ਐਮਬਰੋਜ਼ੀਅਲ ਸਕੂਲ ਜ਼ੀਰਾ ਜ਼ੋਨ ਸਕੇਟਿੰਗ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ
ਸੀਆਈਐੱਸਸੀਈ ਮੋਗਾ ਜ਼ੋਨ ਸਕੇਟਿੰਗ ਟੂਰਨਾਮੈਂਟ ਵਿਚ ਐਮਬਰੋਜ਼ੀਅਲ ਪਬਲਿਕ ਸਕੂਲ ਜ਼ੀਰਾ ਦੀ ਸ਼ਾਨਦਾਰ ਪ੍ਰਾਪਤੀ- ਸਤਨਾਮ ਸਿੰਘ ਬੁੱਟਰ
Publish Date: Fri, 15 May 2026 03:29 PM (IST)
Updated Date: Fri, 15 May 2026 03:30 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਸੀਆਈਐੱਸਸੀਈ ਮੋਗਾ ਜ਼ੋਨ ਸਕੇਟਿੰਗ ਟੂਰਨਾਮੈਂਟ ਜੋ ਬੀਤੇ ਦਿਨੀਂ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿੱਚ ਆਯੋਜਿਤ ਕੀਤਾ ਗਿਆ ਵਿਚ ਐਮਬਰੋਜ਼ੀਅਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬੇਹਤਰੀਨ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਅੰਡਰ-11 ਲੜਕੀਆਂ ਵਰਗ ਵਿੱਚ ਨਿਰਮਤ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਮੈਡਲ ਜਿੱਤਿਆ, ਅੰਡਰ-19 ਲੜਕੀਆਂ ਵਿੱਚ ਗੁਰਵੀਰ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਸੋਨੇ ਦਾ ਤਮਗਾ, ਪਲਕਪ੍ਰੀਤ ਕੌਰ ਅਤੇ ਨਵਜੋਤ ਕੌਰ ਨੇ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਮੈਡਲ ਜਿੱਤਿਆ। ਅੰਡਰ-19 ਲੜਕਿਆਂ ਵਿਚ ਗੁਰਸ਼ਾਨ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਸ਼ਾਨਦਾਰ ਪ੍ਰਦਰਸ਼ਨ ਦੇ ਨਤੀਜੇ ਵਜੋਂ ਅੰਡਰ-19 ਲੜਕੇ ਅਤੇ ਲੜਕੀਆਂ ਦੀ ਟੀਮ ਰੀਜਨਲ ਲੈਵਲ ਮੁਕਾਬਲਿਆਂ ਲਈ ਗੁਰਸ਼ਨ ਸਿੰਘ, ਗੁਰਵੀਰ ਕੌਰ, ਪਲਕਪ੍ਰੀਤ ਕੌਰ ਅਤੇ ਨਵਜੋਤ ਕੌਰ ਚੁਣੇ ਗਏ। ਚੇਅਰਮੈਨ ਸਤਨਾਮ ਸਿੰਘ ਬੁੱਟਰ ਨੇ ਕਿਹਾ ਕਿ ਸਾਡੇ ਬੱਚਿਆਂ ਦੀ ਇਹ ਪ੍ਰਾਪਤੀ ਸਿਰਫ਼ ਮੈਡਲਾਂ ਤੱਕ ਸੀਮਿਤ ਨਹੀਂ, ਸਗੋਂ ਇਹ ਉਨ੍ਹਾਂ ਦੀ ਅਨੁਸ਼ਾਸਨ, ਹੌਂਸਲੇ ਅਤੇ ਲਗਨ ਦਾ ਪ੍ਰਤੀਕ ਹੈ। ਪ੍ਰਿੰਸੀਪਲ ਤੇਜ ਸਿੰਘ ਠਾਕੁਰ ਨੇ ਸਾਰੇ ਜੇਤੂਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਕੋਆਰਡੀਨੇਟਰ ਰੀਨਾ ਠਾਕੁਰ, ਸੁਰਿੰਦਰ ਕਟੋਚ, ਮਿਸਟਰ ਦਵਿੰਦਰ, ਅਨੁਪਮਾ ਠਾਕੁਰ, ਡੀਪੀ ਸੰਜੇ ਭਾਰਦਵਾਜ, ਰੇਣੂਕਾ ਠਾਕੁਰ,ਅਸ਼ਵਨੀ ਕੁਮਾਰ, ਅਸ਼ੋਕ ਕੁਮਾਰ ਅਤੇ ਰਮਨਦੀਪ ਕੌਰ ਹਾਜ਼ਰ ਸਨ।