ਜ਼ਿਲ੍ਹੇ ਵਿਚ 7,83,616 ਮੀਟ੍ਰਿਕ ਟਨ ਹੋਈ ਕਣਕ ਦੀ ਆਮਦ : ਡੀਸੀ
ਜ਼ਿਲ੍ਹੇ ਵਿਚ 783616 ਮੀਟਰਕ ਟਨ ਹੋਈ ਕਣਕ ਦੀ ਆਮਦ : ਡਿਪਟੀ ਕਮਿਸ਼ਨਰ
Publish Date: Sat, 02 May 2026 05:48 PM (IST)
Updated Date: Sat, 02 May 2026 05:50 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਕਣਕ ਦੀ ਖਰੀਦ, ਲਿਫਟਿੰਗ ਤੇ ਅਦਾਇਗੀ ਦਾ ਕੰਮ ਨਿਰਵਿਘਨ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਸ਼ੁੱਕਰਵਾਰ ਸ਼ਾਮ ਤੱਕ 783616 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 757572 ਮੀਟਰਕ ਟਨ (97 ਫੀਸਦੀ) ਕਣਕ ਦੀ ਖਰੀਦ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਕੁਲ ਕਣਕ ਵਿਚੋਂ ਪਨਗ੍ਰੇਨ ਵੱਲੋਂ 234913 ਮੀਟਰਕ ਟਨ, ਮਾਰਕਫੈੱਡ ਵਲੋਂ 202498 ਮੀਟਰਕ ਟਨ, ਪਨਸਪ ਵੱਲੋਂ 195294 ਮੀਟਰਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 124867 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 368237 ਮੀਟਰਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਜੋ ਕਿ ਖਰੀਦੀ ਗਈ ਕਣਕ ਦਾ 52 ਫੀਸਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖਾਤਿਆਂ ਵਿਚ 1847.82 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਖੇਤਾਂ ਵਿੱਚ ਹੀ ਵਾਹ ਕੇ ਨਿਪਟਾਰਾ ਕਰਨ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਨਾ ਹੋਵੇ ਅਤੇ ਮਿਤਰ ਕੀਟਾਂ, ਜੀਵ ਜੰਤੂਆਂ ਤੇ ਰੁੱਖਾਂ ਦਾ ਨੁਕਸਾਨ ਨਾ ਹੋਵੇ।