ਜ਼ਮੀਨੀ ਵਿਵਾਦ ਨੂੰ ਲੈ ਕੇ 6 ਲੋਕਾਂ ਨੇ ਔਰਤ ਤੇ ਲੜਕੀ ਦੀ ਕੀਤੀ ਕੁੱਟਮਾਰ
ਜ਼ਮੀਨੀ ਵਿਵਾਦ ਨੂੰ ਲੈ ਕੇ 6 ਲੋਕਾਂ ਨੇ ਔਰਤ ਅਤੇ ਲੜਕੀ ਨੂੰ ਕੁੱਟਮਾਰ ਕਰਕੇ ਜ਼ਖਮੀ ਕੀਤਾ
Publish Date: Sat, 22 Nov 2025 05:04 PM (IST)
Updated Date: Sat, 22 Nov 2025 05:07 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਰਗਣ, ਫਿਰੋਜ਼ਪੁਰ: ਮਮਦੋਟ ਵਿਖੇ ਬੀਤੇ ਦਿਨ ਪਿੰਡ ਭੰਬਾ ਹਾਜੀ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਔਰਤ ਅਤੇ ਲੜਕੀ ਨੂੰ ਕੁੱਟਮਾਰ ਕਰਕੇ ਜ਼ਖਮੀ ਕਰਨ ਵਾਲੇ 6 ਲੋਕਾਂ ਖਿਲਾਫ ਥਾਣਾ ਮਮਦੋਟ ਦੀ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮਮਦੋਟ ਦੇ ਏਐੱਸਆਈ ਗਹਿਣਾ ਰਾਮ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨ ਵਿਚ ਸ਼ਿਕਾਇਤਕਰਤਾ ਸੁਖਪ੍ਰੀਤ ਕੌਰ ਪੁੱਤਰੀ ਬਲਵੀਰ ਸਿੰਘ ਵਾਸੀ ਪਿੰਡ ਭੰਬਾ ਹਾਜੀ ਨੇ ਦੱਸਿਆ ਕਿ ਬੀਤੀ ਰਾਤ 9.30 ਵਜੇ ਉਸਦੀ ਮਾਤਾ ਸੀਤੋ ਬਾਈ ਪਤਨੀ ਬਲਵੀਰ ਸਿੰਘ ਅਤੇ ਜਸਵਿੰਦਰ ਕੌਰ ਪੁੱਤਰੀ ਗੁਰਮੀਤ ਸਿੰਘ ਆਪਣੀ ਹਵੇਲੀ ਵਿਚ ਮੱਝਾਂ ਬੰਨ੍ਹਣ ਗਏ ਸਨ ਤਾਂ ਇਸ ਦੌਰਾਨ ਜ਼ਮੀਨੀ ਵਿਵਾਦ ਨੂੰ ਲੈ ਕੇ ਸ਼ਾਮ ਸਿੰਘ ਪੁੱਤਰ ਜੰਗੀਰ ਸਿੰਘ, ਸੁਰਜੀਤ ਸਿੰਘ ਪੁੱਤਰ ਖੁਸ਼ਹਾਲ ਸਿੰਘ, ਸੰਦੀਪ ਕੌਰ ਪਤਨੀ ਗੁਰਨਾਮ ਸਿੰਘ, ਸਿਕੰਦਰ ਸਿੰਘ ਪੁੱਤਰ ਗੁਰਨਾਮ ਸਿੰਘ, ਕਾਦਰ ਸਿੰਘ ਪੁੱਤਰ ਲਾਭ ਸਿੰਘ, ਸ਼ੰਮੋ ਰਾਣੀ ਪਤਨੀ ਸ਼ਾਮ ਸਿੰਘ ਵਾਸੀ ਪਿੰਡ ਭੰਬਾ ਹਾਜੀ ਨੇ ਉਸਦੀ ਮਾਤਾ ਅਤੇ ਭਤੀਜੀ ਨਾਲ ਮਾਰਕੁੱਟ ਕੀਤੀ ਅਤੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ, ਜਿਸ ਤੋਂ ਬਾਅਦ ਉਕਤ ਸਾਰੇ ਲੋਕ ਉਥੋਂ ਫਰਾਰ ਹੋ ਗਏ। ਮਾਮਲੇ ਦੀ ਜਾਂਚ ਕਰ ਰਹੇ ਗਹਿਣਾ ਰਾਮ ਨੇ ਦੱਸਿਆ ਕਿ ਪੁਲਿਸ ਨੇ ਉਕਤ ਮਾਮਲੇ ਵਿੱਚ ਸਾਰੇ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਅਗਾਮੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।