ਜਗਦੀਪ ਸਿੰਘ ਕਾਕਾ ਬਰਾੜ ਦੀ ਅਗਵਾਈ ਕਈ ਪਰਿਵਾਰ 'ਆਪ' 'ਚ ਸ਼ਾਮਲ
ਅਮਿਤ ਕੱਕੜ, ਜਲਾਲਾਬਾਦ ਲੋਕ ਸਭਾ ਹਲਕਾ ਿਫ਼ਰੋਜ਼ਪੁਰ ਤੋਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਜਲਾਲਾਬਾਦ ਤੋ
Publish Date: Thu, 02 May 2024 03:01 AM (IST)
Updated Date: Thu, 02 May 2024 03:01 AM (IST)

ਲੋਕ ਸਭਾ ਹਲਕਾ ਿਫ਼ਰੋਜ਼ਪੁਰ ਤੋਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨਾਲ ਹਲਕੇ ਦੇ ਪਿੰਡਾਂ 'ਚ ਚੋਣ ਪ੍ਰਚਾਰ ਕੀਤਾ। ਚੋਣ ਪ੍ਰਚਾਰ ਦੀ ਸ਼ੁਰੂਆਤ ਚੱਕ ਪੱਖੀ, ਮੀਨਿਆ ਵਾਲਾ, ਚੱਕ ਰੋਹੀ ਵਾਲਾ, ਖੜੁੰਜ, ਚੱਕ ਖੜੁੰਜ ਕਾਹਨੇ ਵਾਲਾ, ਚੱਕ ਰੋੜਾ ਵਾਲਾ, ਰੱਤਾ ਖੇੜਾ, ਨਵਾਂ ਤੇਲੂਪੁਰਾ, ਪੁਰਾਣਾ ਤੇਲੂਪੁਰਾ, ਚੱਕ ਜਾਨੀਸਰ, ਜਾਨੀਸਰ, ਚੱਕ ਸੁਹੇਲੇ ਵਾਲਾ, ਲੱਧੂ ਵਾਲਾ ਉੜਾਤ 'ਚ ਪੁੱਜਣ 'ਤੇ ਪਿੰਡਾਂ ਦੇ ਵਰਕਰਾਂ ਤੇ ਆਮ ਲੋਕਾਂ ਵੱਲੋਂ ਆਪ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਤੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦਾ ਨਿੱਘਾ ਸਵਾਗਤ ਕੀਤਾ ਗਿਆ। ਚੋਣ ਪ੍ਰਚਾਰ ਦੌਰਾਨ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀ ਅਗਵਾਈ 'ਚ ਵੱਖ-ਵੱਖ ਪਾਰਟੀ ਦੇ ਟਕਸਾਲੀ ਅਹੁਦੇਦਾਰ ਤੇ ਵਰਕਰ ਉਨਾਂ੍ਹ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਤੇ ਜਿਸ ਤੇ ਉਨਾਂ੍ਹ ਦਾ ਨਿੱਘਾ ਸਵਾਗਤ ਕੀਤਾ ਗਿਆ। ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੇ ਪਿੰਡ ਚੱਕ ਪੱਖੀ ਵਿਖੇ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕੀਤਾ। ਹਲਕੇ ਦੇ ਪਿੰਡਾਂ 'ਚ ਲੋਕਾਂ ਸੰਬੋਧਨ ਕਰਦਿਆਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮੇਰੇ ਲਈ ਬਹੁਤ ਹੀ ਖ਼ੁਸ਼ਕਿਸਮਤੀ ਵਾਲੀ ਗੱਲ ਹੈ ਕਿ ਲੋਕ ਸਭਾ ਹਲਕਾ ਿਫ਼ਰੋਜ਼ਪੁਰ ਆਮ ਆਦਮੀ ਪਾਰਟੀ ਨੇ ਮੇਰੇ 'ਤੇ ਭਰੋਸਾ ਕੀਤਾ ਹੈ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੀ ਇਹ ਪਹਿਲੀ ਸਰਕਾਰ ਹੈ,ਜਿਸ ਨੇ ਚੋਣਾਂ ਦੌਰਾਨ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਸ ਤੋਂ ਵੱਧ ਕੇ ਪੰਜਾਬ ਅਤੇ ਪੰਜਾਬ ਦੇ ਲੋਕਾਂ ਲਈ ਕੰਮ ਕੀਤੇ ਹਨ ।