ਕਾਕਾ ਕੰਬੋਜ ਨੇ ਵਿਰੋਧੀਆਂ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ, 'ਜੋ ਵੀ ਕਰਨਾ ਕਰ ਲੈ, ਵੰਝ ਬਰਾਬਰ ਗੱਡਾਗੇ, ਨਾਲੇ ਵੱਡਾ ਗੱਡਿਆ, ਵੇਖ ਲਵੋ ਗੱਡਿਆ ਪਿਆ।' ਉਨ੍ਹਾਂ ਕਿਹਾ ਕਿ ਫਾਜ਼ਿਲਕਾ ਵਿੱਚ ਭਾਜਪਾ ਦਾ ਕਾਫਲਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਚਿਹਰੇ ਪਾਰਟੀ ਨਾਲ ਜੁੜਣਗੇ।

ਰਿਤਿਸ਼ ਕੁੱਕੜ. ਪੰਜਾਬੀ ਜਾਗਰਣ ਫਾਜ਼ਿਲਕਾ: ਫਾਜ਼ਿਲਕਾ ਦੀ ਸਿਆਸਤ 'ਚ ਉਸ ਵੇਲੇ ਵੱਡਾ ਮੋੜ ਆਇਆ ਜਦੋਂ ਆਪ ਆਗੂ ਸੁਰਿੰਦਰ ਸਿੰਘ ਘੋਗਾ, ਕਾਂਗਰਸੀ ਆਗੂ ਬਲਕਾਰ ਸਿੰਘ, ਚਿਮਨ ਸਿੰਘ ਅਤੇ ਜਸਵਿੰਦਰ ਸਿੰਘ ਜੱਸਾ ਭਾਜਪਾ 'ਚ ਸ਼ਾਮਿਲ ਹੋ ਗਏ। ਇਨ੍ਹਾਂ ਆਗੂਆਂ ਨੂੰ ਭਾਜਪਾ ਦੇ ਆਲ ਸੈੱਲ ਪ੍ਰਧਾਨ ਰੰਜਮ ਕਾਮਰਾ, ਸਾਬਕਾ ਮੰਤਰੀ ਸੁਰਜੀਤ ਜਿਆਣੀ, ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ, ਰਮੇਸ਼ ਕਟਾਰੀਆ ਤੇ ਰਾਕੇਸ਼ ਧੂੜੀਆ ,ਅਸ਼ਵਨੀ ਫੁਟੇਲਾ,ਦੇਵ ਰਾਜ ਮੋਂਗਾ ਦੀ ਅਗਵਾਈ ਹੇਠ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਗਿਆ।
ਇਸ ਮੌਕੇ ਕਾਕਾ ਕੰਬੋਜ ਨੇ ਵਿਰੋਧੀਆਂ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ, 'ਜੋ ਵੀ ਕਰਨਾ ਕਰ ਲੈ, ਵੰਝ ਬਰਾਬਰ ਗੱਡਾਗੇ, ਨਾਲੇ ਵੱਡਾ ਗੱਡਿਆ, ਵੇਖ ਲਵੋ ਗੱਡਿਆ ਪਿਆ।' ਉਨ੍ਹਾਂ ਕਿਹਾ ਕਿ ਫਾਜ਼ਿਲਕਾ ਵਿੱਚ ਭਾਜਪਾ ਦਾ ਕਾਫਲਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਚਿਹਰੇ ਪਾਰਟੀ ਨਾਲ ਜੁੜਣਗੇ।
ਭਾਜਪਾ ਦੇ ਆਲ ਸੈੱਲ ਪ੍ਰਧਾਨ ਰੰਜਮ ਕਾਮਰਾ ਨੇ ਕਿਹਾ ਕਿ ਫਾਜ਼ਿਲਕਾ 'ਚ ਭਾਜਪਾ ਨੂੰ ਲਗਾਤਾਰ ਮਜ਼ਬੂਤੀ ਮਿਲ ਰਹੀ ਹੈ ਤੇ ਵੱਖ-ਵੱਖ ਪਾਰਟੀਆਂ ਦੇ ਆਗੂ ਲੋਕ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਭਾਜਪਾ 'ਤੇ ਵਿਸ਼ਵਾਸ ਜਤਾ ਰਹੇ ਹਨ।
ਰੰਜਮ ਕਾਮਰਾ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋਏ ਆਗੂਆਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਉਹ ਭਾਜਪਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਸਾਬਕਾ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਭਾਜਪਾ ਦੀ ਲੋਕ ਪੱਖੀ ਨੀਤੀਆਂ ਅਤੇ ਕੇਂਦਰ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਭਾਜਪਾ ਹੀ ਸੂਬੇ ਨੂੰ ਤਰੱਕੀ ਦੇ ਰਾਹ 'ਤੇ ਲੈ ਕੇ ਜਾ ਸਕਦੀ ਹੈ। ਜਿਆਣੀ ਨੇ ਕਿਹਾ ਕਿ ਪਾਰਟੀ 'ਚ ਸ਼ਾਮਿਲ ਹੋਏ ਆਗੂਆਂ ਨਾਲ ਭਾਜਪਾ ਨੂੰ ਫਾਜ਼ਿਲਕਾ 'ਚ ਹੋਰ ਮਜ਼ਬੂਤੀ ਮਿਲੇਗੀ ਤੇ ਆਉਣ ਵਾਲੇ ਸਮੇਂ 'ਚ ਪਾਰਟੀ ਦਾ ਜਨ ਅਧਾਰ ਹੋਰ ਵਧੇਗਾ।