6 ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਵੱਲੋਂ ਸਾਂਝੀ ਸਰਗਰਮੀ ਦਾ ਐਲਾਨ
6 ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਵੱਲੋਂ ਸਾਂਝੀ ਸਰਗਰਮੀ ਕਰਨ ਦਾ ਐਲਾਨ
Publish Date: Mon, 27 Apr 2026 04:59 PM (IST)
Updated Date: Mon, 27 Apr 2026 05:01 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਅੱਜ ਪੰਜਾਬ ਦੀਆਂ 6 ਪ੍ਰਮੁੱਖ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਦੀ ਮੀਟਿੰਗ ਸੁਤੰਤਰਤਾ ਸੈਨਾਨੀ ਹਾਲ ਮੋਗਾ ਵਿਖੇ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਦਿਗਵਿਜੇਪਾਲ ਸ਼ਰਮਾ, ਹਰਜਿੰਦਰ ਸਿੰਘ, ਯੁੱਧਜੀਤ ਸਿੰਘ,ਗੁਰਮੇਲ ਸਿੰਘ ਕੁਲਰੀਆਂ, ਸੁਖਚੈਨ ਸਿੰਘ, ਅਜੇ ਸ਼ਰਮਾ, ਬਰਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਅਤੇ 17-07-20 ਤੋਂ ਬਾਅਦ ਭਰਤੀ 3704, 2392,6635, 4161 ਜਥੇਬੰਦੀਆਂ ਅਤੇ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੇ ਸਮੂਹ ਸੂਬਾ ਆਗੂਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਦੌਰਾਨ ਅਧਿਆਪਕ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਸੰਘਰਸ਼ ਦੀ ਅਗਲੀ ਰਣਨੀਤੀ ’ਤੇ ਵਿਚਾਰ ਚਰਚਾ ਕੀਤੀ ਗਈ। ਅਧਿਆਪਕ ਸਾਥੀਆਂ ਨੇ ਦੱਸਿਆ ਕਿ ਆਉਣ ਵਾਲੇ ਕੁਝ ਸਮੇਂ ਵਿਚ ਹੀ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਜਾਵੇਗਾ ਅਤੇ ਮੁਲਾਜ਼ਮਾਂ ਪ੍ਰਤੀ ਮਾਰੂ ਨੀਤੀਆਂ ਅਪਣਾਉਣ ਵਾਲੀ ਸਰਕਾਰ ਦਾ ਪੂਰਨ ਤੌਰ ’ਤੇ ਬਾਈਕਾਟ ਕੀਤਾ ਜਾਵੇਗਾ। ਇਸ ਦੌਰਾਨ ਅਧਿਆਪਕਾਂ ਵੱਲੋਂ ਦੱਸਿਆ ਗਿਆ ਕਿ 5 ਅਤੇ 6 ਮਈ ਨੂੰ ਸਰਕਾਰੀ ਵੱਲੋਂ ਆਪਣੇ ਚੋਣ ਵਾਅਦੇ ਤੋਂ ਮੁੱਕਰਨ ਖਿਲਾਫ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰਾਂ ਰਾਹੀਂ ਮੰਗ ਪੱਤਰ ਭੇਜੇ ਜਾਣਗੇ ।ਇਸ ਦੇ ਨਾਲ ਨਾਲ ਹੀ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਡੀਪੀਆਈ ਵਿਖੇ ਮੋਹਾਲੀ ਵਿਖੇ 11 ਮਈ ਨੂੰ ਇਕ ਮਾਸ ਡੈਪੂਟੇਸ਼ਨ ਦੇ ਤੌਰ ’ਤੇ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਮੀਟਿੰਗ ਵਿਚ ਆਗੂਆਂ ਵੱਲੋਂ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਹੁੰਦਾ ਆਉਣ ਵਾਲੇ ਦਿਨਾਂ ਦੇ ਵਿਚ ਇੱਕਜੁੱਟ ਹੋ ਕੇ ਸਰਕਾਰ ਦਾ ਲਗਾਤਾਰ ਡੱਟਵਾਂ ਵਿਰੋਧ ਕੀਤਾ ਜਾਵੇਗਾ।