ਮਾਤਾ ਗੁਜਰੀ ਸਕੂਲ ਵਿਖੇ ਗਰੈਜੂਏਸ਼ਨ ਸੈਰੇਮਾਨੀ ਕਰਵਾਈ
ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਸ਼ਾਨਦਾਰ ਗਰੈਜੂਏਸ਼ਨ ਸੈਰੇਮਾਨੀ ਦਾ ਕੀਤਾ ਸਮਾਗਮ ਆਯੋਜਿਤ
Publish Date: Tue, 19 May 2026 04:55 PM (IST)
Updated Date: Tue, 19 May 2026 04:57 PM (IST)

ਦੀਪਕ ਵਧਾਵਨ, ਪੰਜਾਬੀ ਜਾਗਰਣ ਗੁਰੂਹਰਸਹਾਏ : ਮਾਤਾ ਗੁਜਰੀ ਪਬਲਿਕ ਸਕੂਲ ਚੱਕ ਸੁਹੇਲੇਵਾਲਾ ਵਿਚ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਸਮਰਪਿਤ ਇਕ ਸ਼ਾਨਦਾਰ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਵਿਚ ਗ੍ਰੈਜੂਏਸ਼ਨ ਸੈਰੇਮਨੀ, ਅਕੈਡਮਿਕ ਇਨਾਮ ਵੰਡ ਸਮਾਰੋਹ ਅਤੇ ਡਾਂਸ ਪ੍ਰਾਈਜ਼ ਡਿਸਟ੍ਰੀਬਿਊਸ਼ਨ ਪ੍ਰੋਗਰਾਮ ਆਯੋਜਿਤ ਕੀਤੇ ਗਏ। ਸਮਾਗਮ ਦੌਰਾਨ ਨੰਨ੍ਹੇ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪ੍ਰਸਤੁਤੀਆਂ ਦੇ ਕੇ ਦਰਸ਼ਕਾਂ ਦਾ ਮਨ ਮੋਹ ਲਿਆ। ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਪੜ੍ਹਾਈ, ਨ੍ਰਿਤ ਅਤੇ ਹੋਰ ਗਤੀਵਿਧੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਸਨਮਾਨਿਤ ਕੀਤਾ ਗਿਆ। ਗ੍ਰੈਜੂਏਸ਼ਨ ਸੈਰੇਮਨੀ ਦੌਰਾਨ ਵਿਦਿਆਰਥੀਆਂ ਨੂੰ ਡਿਗਰੀਆਂ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਮੁੱਖ ਮਹਿਮਾਨ ਦੇ ਤੌਰ ’ਤੇ ਲੋਰੀਅਲ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਪ੍ਰਿੰਸੀਪਲ ਅਨੂਪ੍ਰੀਤ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ । ਮਾਤਾ ਗੁਜਰੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਪਰਵਿੰਦਰਜੀਤ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਬੱਚਿਆਂ ਵਿਚ ਆਤਮ ਵਿਸ਼ਵਾਸ, ਪ੍ਰੇਰਣਾ ਅਤੇ ਨਵੀਂ ਊਰਜਾ ਪੈਦਾ ਕਰਦੇ ਹਨ। ਸਮਾਗਮ ਵਿਚ ਮਾਪਿਆਂ ਨੇ ਵੀ ਵੱਡੀ ਗਿਣਤੀ ਵਿਚ ਹਾਜ਼ਰੀ ਲਗਾ ਕੇ ਬੱਚਿਆਂ ਦਾ ਹੌਸਲਾ ਵਧਾਇਆ। ਅੰਤ ਵਿਚ ਸਕੂਲ ਕੋਆਰਡੀਨੇਟਰ ਅੰਜੂ ਨੇ ਸਾਰੇ ਮਹਿਮਾਨਾਂ, ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕਰਦੇ ਹੋਏ ਸਮਾਗਮ ਦੀ ਸਫਲਤਾ ਲਈ ਸਭ ਨੂੰ ਵਧਾਈ ਦਿੱਤੀ।