6 ਗ੍ਰਾਮ ਹੈਰੋਇਨ ਸਮੇਤ ਇੱਕ ਪੁਲਿਸ ਅੜਿੱਕੇ
6 ਗ੍ਰਾਮ ਹੈਰੋਇਨ ਸਮੇਤ ਇਕ ਪੁਲਿਸ ਅੜਿੱਕੇ
Publish Date: Wed, 26 Nov 2025 03:57 PM (IST)
Updated Date: Wed, 26 Nov 2025 03:59 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਥਾਣਾ ਸਦਰ ਜ਼ੀਰਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਉਸ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗਗਨਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਹੀ ਪਿੰਡ ਤਲਵੰਡੀ ਜੱਲੇ ਖਾਂ ਨੂੰ ਜਾ ਰਹੀ ਸੀ ਤਾਂ ਇਕ ਬੰਦ ਪਏ ਢਾਬੇ ’ਤੇ ਇਕ ਮੋਨਾ ਨੌਜਵਾਨ ਪਵਨਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਰਟੋਲ ਬੇਟ ਖੜਾ ਵਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਮੌਕੇ ਤੋਂ ਭੱਜਣ ਲੱਗਾ ਤਾਂ ਉਸ ਨੂੰ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕੀਤਾ ਗਿਆ ਤੇ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।