ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਜ ਫਰਮਾਂ ਦੇ ਲਾਇਸੰਸ ਸਸਪੈਂਡ
ਅਜਿਹਾ ਕਰਕੇ ਇਨ੍ਹਾਂ ਲਾਇਸੰਸ ਧਾਰਕਾਂ ਵੱਲੋਂ ਪੰਜਾਬ ਪ੍ਰੀਵੈਨਸ਼ਨ ਆਫ਼ ਹੁਮੈਨ ਸਮਗਲਿੰਗ ਰੂਲਜ਼ 2013 ਫਰੇਮਡ ਅੰਡਰ ਪੰਜਾਬ ਪ੍ਰੀਵੈਨਸ਼ਨ ਆਫ਼ ਹੁਮੈਨ ਸਮਗਲਿੰਗ ਰੂਲਜ਼, 2012 (ਨੇਮ ਐਜ਼ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਦੀ ਧਾਰਾ 5 (2) ਦੀ ਉਲੰਘਣਾ ਕੀਤੀ ਗਈ ਹੈ।
Publish Date: Mon, 25 May 2026 03:34 PM (IST)
Updated Date: Mon, 25 May 2026 04:34 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਡਾ. ਅਮਨਦੀਪ ਕੌਰ ਵੱਲੋਂ ਦੱਸਿਆ ਕਿ ਪੰਜਾਬ ਪ੍ਰੀਵੈਨਸ਼ਨ ਆਫ਼ ਹੁਮੈਨ ਸਮਗਲਿੰਗ ਐਕਟ 2012 ਤਹਿਤ ਪੰਜਾਬ ਪ੍ਰੀਵੈਨਸ਼ਨ ਆਫ਼ ਹੁਮੈਨ ਸਮਗਲਿੰਗ ਰੂਲਜ਼, 2013 ਰਾਹੀਂ ਕੰਸਲਟੈਂਸੀ/ਕੋਚਿੰਗ ਆਫ਼ ਆਈਲੈਟਸ/ ਟਰੈਵਲ ਏਜੰਸੀ/ ਟਿਕਟਿੰਗ ਏਜੰਟ/ਜਨਰਲ ਸੇਲਜ਼ ਏਜੰਟਸ ਆਦਿ ਦਾ ਕੰਮ ਕਰਨ ਵਾਲੀਆਂ ਪੰਜ ਫ਼ਰਮਾਂ ਦੇ ਲਾਇਸੰਸ ਮਿਆਦ ਖ਼ਤਮ ਹੋਣ ਉਪਰੰਤ ਸਸਪੈਂਡ ਕੀਤੇ ਗਏ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਜਿਨ੍ਹਾਂ ਫਰਮਾਂ ਦੇ ਲਾਇਸੰਸ ਸਸਪੈਂਡ ਕੀਤੇ ਗਏ ਹਨ ਉਨ੍ਹਾਂ ਵਿੱਚ ਐਡਵਾਂਸ ਅਕੈਡਮੀ ਮੁਕਤਸਰ ਰੋਡ ਗੁਰੂਹਰਸਹਾਏ, ਇੰਸਪਾਇਰ ਐਜੂਕੇਸ਼ਨ ਤਲਵੰਡੀ ਰੋਡ ਗੁਰੂਹਰਸਹਾਏ, ਪਾਥ ਫਾਇੰਡਰ ਆਈਲਟਸ ਸੈਂਟਰ ਫ਼ਿਰੋਜ਼ਪੁਰ ਸ਼ਹਿਰ, ਵਨਨੈਸ ਇਮੀਗ੍ਰੇਸ਼ਨ ਸਰਵਿਸਿਜ਼ ਮੋਗਾ ਰੋਡ ਫ਼ਿਰੋਜ਼ਪੁਰ ਅਤੇ ਲਕਸ਼ੇ ਕੋਚਿੰਗ ਸੈਂਟਰ ਆਫ਼ ਆਈਲਟਸ ਰੇਲਵੇ ਰੋਡ ਮਖੂ ਸ਼ਾਮਲ ਹਨ।
