ਜ਼ੀਰਾ ਨਗਰ ਕੌਂਸਲ ਚੋਣਾਂ ’ਚ ਤੇਜ਼ ਹੋਈ ਸਰਗਰਮੀ
ਜ਼ੀਰਾ ਨਗਰ ਕੌਂਸਲ ਚੋਣਾਂ ’ਚ ਤੇਜ਼ ਹੋਈ ਸਰਗਰਮੀ
Publish Date: Wed, 13 May 2026 05:41 PM (IST)
Updated Date: Wed, 13 May 2026 05:42 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ: ਨਗਰ ਕੌਂਸਲ ਚੋਣਾਂ ਨੂੰ ਲੈ ਕੇ ਜ਼ੀਰਾ ਸ਼ਹਿਰ ਦਾ ਸਿਆਸੀ ਮਾਹੌਲ ਦਿਨੋਂ-ਦਿਨ ਗਰਮਾਉਂਦਾ ਨਜਰ ਆ ਰਿਹਾ ਹੈ। ਇਸੇ ਕੜੀ ਤਹਿਤ ਜ਼ੀਰਾ ਦੇ ਵਾਰਡ ਨੰਬਰ 5 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸਰਬਜੀਤ ਕੌਰ ਗਿੱਲ, ਪਤਨੀ ਡਾ. ਰਛਪਾਲ ਸਿੰਘ ਸਾਬਕਾ ਪ੍ਰਧਾਨ ਨਗਰ ਕੌਂਸਲ ਜ਼ੀਰਾ ਵੱਲੋਂ ਅੱਜ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਬੀਡੀਪੀਓ ਦਫ਼ਤਰ ਜ਼ੀਰਾ ਵਿਖੇ ਐੱਸਡੀਐੱਮ ਜ਼ੀਰਾ ਲਛਮਣ ਸਿੰਘ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ।ਇਸ ਦੌਰਾਨ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਵਜੋਂ ਕਿਰਨਦੀਪ ਕੌਰ ਨੇ ਵੀ ਨਾਮਜ਼ਦਗੀ ਪੱਤਰ ਭਰੇ। ਨਾਮਜ਼ਦਗੀ ਦਾਖਲ ਕਰਨ ਮੌਕੇ ਸਮਰਥਕਾਂ ਅਤੇ ਇਲਾਕਾ ਨਿਵਾਸੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਬਜੀਤ ਕੌਰ ਗਿੱਲ ਨੇ ਕਿਹਾ ਕਿ ਉਹ ਵਾਰਡ ਨੰਬਰ 5 ਦੇ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ।ਉਨ੍ਹਾਂ ਕਿਹਾ ਕਿ ਲੋਕਾਂ ਦੀ ਨਿਸ਼ਕਾਮ ਸੇਵਾ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦੇਣਾ ਹੀ ਉਨ੍ਹਾਂ ਦਾ ਮੁੱਖ ਮਕਸਦ ਹੈ।ਉਨ੍ਹਾਂ ਕਿ ਵਾਰਡ ਦੇ ਬੁਨਿਆਦੀ ਮੁੱਦਿਆਂ ਜਿਵੇਂ ਸਫ਼ਾਈ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਗਲੀਆਂ-ਨਾਲੀਆਂ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾਵੇਗੀ। ਸਰਬਜੀਤ ਕੌਰ ਗਿੱਲ ਨੇ ਵਿਸ਼ਵਾਸ ਜਤਾਇਆ ਕਿ ਵਾਰਡ ਨਿਵਾਸੀ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਲੋਕ ਸੇਵਾ ਦਾ ਮੌਕਾ ਜ਼ਰੂਰ ਦੇਣਗੇ।