ਮਜੀਠੀਆ ਦੇ ਜੇਲ੍ਹ ’ਚੋਂ ਬਾਹਰ ਆਉਣ ’ਤੇ ਅਕਾਲੀ ਵਰਕਰਾਂ ’ਚ ਖੁਸ਼ੀ
ਮਜੀਠੀਆ ਦੇ ਜੇਲ ਵਿੱਚੋਂ ਬਾਹਰ ਆਉਣ ਤੇ ਅਕਾਲੀ ਵਰਕਰਾਂ ਵਿਚ ਖੁਸ਼ੀ
Publish Date: Tue, 03 Feb 2026 06:02 PM (IST)
Updated Date: Tue, 03 Feb 2026 06:05 PM (IST)
ਪਿੱਪਲ ਸਿੰਘ ਭੁੱਲਰ, ਪੰਜਾਬੀ ਜਾਗਰਣ ਮੱਲਾਂਵਾਲਾ : ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਦੇ ਅੱਜ ਨਾਭਾ ਜੇਲ੍ਹ ਤੋਂ ਬਾਹਰ ਆਉਣ ਤੇ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਮੱਲਾਂਵਾਲਾ ਦੇ ਮੇਨ ਚੌਂਕ ਵਿਚ ਅਕਾਲੀ ਵਰਕਰਾਂ ਨੇ ਲੱਡੂ ਵੰਡ ਕੇ ਪਟਾਕੇ ਚਲਾ ਕੇ ਅਤੇ ਬਿਕਰਮਜੀਤ ਸਿੰਘ ਮਜੀਠਿਆ ਜਿੰਦਾਬਾਦ ਅਕਾਲੀ ਦਲ ਬਾਦਲ ਜਿੰਦਾ ਬਾਅਦ ਦੇ ਨਾਅਰੇ ਲਾ ਕੇ ਖੁਸ਼ੀ ਜਾਹਿਰ ਕੀਤੀ। ਅਕਾਲੀ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਜਿਸ ਕੇਸ ਵਿਚ ਮਜੀਠੀਆ ਨੂੰ ਜੇਲ੍ਹ ਅੰਦਰ ਭੇਜਿਆ ਸੀ। ਉਸ ਸਬੰਧੀ ਉਹ ਪੁਖਤਾ ਸਬੂਤ ਪੇਸ਼ ਨਹੀਂ ਕਰ ਸਕੇ। ਜਿਸ ਕਾਰਨ ਮਾਨਯੋਗ ਸੁਪਰੀਮ ਕੋਟ ਨੇ ਉਨ੍ਹਾਂ ਨੂੰ ਜਮਾਨਤ ਤੇ ਰਿਹਾ ਕਰ ਦਿੱਤਾ ਹੈ। ਇਸ ਮੌਕੇ ਗੁਰਪਿੰਦਰ ਸਿੰਘ ਆਸਿਫ਼ ਵਾਲਾ ਕੌਮੀ ਜਰਨਲ ਸਕੱਤਰ ਯੂਥ ਅਕਾਲੀ ਦਲ ਪੰਜਾਬ, ਜਸਵਿੰਦਰ ਸਿੰਘ ਭੁੱਲਰ ਸਰਕਲ ਪ੍ਰਧਾਨ, ਅਜੈ ਸੋਈ, ਮਨਜੀਤ ਸਿੰਘ, ਕੁਲਦੀਪ ਸਿੰਘ ਡੋਗਰਾ, ਮੈਂਬਰ ਕੋਰ ਕਮੇਟੀ ਨੱਛਤਰ ਸਿੰਘ ਸੰਧੂ, ਬਲਜਿੰਦਰ ਸਿੰਘ ਰਜਿੰਦਰ ਸਿੰਘ ਆਦਿ ਸਮੇਤ ਅਕਾਲੀ ਵਰਕਰ ਹਾਜ਼ਰ ਸਨ।।