ਇਲਾਜ ਦੇ ਬਹਾਨੇ ਪੁੱਛਾਂ ਦੇਣ ਵਾਲੇ ਬਾਬੇ ਨੇ ਲੜਕੀ ਨਾਲ ਕੀਤਾ ਜਬਰ-ਜਨਾਹ, ਇਤਰਾਜ਼ਯੋਗ ਤਸਵੀਰਾਂ ਵਾਇਰਲ ਕਰਨ ਦੀ ਧਮਕੀ ਦੇਣ ਵਾਲੇ ਦੋ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ
ਫ਼ਿਰੋਜ਼ਪੁਰ ਪੁਲਿਸ ਨੇ ਮਾਨਸਿਕ ਤੌਰ ’ਤੇ ਪਰੇਸ਼ਾਨ ਲੜਕੀ ਨੂੰ ਨਸ਼ੀਲੀ ਚੀਜ਼ ਪਿਆ ਕੇ ਉਸ ਨਾਲ ਜ਼ਬਰ-ਜਨਾਹ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਫ਼ਿਰੋਜ਼ਪੁਰ ਦੇ ਸਬ-ਇੰਸਪੈਕਟਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਕੋਲ ਇਕ ਪੀੜਤ ਲੜਕੀ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ’ਤੇ ਬਿਮਾਰ ਰਹਿੰਦੀ ਸੀ।
Publish Date: Sat, 30 May 2026 10:56 AM (IST)
Updated Date: Sat, 30 May 2026 10:59 AM (IST)
ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ। ਫ਼ਿਰੋਜ਼ਪੁਰ ਪੁਲਿਸ ਨੇ ਮਾਨਸਿਕ ਤੌਰ ’ਤੇ ਪਰੇਸ਼ਾਨ ਲੜਕੀ ਨੂੰ ਨਸ਼ੀਲੀ ਚੀਜ਼ ਪਿਆ ਕੇ ਉਸ ਨਾਲ ਜ਼ਬਰ-ਜਨਾਹ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਫ਼ਿਰੋਜ਼ਪੁਰ ਦੇ ਸਬ-ਇੰਸਪੈਕਟਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਕੋਲ ਇਕ ਪੀੜਤ ਲੜਕੀ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ’ਤੇ ਬਿਮਾਰ ਰਹਿੰਦੀ ਸੀ।
ਉਸ ਦੇ ਪਰਿਵਾਰ ਵਾਲਿਆਂ ਨੇ ਇਲਾਜ ਲਈ ਅਖੌਤੀ ਪੁੱਛਾਂ ਦੇਣ ਵਾਲੇ ਨਾਲ ਸੰਪਰਕ ਕੀਤਾ। ਇਸ ਦੌਰਾਨ ਉਹ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਪਹਲੂ ਵਾਲਾ ਦੇ ਰਹਿਣ ਵਾਲੇ ਬਾਬਾ ਸੁਖਬੀਰ ਸਿੰਘ ਉਰਫ਼ ਗੁੱਲੂ ਪੁੱਤਰ ਲੱਖਾ ਸਿੰਘ ਦੇ ਝਾਂਸੇ ਵਿਚ ਆ ਗਏ ਅਤੇ ਉਸ ਦੇ ਕਹੇ ਅਨੁਸਾਰ ਚੱਲਣ ਲੱਗੇ।
ਪੀੜ੍ਹਤਾ ਨੇ ਦੱਸਿਆ ਕਿ ਉਕਤ ਬਾਬੇ ਨੇ ਉਸ ਦੇ ਮਾਪਿਆਂ ਨੂੰ ਵਰਗਲਾ ਕੇ ਲੜਕੀ ਨੂੰ 15 ਫਰਵਰੀ ਨੂੰ ਇਕੱਲਿਆਂ ਉਸ ਕੋਲ ਭੇਜਣ ਲਈ ਕਿਹਾ। ਬਾਬੇ ਦੇ ਕਹਿਣ ’ਤੇ ਜਦੋਂ ਉਹ ਇਕੱਲੀ ਉੱਥੇ ਪਹੁੰਚੀ ਤਾਂ ਸੁਖਬੀਰ ਸਿੰਘ ਉਰਫ਼ ਗੁੱਲੂ ਅਤੇ ਉਸ ਦੇ ਸਾਥੀ ਰਾਹੁਲ ਪੁੱਤਰ ਮੰਨਾ ਸਿੰਘ ਨੇ ਉਸ ਨੂੰ ਕੋਈ ਨਸ਼ੀਲੀ ਚੀਜ਼ ਪਿਲਾ ਦਿੱਤੀ। ਇਸ ਤੋਂ ਬਾਅਦ ਮੁਲਜ਼ਮ ਉਸ ਨੂੰ ਬੇਹੋਸ਼ੀ ਦੀ ਹਾਲਤ ਵਿਚ ਪੁਰਾਣਾ ਕੱਚਾ ਜ਼ੀਰਾ ਰੋਡ ’ਤੇ ਇਕ ਹੋਟਲ ’ਚ ਲਿਜਾ ਕੇ ਉਸ ਨਾਲ ਗ਼ਲਤ ਕੰਮ ਕੀਤਾ।
ਪੀੜਤ ਲੜਕੀ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਵੀ ਦੱਸਿਆ ਤਾਂ ਉਹ ਉਸ ਦੀਆਂ ਇਤਰਾਜ਼ਯੋਗ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦੇਣਗੇ। ਇਸ ਡਰ ਕਾਰਨ ਉਹ ਕਾਫੀ ਸਮਾਂ ਚੁੱਪ ਰਹੀ, ਪਰ ਉਸ ਨੇ ਆਪਣੇ ਮਾਤਾ-ਪਿਤਾ ਨੂੰ ਸਾਰੀ ਗੱਲਬਾਤ ਦੱਸੀ।
ਪਰਿਵਾਰ ਵੱਲੋਂ ਤੁਰੰਤ ਲੜਕੀ ਨੂੰ ਸਿਵਲ ਹਸਪਤਾਲ ਮਮਦੋਟ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਮੈਡੀਕਲ ਮੁਆਇਨਾ ਕੀਤਾ ਗਿਆ। ਮਾਮਲੇ ਦੀ ਜਾਂਚ ਕਰ ਰਹੇ ਐੱਸ.ਆਈ. ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪੀੜ੍ਹਤਾ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਸੁਖਬੀਰ ਸਿੰਘ ਅਤੇ ਰਾਹੁਲ ਖ਼ਿਲਾਫ਼ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।