ਗਣਤੰਤਰ ਦਿਵਸ ’ਤੇ ਕੱਢੀਆਂ ਜਾਣ ਵਾਲੀਆਂ ਝਾਕੀਆਂ ’ਤੇ ਚਰਚਾ
ਗਣਤੰਤਰ ਦਿਵਸ ਤਿਆਰੀ ਸਬੰਧੀ ਅਧਿਕਾਰੀਆਂ ਨਾਲ ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਕੀਤੀ
Publish Date: Fri, 16 Jan 2026 04:01 PM (IST)
Updated Date: Fri, 16 Jan 2026 04:03 PM (IST)
ਸਟਾਫ ਰਿਪੋਰਟਰ.ਪੰਜਾਬੀ ਜਾਗਰਣ, ਫਾਜਿਲਕਾ : ਗਣਤੰਤਰ ਦਿਵਸ ਦੇ ਸਬੰਧ ਵਿੱਚ 26 ਜਨਵਰੀ ਨੂੰ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਬਹੁਮੰਤਵੀਂ ਖੇਡ ਸਟੇਡੀਅਮ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਆਪਣੀਆਂ ਸਕੀਮਾਂ ਅਤੇ ਪ੍ਰੋਜੈਕਟਾਂ ਨੂੰ ਦਰਸ਼ਾਉਂਦੇ ਹੋਏ ਝਾਕੀਆਂ ਕੱਢੀਆਂ ਜਾਣਗੀਆਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਨ ਮੌਕੇ ਕੀਤਾ।ਉਹਨਾਂ ਨੇ ਦੱਸਿਆ ਕਿ ਇਸ ਦੌਰਾਨ ਪੁਲਿਸ ਵਿਭਾਗ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਖੇਤੀਬਾੜੀ ਵਿਭਾਗ, ਜੰਗਲਾਤ ਵਿਭਾਗ, ਬਾਗਬਾਨੀ ਵਿਭਾਗ ਅਤੇ ਯੋਗ ਦੇ ਵਿਸ਼ੇ ਸਬੰਧੀ ਝਾਕੀਆਂ ਕੱਢੀਆਂ ਜਾਣਗੀਆਂ। ਉਹਨਾਂ ਨੇ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਹ ਝਾਂਕੀਆਂ ਆਕਰਸ਼ਕ ਤੇ ਸੁੰਦਰ ਢੰਗ ਨਾਲ ਤਿਆਰ ਕੀਤੀਆਂ ਜਾਣ। ਉਨ੍ਹਾਂ ਨੇ ਦੱਸਿਆ ਕਿ ਝਾਂਕੀਆਂ ਸਮਾਗਮ ਦੌਰਾਨ ਖਿੱਚ ਦਾ ਕੇਂਦਰ ਹੋਣ। ਉਨ੍ਹਾਂ ਕਿਹਾ ਕਿ ਝਾਂਕੀਆਂ ਦੇ ਮਾਰਫਤ ਵਿਭਾਗ ਆਪਣੀਆਂ ਲੋਕ ਭਲਾਈ ਸਕੀਮਾਂ ਅਤੇ ਪ੍ਰੋਜੈਕਟਾਂ ਨੂੰ ਪ੍ਰਦਰਸ਼ਿਤ ਕਰਣਗੇ।ਇਸ ਮੌਕੇ ਸਿਹਤ ਵਿਭਾਗ, ਬਾਗਬਾਨੀ ਵਿਭਾਗ, ਖੇਤੀਬਾੜੀ ਵਿਭਾਗ, ਜੰਗਲਾਤ ਵਿਭਾਗ, ਪੁਲਿਸ ਵਿਭਾਗ ਦੇ ਅਧਿਕਾਰੀ ਤੇ ਨੁਮਾਇੰਦੇ ਮੌਜੂਦ ਸਨ।