30 ਗ੍ਰਾਮ ਹੈਰੋਇਨ ਸਮੇਤ 6 ਗ੍ਰਿਫਤਾਰ, ਮਾਮਲਾ ਦਰਜ
30 ਗ੍ਰਾਮ ਹੈਰੋਇਨ ਸਮੇਤ 6 ਗ੍ਰਿਫਤਾਰ, ਮਾਮਲਾ ਦਰਜ
Publish Date: Sun, 03 May 2026 06:54 PM (IST)
Updated Date: Mon, 04 May 2026 04:12 AM (IST)

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ: ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ 30 ਗ੍ਰਾਮ ਹੈਰੋਇਨ ਸਮੇਤ 6 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਵੱਖ ਵੱਖ ਥਾਣਿਆਂ ਵਿਚ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਦੇ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਮਸੀਹ ਚੋਂਕ ਨੇੜੇ ਵਜੀਰਾ ਵਾਲੀ ਬਿਲਡਿੰਗ ਫਿਰੋਜ਼ਪੁਰ ਕੈਂਟ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਜਸਵੀਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਟੇਲ ਨਗਰ ਜੋ ਹੈਰੋਇਨ ਵੇਚਣ ਦਾ ਆਦੀ ਹੈ ਤੇ ਅੱਜ ਵੀ ਕਲੱਬੀ ਹੋਟਲ ਨੇੜੇ ਗੰਦੇ ਨਾਲੇ ਦੇ ਪੁਲ ਪਾਸ ਹੈਰੋਇਨ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ’ਤੇ ਛਾਪੇਮਾਰੀ ਕੀਤੀ ਤਾਂ ਉਸ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਆਰਿਫ ਕੇ ਪੁਲਿਸ ਦੇ ਸਬ ਇੰਸਪੈਕਟਰ ਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਬੱਗੇ ਵਾਲਾ ਤੋਂ ਆਰਿਫ ਕੇ ਨੂੰ ਜਾ ਰਹੀ ਸੀ ਤਾਂ ਨਹਿਰ ਦੀ ਪੱਟੜੀ ’ਤੇ ਇਕ ਮੋਨਾ ਨੌਜਵਾਨ ਸੰਜੇ ਪੁੱਤਰ ਨੱਥੂ ਰਾਮ ਵਾਸੀ ਖੂਹ ਚਾਹ ਪਰਸੀਆ ਬੈਠਾ ਵਿਖਾਈ ਦਿੱਤਾ, ਜਿਸ ਨੂੰ ਸ਼ੱਕ ਦੇ ਤਹਿਤ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 2 ਗ੍ਰਾਮ ਹੈਰੋਇਨ, ਇਕ ਲਾਈਟਰ, ਸਿਲਵਰ ਪੇਪਰ ਅਤੇ 10 ਰੁਪਏ ਦਾ ਨੋਟ ਬਰਾਮਦ ਹੋਇਆ। ਥਾਣਾ ਮਮਦੋਟ ਪੁਲਿਸ ਦੇ ਐੱਸਆਈ ਦੀਪਕ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਦੌਰਾਨੇ ਗਸ਼ਤ ਸੀ ਤਾਂ ਮੁਹੰਮਦ ਖਾਂ ਨਿਆਜੀਆਂ ਕੋਲ ਨਹਿਰ ਦੀ ਪੱਟੜੀ ’ਤੇ ਇਕ ਵਿਅਕਤੀ ਸੁੱਚਾ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਭੰਬਾ ਹਾਜ਼ੀ ਬੈਠਾ ਵਿਖਾਈ ਦਿੱਤਾ, ਜਿਸ ਨੂੰ ਪੁਲਿਸ ਪਾਰਟੀ ਨੇ ਸ਼ੱਕ ਦੀ ਬਿਨਾਹ ’ਤੇ ਕਾਬੂ ਕੀਤਾ ਤੇ ਉਸ ਕੋਲੋਂ ਤਲਾਸ਼ੀ ਦੌਰਾਲ 8 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਘੱਲਖੁਰਦ ਪੁਲਿਸ ਦੇ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪੁਲ ਸੂਆ ਪਿੰਡ ਘੱਲਖੁਰਦ ਪੁੱਜੀ ਤਾਂ ਇਕ ਮੋਨਾ ਨੌਜਵਾਨ ਗੁਰਵਿੰਦਰ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਪਿੰਡ ਫਿਰੋਜ਼ਸ਼ਾਹ ਖੜਾ ਵਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ ਤਾਂ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇÇ ਵਚੋਂ 11 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਤਲਵੰਡੀ ਭਾਈ ਪੁਲਿਸ ਦੇ ਸਹਾਇਕ ਥਾਣੇਦਾਰ ਸੁਦੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਇਤਲਾਹ ਮਿਲੀ ਕਿ ਲਖਵੀਰ ਸਿੰਘ ਉਰਫ ਕਾਕਾ ਪੁੱਤਰ ਸ਼ਿੰਗਾਰਾ ਸਿੰਘ ਅਜੀਤ ਨਗਰ ਤਲਵੰਡੀ ਭਾਈ ਹੈਰੋਇਨ ਵੇਚਣ ਦਾ ਆਦੀ ਹੈ ਤੇ ਅੱਜ ਵੀ ਪਿੰਡ ਹਰਾਜ ਰੇਲਵੇ ਫਾਟਕ ਪਾਸ ਬਣੇ ਸ਼ੈੱਡ ਅੰਦਰ ਖੜਾ ਗਾਹਕਾਂ ਦਾ ਇੰਤਜਾਰ ਕਰ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ’ਤੇ ਛਾਪੇਮਾਰੀ ਕਰਕੇ ਕਾਬੂ ਕੀਤਾ ਤੇ ਉਸ ਕੋਲੋਂ ਤਲਾਸ਼ੀ ਦੌਰਾਨ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਕੁੱਲਗੜ੍ਹੀ ਪੁਲਿਸ ਦੇ ਸਹਾਇਕ ਥਾਣੇਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਦੌਰਾਨੇ ਗਸ਼ਤ ਸੀ ਤੇ ਗਸ਼ਤ ਕਰਦੀ ਹੋਈ ਬੱਸ ਅੱਡਾ ਵਲੂਰ ਤੋਂ ਗਡੋਡੂ ਨੂੰ ਜਾਂਦੀ ਲਿੰਕ ਰੋਡ ’ਤੇ ਸਥਿਤ ਸ਼ੈਲਰ ਤੋਂ ਕਰੀਬ 200 ਗੱਜ ਪਿੱਛੇ ਇਕ ਸ਼ੱਕੀ ਵਿਅਕਤੀ ਨਿਰਵੈਰ ਸਿੰਘ ਉਰਫ ਬਾਊ ਪੁੱਤਰ ਮੇਹਰ ਸਿੰਘ ਵਾਸੀ ਭੋਲੂ ਵਾਲਾ, ਰੋਡ ਗੋਬਿੰਦ ਨਗਰੀ, ਫਰੀਦਕੋਟ ਨੂੰ ਸ਼ੱਕ ਦੇ ਤਹਿਤ ਗ੍ਰਿਫਤਾਰ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿਚੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।