ਮਰਦਮਸ਼ੁਮਾਰੀ ਲਈ ਏਡੀਸੀ ਨੇ ਤਿਆਰੀਆਂ ਦਾ ਲਿਆ ਜਾਇਜ਼ਾ
ਮਰਦਮਸ਼ੁਮਾਰੀ ਲਈ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਤਿਆਰੀਆਂ ਦੀ ਸਮੀਖਿਆ
Publish Date: Wed, 29 Apr 2026 05:22 PM (IST)
Updated Date: Wed, 29 Apr 2026 05:25 PM (IST)
ਕਪਿਲ ਜਸੂਜਾ.ਪੰਜਾਬੀ ਜਾਗਰਣ ਫਾਜਿਲਕਾ : ਜਨਗਣਨਾ 2027 ਦੇ ਪਹਿਲੇ ਪੜਾਅ ਤਹਿਤ 15 ਮਈ ਤੋਂ 13 ਜੂਨ 2026 ਤੱਕ ਘਰਾਂ ਦਾ ਸੂਚੀਕਰਨ ਸ਼ੁਰੂ ਹੋਵੇਗਾ। ਇਹ ਦੇਸ਼ ਦੀ ਪਹਿਲੀ ਡਿਜ਼ੀਟਲ ਜਨਗਣਨਾ ਹੋਵੇਗੀ, ਜਿਸ ਵਿਚ 30 ਅਪ੍ਰੈਲ ਤੋਂ 14 ਮਈ 2026 ਤੱਕ ਤੇ ਸੈਲਫ-ਇਨਿਊਮਰੇਸ਼ਨ ਦੀ ਸਹੂਲਤ ਵੀ ਮਿਲੇਗੀ। ਇਸ ਸਬੰਧੀ ਤਿਆਰੀਆਂ ਦਾ ਜਾਇਜਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਫਾਜਿਲਕਾ ਡਾ.ਮਨਦੀਪ ਕੌਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਕੀਤਾ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੈਲਫ ਇਨਿਊਮਰੇਸ਼ਨ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ। ਉਹਨਾਂ ਕਿਹਾ ਕਿ ਮਰਦਮਸ਼ੁਮਾਰੀ ਹੀ ਨੀਤੀ ਨਿਰਮਾਣ ਦਾ ਆਧਾਰ ਹੈ ਅਧਿਕਾਰੀ ਇਸ ਨੂੰ ਸਮਰਪਣ ਭਾਵਨਾ ਨਾਲ ਸਫਲ ਬਣਾਉਣ। ਉਹਨਾਂ ਕਿਹਾ ਕਿ ਉਹ ਆਪਣੀ, ਆਪਣੇ ਦਫਤਰ ਅਧੀਨ ਕੰਮ ਕਰਦੇ ਕਰਮਚਾਰੀਆਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਸੈਲਫ ਇਨਿਊਮਰੇਸ਼ ਨੂੰ ਜਰੂਰ ਯਕੀਨੀ ਬਣਾਉਣ। ਉਨ੍ਹਾਂ ਵਿਭਾਗੀ ਮੁਖੀਆਂ ਨੂੰ ਕਿਹਾ ਕਿ ਉਹ ਆਪਣੇ ਤਹਿਤ ਕੰਮ ਕਰ ਰਹੇ ਕਰਮਚਾਰੀਆਂ ਤੇ ਹੋਰ ਨਾਲ ਜੁੜੇ ਲੋਕਾਂ ਨੂੰ ਜਨਗਣਨਾ ਤਹਿਤ ਖੁਦ ਜਾਣਕਾਰੀ ਭਰਨ ਲਈ ਪ੍ਰੇਰਿਤ ਕੀਤਾ ਜਾਵੇ।