‘ਆਪ’ ਆਗੂ ਭਜਨ ਲਾਲ ਕੰਬੋਜ ਕਾਂਗਰਸ ’ਚ ਸ਼ਾਮਲ
‘ਆਪ’ ਆਗੂ ਭਜਨ ਲਾਲ ਕੰਬੋਜ ਕਾਂਗਰਸ ਵਿੱਚ ਸ਼ਾਮਲ
Publish Date: Sat, 16 May 2026 03:26 PM (IST)
Updated Date: Sat, 16 May 2026 03:27 PM (IST)
ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜ਼ਿਲਕਾ : ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਫਾਜ਼ਿਲਕਾ ਦੀ ਸਿਆਸਤ ਵਿੱਚ ਇੱਕ ਵੱਡਾ ਉਲਟਫੇਰ ਵੇਖਣ ਨੂੰ ਮਿਲਿਆ ਹੈ। ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਭਜਨ ਲਾਲ ਕੰਬੋਜ ਅਤੇ ਸਾਬਕਾ ਕੌਂਸਲਰ ਸੋਮਾ ਰਾਣੀ ਆਪਣੇ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਇਹ ਸ਼ਮੂਲੀਅਤ ਸੀਨੀਅਰ ਕਾਂਗਰਸੀ ਆਗੂ ਸਮਰਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਅਤੇ ਆਬਜ਼ਰਵਰ ਧਨਜੀਤ ਸਿੰਘ ਵਿਰਕ ਨੇ ਪੱਗ ਭੇਟ ਕਰਕੇ ਨਵੇਂ ਆਗੂਆਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਉਹ ਪੂਰੀ ਤਨਦੇਹੀ ਨਾਲ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਸੀਨੀਅਰ ਆਗੂ ਸਮਰਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਲੋਕਾਂ ਦਾ ਵਿਸ਼ਵਾਸ ਪਾਰਟੀ ਵੱਲ ਵੱਧ ਰਿਹਾ ਹੈ। ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਦਾਅਵਾ ਕੀਤਾ ਕਿ ਇਸ ਵਾਰ ਕਾਂਗਰਸ ਹਰ ਸੀਟ ਜਿੱਤ ਕੇ ਨਗਰ ਕੌਂਸਲ ਵਿੱਚ ਆਪਣਾ ਬੋਰਡ ਬਣਾਏਗੀ। ਇਸ ਮੌਕੇ ਐਡਵੋਕੇਟ ਰਿਤੇਸ਼ ਗਗਨੇਜਾ, ਹਰਬੰਸ਼ ਸਿੰਘ, ਬਲਦੇਵ ਭੱਟੀ ਸਮੇਤ ਕਈ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਸਨ।