ਡਿਊਟੀ 'ਤੇ ਤਾਇਨਾਤ ਹੋਣ ਜਾ ਰਹੇ ASI ਨਾਲ ਵਾਪਰਿਆ ਹਾਦਸਾ; ਕਾਰ ਚਾਲਕ ਦੀ ਲਾਪਰਵਾਹੀ ਪਈ ਮਹਿੰਗੀ
ਜ਼ੀਰਾ ਨੇੜੇ ਇਕ ਤੇਜ਼ ਰਫ਼ਤਾਰ ਕਾਰ ਵੱਲੋਂ ਪੁਲਿਸ ਅਧਿਕਾਰੀ ਨੂੰ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬਟਾਲਾ ਪੁਲਿਸ ਦੇ ਤਿੰਨ ਅਧਿਕਾਰੀ ਵੀਵੀਆਈਪੀ. ਡਿਊਟੀ ਲਈ ਮੋਗਾ ਜਾ ਰਹੇ ਸਨ। ਇਸ ਸਬੰਧ ਵਿਚ ਥਾਣਾ ਸਿਟੀ ਜ਼ੀਰਾ ਪੁਲਿਸ ਨੇ ਗੱਡੀ ਚਾਲਕ ਖਿਲਾਫ਼ 281, 125-ਏ, 125-ਬੀ ਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ।
Publish Date: Tue, 17 Mar 2026 12:41 PM (IST)
Updated Date: Tue, 17 Mar 2026 01:07 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ: ਜ਼ੀਰਾ ਨੇੜੇ ਇਕ ਤੇਜ਼ ਰਫ਼ਤਾਰ ਕਾਰ ਵੱਲੋਂ ਪੁਲਿਸ ਅਧਿਕਾਰੀ ਨੂੰ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬਟਾਲਾ ਪੁਲਿਸ ਦੇ ਤਿੰਨ ਅਧਿਕਾਰੀ ਵੀਵੀਆਈਪੀ. ਡਿਊਟੀ ਲਈ ਮੋਗਾ ਜਾ ਰਹੇ ਸਨ। ਇਸ ਸਬੰਧ ਵਿਚ ਥਾਣਾ ਸਿਟੀ ਜ਼ੀਰਾ ਪੁਲਿਸ ਨੇ ਗੱਡੀ ਚਾਲਕ ਖਿਲਾਫ਼ 281, 125-ਏ, 125-ਬੀ ਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸ਼ਿਕਾਇਤਕਰਤਾ ਸੁਰਜੀਤ ਸਿੰਘ ਨੰਬਰ 1504/ਬਟਾਲਾ ਵਾਸੀ ਬਟਾਲਾ ਨੇ ਦੱਸਿਆ ਕਿ 13 ਮਾਰਚ 2026 ਨੂੰ ਉਹ ਆਪਣੇ ਸਾਥੀ ਏਐੱਸਆਈ ਕੁਲਵੰਤ ਸਿੰਘ ਅਤੇ ਏਐੱਸਆਈ ਦਲਜੀਤ ਕੁਮਾਰ ਨਾਲ ਸਵਿਫਟ ਡਿਜ਼ਾਇਰ ਕਾਰ ਰਾਹੀਂ ਮੋਗਾ ਜਾ ਰਹੇ ਸਨ। ਸਵੇਰੇ ਕਰੀਬ 10 ਵਜੇ ਜਦੋਂ ਉਹ ਜ਼ੀਰਾ ਸ਼ਹਿਰ ਦੇ ਨੇੜੇ ਪਹੁੰਚੇ ਤਾਂ ਰਸਤੇ ਦੀ ਜਾਣਕਾਰੀ ਲੈਣ ਲਈ ਉਨ੍ਹਾਂ ਨੇ ਗੱਡੀ ਸਾਈਡ ’ਤੇ ਖੜ੍ਹੀ ਕੀਤੀ।
ਏਐੱਸਆਈ ਕੁਲਵੰਤ ਸਿੰਘ ਰਸਤਾ ਪੁੱਛਣ ਲਈ ਸੜਕ ਦੇ ਦੂਜੇ ਪਾਸੇ ਗਏ ਸਨ। ਜਦੋਂ ਉਹ ਵਾਪਸ ਪਰਤ ਰਹੇ ਸਨ ਤਾਂ ਇਕ ਤੇਜ਼ ਰਫ਼ਤਾਰ ਵੋਕਸਵੈਗਨ ਪੋਲੋ ਕਾਰ ਨੰਬਰ ਪੀਬੀ 15 ਡਬਲਯੂ 1870 ਨੇ ਲਾਪ੍ਰਵਾਹੀ ਨਾਲ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਕੁਲਵੰਤ ਸਿੰਘ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ ਹਨ। ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਸੁਰਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।