੜਤ 50 ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਢੁਕਵੀਂ ਸਲਾਹ ਦਿੱਤੀ ਗਈ। ਡਾ. ਓਮਪ੍ਰਕਾਸ਼ ਕੰਬੋਜ ਨੇ ਆਪਣੀਆਂ ਸੇਵਾਵਾਂ ਦਿੰਦਿਆਂ ਮਰੀਜ਼ਾਂ ਦੀ ਵਿਸਥਾਰ ਨਾਲ ਜਾਂਚ ਕੀਤੀ।ਇਸ ਮੌਕੇ ਅਸ਼ੋਕ ਗਗਨੇਜਾ, ਗੁਰਚਰਨ ਕਮਾਰੀਆ, ਰੌਬਿਨ ਵਾਟਸ, ਸੁਰੇਸ਼ ਚੌਹਾਨ, ਰਮੇਸ਼ ਰਾਠੀ, ਮੈਡਮ ਰਮਨ ਅਤੇ ਮਾਨਿਕ ਚੌਹਾਨ ਨੇ ਵਿਸ਼ੇਸ਼ ਸਹਿਯੋਗ ਦਿੱਤਾ।ਸਭਾ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਮੁਫ਼ਤ ਮੈਡੀਕਲ ਕੈਂਪ ਦਾ ਮੁੱਖ ਉਦੇਸ਼ ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਨੂੰ ਸਿਹਤ ਸੇਵਾਵਾਂ ਉਪਲਬਧ ਕਰਵਾਉਣਾ ਸੀ। ਚੈੱਕਅੱਪ ਤੋਂ ਬਾਅਦ ਮਰੀਜ਼ਾਂ ਨੂੰ ਦਵਾਈਆਂ ਅਤੇ ਜ਼ਰੂਰੀ ਮਾਰਗਦਰਸ਼ਨ ਵੀ ਦਿੱਤਾ ਗਿਆ। ਇਲਾਕਾ ਵਾਸੀਆਂ ਨੇ ਇਸ ਸਮਾਜਸੇਵੀ ਉਪਰਾਲੇ ਦੀ ਸ਼ਲਾਘਾ ਕੀਤੀ।