ਤਾਇਕਵਾਂਡੋ ’ਚ ਐਮਬਰੋਜ਼ੀਅਲ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
ਬਲੂਮਿੰਗਡੇਲ ਸਕੂਲ, ਕੋਟਕਪੂਰਾ ਵਿਖੇ ਕਰਵਾਏ ਗਏ ਤਾਇਕਵਾਂਡੋ ਜ਼ੋਨਲ ਟੂਰਨਾਮੈਂਟ ’ਚ ਐਮਬਰੋਜ਼ੀਅਲ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਰਿਹਾ। ਇਸ ਟੂਰਨਾਮੈਂਟ ਦੌਰਾਨ ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਕੁੱਲ 5 ਤਮਗੇ ਆਪਣੇ ਨਾਮ ਕੀਤੇ, ਜਿਨ੍ਹਾਂ ਵਿੱਚ 2 ਸੋਨੇ, 2 ਚਾਂਦੀ ਤੇ 1 ਕਾਂਸੀ ਦਾ ਤਮਗਾ ਸ਼ਾਮਲ ਹੈ।
Publish Date: Sat, 30 May 2026 04:19 PM (IST)
Updated Date: Sat, 30 May 2026 04:20 PM (IST)

ਗੌਰਵ ਗੌੜ ਜੌਲੀ,ਪੰਜਾਬੀ ਜਾਗਰਣ ਜ਼ੀਰਾ : ਬਲੂਮਿੰਗਡੇਲ ਸਕੂਲ, ਕੋਟਕਪੂਰਾ ਵਿਖੇ ਕਰਵਾਏ ਗਏ ਤਾਇਕਵਾਂਡੋ ਜ਼ੋਨਲ ਟੂਰਨਾਮੈਂਟ ’ਚ ਐਮਬਰੋਜ਼ੀਅਲ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਰਿਹਾ। ਇਸ ਟੂਰਨਾਮੈਂਟ ਦੌਰਾਨ ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਕੁੱਲ 5 ਤਮਗੇ ਆਪਣੇ ਨਾਮ ਕੀਤੇ, ਜਿਨ੍ਹਾਂ ਵਿੱਚ 2 ਸੋਨੇ, 2 ਚਾਂਦੀ ਤੇ 1 ਕਾਂਸੀ ਦਾ ਤਮਗਾ ਸ਼ਾਮਲ ਹੈ। ਸੁਖਰਾਜ ਸਿੰਘ ਤੇ ਧਰਮਵੀਰ ਸਿੰਘ ਨੇ ਸੋਨੇ ਦੇ ਤਮਗੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਤੋਂ ਇਲਾਵਾ ਪਰਿਨੂਰ ਕੌਰ ਨੇ ਚਾਂਦੀ ਦਾ ਤਮਗਾ ਹਾਸਲ ਕੀਤਾ, ਜਦਕਿ ਹੁਸਨਦੀਪ ਸਿੰਘ ਨੇ ਕਾਂਸੀ ਦਾ ਤਮਗਾ ਜਿੱਤ ਕੇ ਆਪਣੀ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਪਹੁੰਚਣ ’ਤੇ ਜੇਤੂ ਖਿਡਾਰੀਆਂ ਦਾ ਨਿੱਘਾ ਸਵਾਗਤ ਅਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਸਤਨਾਮ ਸਿੰਘ ਬੁੱਟਰ ਅਤੇ ਪ੍ਰਿੰਸੀਪਲ ਤੇਜ ਸਿੰਘ ਠਾਕੁਰ ਨੇ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਭੇਟ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ। ਚੇਅਰਮੈਨ ਸਰਦਾਰ ਸਤਨਾਮ ਸਿੰਘ ਬੁੱਟਰ ਨੇ ਕਿਹਾ ਕਿ ਇਹ ਜਿੱਤ ਖਿਡਾਰੀਆਂ ਦੀ ਲਗਾਤਾਰ ਮਿਹਨਤ, ਸਮਰਪਣ ਅਤੇ ਕੋਚਾਂ ਦੀ ਮਿਹਨਤ ਦਾ ਨਤੀਜਾ ਹੈ। ਪ੍ਰਿੰਸੀਪਲ ਤੇਜ ਸਿੰਘ ਠਾਕੁਰ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਸਰੋਤ ਬਣੇਗੀ। ਇਸ ਮੌਕੇ ਕੁਆਰਡੀਨੇਟਰ ਰੀਨਾ ਠਾਕੁਰ, ਸੁਰਿੰਦਰ ਕਟੋਚ, ਦਵਿੰਦਰ, ਅਨੁਪਮਾ ਠਾਕੁਰ, ਡੀਪੀ ਸੰਜੇ ਭਾਰਦਵਾਜ, ਰੇਣੂਕਾ ਠਾਕੁਰ, ਅਸ਼ਵਨੀ ਕੁਮਾਰ, ਅਸ਼ੋਕ ਕੁਮਾਰ ਅਤੇ ਰਮਨਦੀਪ ਕੌਰ ਵੀ ਹਾਜ਼ਰ ਸਨ।