ਸੇਮ ਨਾਲਿਆਂ ’ਚ ਪਈ ਦਰਾਰ ਨੂੰ ਜਲਦ ਭਰਨ ਦੇ ਦਿੱਤੇ ਨਿਰਦੇਸ਼
ਖੇਤੀਬਾੜੀ ਮੰਤਰੀ ਵੱਲੋਂ ਪਿੰਡ ਬਾਂਡੀਵਾਲਾ ਅਤੇ ਸਾਬੂ ਆਣਾ ਵਿਖੇ ਦੌਰਾ
Publish Date: Mon, 01 Sep 2025 06:50 PM (IST)
Updated Date: Mon, 01 Sep 2025 06:52 PM (IST)

ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜ਼ਿਲਕਾ : ਖੇਤੀਬਾੜੀ ਮੰਤਰੀ ਵੱਲੋਂ ਪਿੰਡ ਬਾਂਡੀਵਾਲਾ ਅਤੇ ਸਾਬੂ ਆਣਾ ਵਿਖੇ ਦੌਰਾ। ਪਿੰਡ ਸਾਬੂਆਣਾ ਅਤੇ ਬਾਂਡੀਵਾਲਾ ਵਿੱਚ ਦੌਰਾ ਦੌਰਾਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਵਲੋਂ ਲੋਕਾਂ ਨਾਲ ਮੁਲਾਕਾਤ ਕਰ ਸੇਮ ਨਾਲੇ ਵਿੱਚ ਪਏ ਪਾੜ ਵਾਲੀ ਥਾਂ ਦਾ ਨਿਰੀਖਣ ਕੀਤਾ ।ਇਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਹਨਾਂ ਨੇ ਡ੍ਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਤਾੜਨਾ ਕੀਤੀ ਕਿ ਅਸਪਾਲ ਡਰੇਨ ਅਤੇ ਅਬੁਲ ਖੁਰਾਣਾ ਡਰੇਨ ਵਿੱਚ ਆਏ ਪਾੜ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ ਤਾਂ ਜੋ ਪਾਣੀ ਦੇ ਨਵੇਂ ਖੇਤਰਾਂ ਵਿੱਚ ਪਸਾਰ ਨੂੰ ਤੁਰੰਤ ਰੋਕਿਆ ਜਾ ਸਕੇ। ਖੇਤੀਬਾੜੀ ਮੰਤਰੀ ਨੇ ਇਸ ਮੌਕੇ ਆਖਿਆ ਕਿ ਇਸ ਇਲਾਕੇ ਵਿੱਚ ਸਤਲੁਜ ਨਦੀ ਦਾ ਪਾਣੀ ਨਹੀਂ ਆਇਆ ਸਗੋਂ ਇੱਥੇ ਸੇਮ ਨਾਲੇ ਵਿੱਚ ਪਾੜ ਪੈਣ ਕਾਰਨ ਨੁਕਸਾਨ ਹੋਇਆ ਹੈ ਪਰ ਸਰਕਾਰ ਹਰ ਥਾਂ ਤੇ ਹੋਏ ਨੁਕਸਾਨ ਸੀ ਗਰਦਾਵਰੀ ਕਰਵਾਵੇਗੀ। ਖੇਤੀਬਾੜੀ ਮੰਤਰੀ ਨੇ ਇਸ ਮੌਕੇ ਇਹ ਵੀ ਕਿਹਾ ਕਿ ਹੜ ਪ੍ਰਭਾਵਿਤ ਖੇਤਰਾਂ ਵਿੱਚ ਸਰਕਾਰ ਵੱਲੋਂ ਲਗਾਤਾਰ ਰਾਹਤ ਸਮੱਗਰੀ ਦੀ ਵੰਡ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਸਾਰੇ ਜ਼ਿਲ੍ਹਿਆਂ ਵਿੱਚ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਗਈ ਹੈ ਕਿ ਹੜ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਵਿੱਚ ਕੋਈ ਕੁਤਾਹੀ ਨਾ ਹੋਵੇ।ਇਸ ਮੌਕੇ ਐਸਡੀਐਮ ਵੀਰਪਾਲ ਕੌਰ, ਮੁੱਖ ਖੇਤੀਬਾੜੀ ਅਫਸਰ ਰਜਿੰਦਰ ਕੁਮਾਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਮਨਦੀਪ ਸਿੰਘ, ਕਰਮਜੀਤ ਸਿੰਘ ਬਾਂਡੀਵਾਲਾ ਵੀ ਹਾਜ਼ਰ ਸਨ।