ਪਿੰਡ ਚਾਹਲ ਦੇ 20 ਪਰਿਵਾਰ ਕਾਂਗਰਸ ਪਾਰਟੀ ’ਚ ਸ਼ਾਮਲ
ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਵੱਡਾ ਝਟਕਾ 20 ਪਰਿਵਾਰ ਕਾਂਗਰਸ ਪਾਰਟੀ ’ਚ ਸ਼ਾਮਲ
Publish Date: Wed, 18 Mar 2026 07:04 PM (IST)
Updated Date: Wed, 18 Mar 2026 07:07 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਪਿੰਡ ਚਾਹਲ ਤੋਂ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦ ਕਾਂਗਰਸ ਪਾਰਟੀ ਦੀਆਂ ਵਧੀਆ ਨੀਤੀਆਂ ਨੂੰ ਵੇਖਦੇ ਹੋਏ 20 ਪਰਿਵਾਰ ਕਾਂਗਰਸ ਪਾਰਟੀ ’ਚ ਸ਼ਾਮਲ ਹੋਏ। ਇਸ ਮੌਕੇ ਪਾਰਟੀ ’ਚ ਸ਼ਾਮਲ ਹੋਣ ਵਾਲਿਆਂ ਜੀਤ ਸਿੰਘ, ਗੁਰਦੀਪ ਸਿੰਘ, ਬਾਰਾ ਸਰਪੰਚ, ਸਰਵਣ ਸਿੰਘ ਬਾਬਾ, ਮੱਖਣ ਸਿੰਘ, ਮਲੂਕ ਸਿੰਘ, ਰੇਸ਼ਮ ਸਿੰਘ, ਕੁਲਵੰਤ ਸਿੰਘ, ਕੁਲਵਿੰਦਰ ਸਿੰਘ ਡਾਕਟਰ, ਬਲਕਾਰ ਸਿੰਘ, ਬੋਹੜ ਸਿੰਘ, ਗੁਰਮੇਲ ਸਿੰਘ, ਹਰਬੰਸ ਸਿੰਘ, ਨਰਿੰਦਰ ਸਿੰਘ, ਹਰਜਿੰਦਰ ਸਿੰਘ, ਹੀਰਾ ਸਿੰਘ, ਸੁਖਪਾਲ, ਸਰਵਣ ਸਿੰਘ ਆਦਿ ਨੂੰ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਜੀ ਆਇਆਂ ਆਖਿਆ।ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਚ ਸ਼ਾਮਲ ਹੋਣ ਵਾਲਿਆਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਝੂਠੇ ਵਾਅਦੇ ਅਤੇ ਪੰਜਾਬ ਵਿਰੋਧੀ ਨੀਤੀਆਂ ਨੂੰ ਸਮਝ ਲਿਆ ਹੈ,ਇਸ ਲਈ ਲੋਕਾਂ ਦਾ ਭਰੋਸਾ ਕਾਂਗਰਸ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਮਜ਼ਬੂਤ ਸਰਕਾਰ ਬਣਾਏਗੀ।ਇਸ ਮੌਕੇ ਪਾਰਟੀ ’ਚ ਸ਼ਾਮਲ ਹੋਣ ਵਾਲਿਆਂ ਨੇ ਕਿਹਾ ਕਿ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਕਾਰਜਸ਼ੈਲੀ ਅਤੇ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਉਹ ਅੱਜ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਉਹ ਕਾਂਗਰਸ ਪਾਰਟੀ ਵਿੱਚ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਹਲਕੇ ਦੇ ਵਿਕਾਸ ਵਿੱਚ ਯੋਗਦਾਨ ਪਾਉਣਗੇ। ਇਸ ਮੌਕੇ ਮਹਿਕਦੀਪ ਸਿੰਘ ਜ਼ੀਰਾ, ਪੀਏ ਰੂਬਲ ਵਿਰਦੀ, ਸੁਰਜੀਤ ਸਿੰਘ ਸੰਧੂ, ਨਿਤੀਸ਼ ਕੁਮਾਰ ਗੋਲੂ, ਸਾਬਕਾ ਸਰਪੰਚ ਗੁਰਮੇਲ ਸਿੰਘ ਮਨਸੂਰਵਾਲ ਕਲਾਂ,ਸਾਬਕਾ ਸਰਪੰਚ ਜਨਕਰਾਜ ਸ਼ਰਮਾ, ਨਗਰ ਕੌਂਸਲ ਜ਼ੀਰਾ ਦੇ ਸਾਬਕਾ ਪ੍ਰਧਾਨ ਡਾ. ਰਛਪਾਲ ਸਿੰਘ, ਅੱਪੂ ਮਨਚੰਦਾ, ਰਮਨ ਸ਼ਰਮਾ ਆਦਿ ਹਾਜ਼ਰ ਸਨ।