ਵਿਦਿਆਰਥੀਆਂ ਨੇ ਸੀਆਈਐੱਸਸੀਈ ਬੋਰਡ ਨਤੀਜਿਆਂ ’ਚ ਰਚਿਆ ਇਤਿਹਾਸ
ਐਮਬਰੋਜ਼ੀਅਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੀਆਈਐੱਸਸੀਈ ਬੋਰਡ ਨਤੀਜਿਆਂ ਵਿੱਚ ਰਚਿਆ ਇਤਿਹਾਸ
Publish Date: Thu, 30 Apr 2026 05:36 PM (IST)
Updated Date: Thu, 30 Apr 2026 05:37 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਐਮਬਰੋਜ਼ੀਅਲ ਪਬਲਿਕ ਸਕੂਲ ਜ਼ੀਰਾ ਦੇ ਵਿਦਿਆਰਥੀਆਂ ਨੇ ਸੀਆਈਐੱਸਸੀਈ ਬੋਰਡ ਵੱਲੋਂ ਐਲਾਨੇ ਗਏ ਆਈਸੀਐੱਸਈ 10ਵੀਂ ਅਤੇ 12ਵੀਂ ਦੇ ਨਤੀਜਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਇਸ ਦੌਰਾਨ ਆਈਸੀਐੱਸਈ 10ਵੀਂ ਜਮਾਤ ਦੀ ਵਿਦਿਆਰਥਣ ਸਮਰੀਤ ਕੌਰ ਨੇ 97 ਫ਼ੀਸਦੀ ਨੰਬਰ ਪ੍ਰਾਪਤ ਕਰ ਕੇ ਪਹਿਲਾ, ਪਾਰਸ ਡੋਗਰਾ ਨੇ 96.6 ਫ਼ੀਸਦੀ ਨੰਬਰ ਪ੍ਰਾਪਤ ਕਰ ਕੇ ਦੂਜਾ ਅਤੇ ਐਸ਼ਮੀਨ ਕੌਰ ਨੇ 94.6 ਫ਼ੀਸਦੀ ਨੰਬਰ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ। ਆਈਐੱਸਸੀ 12ਵੀਂ ਜਮਾਤ ਵਿੱਚ ਅਮਰ ਕੌਰ ਨੇ 96.2 ਫ਼ੀਸਦੀ ਨੰਬਰ ਪ੍ਰਾਪਤ ਕਰ ਕੇ ਪਹਿਲਾ, ਅਰਮਾਨਪ੍ਰੀਤ ਸਿੰਘ ਬਾਠ ਨੇ 95.75 ਫ਼ੀਸਦੀ ਨੰਬਰ ਪ੍ਰਾਪਤ ਕਰ ਕੇ ਦੂਜਾ ਅਤੇ ਕਾਇਨਾਤ ਕੌਰ ਨੇ 95.2 ਫ਼ੀਸਦੀ ਨੰਬਰ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ। ਕਾਮਰਸ ਸਟ੍ਰੀਮ ਵਿੱਚ ਮਨਰਾਜ ਸਿੰਘ ਨੇ 96.75 ਫ਼ੀਸਦੀ ਨੰਬਰ ਪ੍ਰਾਪਤ ਕਰ ਕੇ ਪਹਿਲਾ, ਕਰਨਦੀਪ ਸਿੰਘ ਨੇ 92 ਫ਼ੀਸਦੀ ਨੰਬਰ ਪ੍ਰਾਪਤ ਕਰ ਕੇ ਦੂਜਾ ਅਤੇ ਹਰਲੀਨ ਕੌਰ ਨੇ 87.5 ਫ਼ੀਸਦੀ ਨੰਬਰ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ। ਆਰਟਸ ਸਟ੍ਰੀਮ ਵਿੱਚ ਸੁਮਨ ਕੁਮਾਰੀ ਨੇ 95.75 ਫ਼ੀਸਦੀ ਨੰਬਰ ਪ੍ਰਾਪਤ ਕਰ ਕੇ ਪਹਿਲਾ, ਮਨਪ੍ਰੀਤ ਸਿੰਘ ਨੇ 83.5 ਫ਼ੀਸਦੀ ਨੰਬਰ ਪ੍ਰਾਪਤ ਕਰ ਕੇ ਦੂਜਾ ਅਤੇ ਰਿਚਰਡ ਜੋਸਫ ਨੇ 83.2 ਫ਼ੀਸਦੀ ਨੰਬਰ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਸਤਨਾਮ ਸਿੰਘ ਬੁੱਟਰ ਨੇ ਕਿਹਾ ਕਿ ਸਾਡੇ ਵਿਦਿਆਰਥੀਆਂ ਨੇ ਸਿਰਫ ਨੰਬਰ ਹੀ ਨਹੀਂ ਹਾਸਲ ਕੀਤੇ, ਸਗੋਂ ਆਪਣੇ ਸੰਕਲਪ, ਅਨੁਸ਼ਾਸਨ ਅਤੇ ਮਿਹਨਤ ਨਾਲ ਜੀਵਨ ਦੇ ਉੱਚੇ ਮਾਪਦੰਡ ਵੀ ਸਥਾਪਿਤ ਕੀਤੇ ਹਨ। ਇਹ ਨਤੀਜੇ ਸਾਡੇ ਸਕੂਲ ਦੀ ਗੁਣਵੱਤਾ ਵਾਲੀ ਸਿੱਖਿਆ ਅਤੇ ਸੰਸਕਾਰਾਂ ਦੀ ਪ੍ਰਤੀਕ ਹਨ। ਉਹ ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੰਦੇ ਹਨ। ਉਹ ਉਮੀਦ ਕਰਦੇ ਹਨ ਕਿ ਸਾਡੇ ਬੱਚੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਕਾਮਯਾਬੀਆਂ ਦੀਆਂ ਨਵੀਆਂ ਉੱਚਾਈਆਂ ਨੂੰ ਛੂਹਣਗੇ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਗੇ। ਸਕੂਲ ਦੇ ਪ੍ਰਿੰਸੀਪਲ ਤੇਜ ਸਿੰਘ ਠਾਕੁਰ ਨੇ ਵੀ ਵਿਦਿਆਰਥੀਆਂ ਦੀ ਸਫਲਤਾ ’ਤੇ ਖੁਸ਼ੀ ਜਤਾਉਂਦੇ ਹੋਏ ਕਿਹਾ ਕਿ ਇਹ ਨਤੀਜੇ ਸਾਰੇ ਸਟਾਫ ਦੀ ਸਾਂਝੀ ਮਿਹਨਤ ਦਾ ਨਤੀਜਾ ਹਨ।