ਉਕਤ ਲਾਇਸੰਸ ਧਾਰਕਾਂ ਨੂੰ ਲਾਇਸੰਸ ਦੀ ਮਿਆਦ ਖ਼ਤਮ ਹੋਣ ਤੋਂ 2 ਮਹੀਨੇ ਪਹਿਲਾਂ-ਪਹਿਲਾਂ ਲਾਇਸੰਸ ਨਵੀਨ ਕਰਵਾਉਣ ਦੀ ਪ੍ਰਤੀਬੇਨਤੀ ਜ਼ਿਲ੍ਹਾ ਮੈਜਿਸਟਰੇਟ ਦੇ ਦਫਤਰ ਵਿਖੇ ਜਮ੍ਹਾ ਕਰਵਾਉਣ ਲਈ ਲਿਖਿਆ ਗਿਆ ਸੀ, ਪਰ ਉਕਤ ਫਰਮਾਂ ਪਾਸੋਂ ਲਾਇਸੰਸ ਦੀ ਮਿਆਦ ਖਤਮ ਹੋਣ ਦੇ ਬਾਵਜੂਦ ਵੀ ਲਾਇਸੰਸ ਨਵੀਨ ਕਰਵਾਉਣ ਲਈ ਇਸ ਦਫਤਰ ਵਿਚ ਨਾ ਤਾਂ ਕੋਈ ਪ੍ਰਤੀਬੇਨਤੀ ਦਿੱਤੀ ਗਈ ਹੈ ਨਾ ਹੀ ਲਾਇਸੰਸ ਸਰੰਡਰ ਕੀਤਾ ਗਿਆ ਹੈ।
ਅਜਿਹਾ ਕਰਕੇ ਇਨ੍ਹਾਂ ਲਾਇਸੰਸ ਧਾਰਕਾਂ ਵੱਲੋਂ ਪੰਜਾਬ ਪ੍ਰੀਵੈਨਸ਼ਨ ਆਫ਼ ਹੁਮੈਨ ਸਮਗਲਿੰਗ ਰੂਲਜ਼ 2013 ਫਰੇਮਡ ਅੰਡਰ ਪੰਜਾਬ ਪ੍ਰੀਵੈਨਸ਼ਨ ਆਫ਼ ਹੁਮੈਨ ਸਮਗਲਿੰਗ ਰੂਲਜ਼, 2012 (ਨੇਮ ਐਜ਼ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਦੀ ਧਾਰਾ 5 (2) ਦੀ ਉਲੰਘਣਾ ਕੀਤੀ ਗਈ ਹੈ। ਇਸ ਲਈ ਇਨ੍ਹਾਂ ਲਾਇਸੰਸ ਧਾਰਕਾਂ ਦੇ ਲਾਇਸੰਸ ਉਕਤ ਐਕਟ ਦੇ ਸੈਕਸ਼ਨ 6(ਈ) ਵਿਚ ਦਰਜ ਹਦਾਇਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਤੁਰੰਤ ਪ੍ਰਭਾਵ ਤੋਂ ਸਸਪੈਂਡ ਕੀਤੇ ਜਾਂਦੇ ਹਨ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇਨ੍ਹਾਂ ਲਾਇਸੰਸ ਧਾਰਕਾਂ ਨੂੰ ਹਦਾਇਤ ਕੀਤੀ ਹੈ ਕਿ ਨੋਟਿਸ ਜਾਰੀ ਹੋਣ ਤੋਂ 7 ਦਿਨਾਂ ਦੇ ਅੰਦਰ-ਅੰਦਰ ਆਪਣਾ ਜਵਾਬ ਪੇਸ਼ ਕਰਨ। ਮਿੱਥੇ ਸਮੇਂ ਅੰਦਰ ਜਵਾਬ ਪ੍ਰਾਪਤ ਨਾ ਹੋਣ ਦੀ ਸੂਰਤ ਵਿਚ ਇਹ ਸਮਝ ਲਿਆ ਜਾਵੇਗਾ ਕਿ ਆਪ ਕੁਝ ਨਹੀਂ ਕਹਿਣਾ ਚਾਹੁੰਦੇ ਅਤੇ ਲਾਇਸੰਸ ਰੱਦ ਕਰਨ ਲਈ ਇਕ ਤਰਫਾ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।