ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਹੋਈ
ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਪਿੰਡ ਬੰਡਾਲਾ ਪੁਰਾਣਾ ਵਿਖੇ ਅਹਿਮ ਮੀਟਿੰਗ ਹੋਈ
Publish Date: Sun, 03 May 2026 05:34 PM (IST)
Updated Date: Mon, 04 May 2026 04:09 AM (IST)

ਸਰਕਾਰ ਤੋਂ ਦਰਿਆਈ ਬੰਨ੍ਹ ਮਜ਼ਬੂਤ ਕਰਨ ਦੀ ਮੰਗ ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ: ਭਾਰਤੀ ਕਿਸਾਨ ਯੂਨੀਅਨ (ਪੰਜਾਬ) ਬਲਾਕ ਜ਼ੀਰਾ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਬਾਬੇ ਕੇ ਜ਼ਾਹਰਾ ਪੀਰ ਪਿੰਡ ਬੰਡਾਲਾ ਪੁਰਾਣਾ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਬਲਾਕ ਪ੍ਰਧਾਨ ਸੁਖਚੈਨ ਸਿੰਘ ਬੰਡਾਲਾ ਵੱਲੋਂ ਕੀਤੀ ਗਈ।ਮੀਟਿੰਗ ਦੌਰਾਨ ਮੁੱਖ ਤੌਰ ਤੇ ਝੋਨੇ ਦੇ ਸੀਜ਼ਨ ਅਤੇ ਦਰਿਆਈ ਇਲਾਕਿਆਂ ਦੀਆਂ ਮੁਸ਼ਕਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਲਵਾਈ ਲਈ 5 ਜੂਨ ਦੀ ਤਰੀਕ ਦਾ ਐਲਾਨ ਤਾਂ ਕਰ ਦਿੱਤਾ ਗਿਆ ਹੈ, ਪਰ ਜ਼ਮੀਨੀ ਪੱਧਰ ’ਤੇ ਤਿਆਰੀਆਂ ਮੁਕੰਮਲ ਨਹੀਂ ਹਨ। ਕਿਸਾਨਾਂ ਨੇ ਚਿੰਤਾ ਪ੍ਰਗਟਾਈ ਕਿ ਬਰਸਾਤਾਂ ਦਾ ਮੌਸਮ ਨੇੜੇ ਹੋਣ ਦੇ ਬਾਵਜੂਦ ਸਰਕਾਰ ਨੇ ਦਰਿਆਵਾਂ ਦੇ ਬੰਨ੍ਹ ਮਜ਼ਬੂਤ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਆਏ ਹੜ੍ਹਾਂ ਕਾਰਨ ਖੇਤਾਂ ਅਤੇ ਦਰਿਆਈ ਰਸਤਿਆਂ ਵਿਚ ਵੱਡੀ ਮਾਤਰਾ ਵਿੱਚ ਰੇਤ ਜਮ੍ਹਾਂ ਹੋ ਗਈ ਸੀ, ਜਿਸ ਨੂੰ ਅਜੇ ਤੱਕ ਪੂਰਨ ਤੌਰ ’ਤੇ ਕੱਢਿਆ ਨਹੀਂ ਗਿਆ। ਇਸ ਨਾਲ ਆਉਣ ਵਾਲੇ ਸਮੇਂ ਵਿਚ ਮੁੜ ਹੜ੍ਹਾਂ ਦਾ ਖ਼ਤਰਾ ਬਣਿਆ ਹੋਇਆ ਹੈ। ਜਥੇਬੰਦੀ ਨੇ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਝੋਨੇ ਦੀ ਲਵਾਈ ਸ਼ੁਰੂ ਹੋਣ ਤੋਂ ਪਹਿਲਾਂ-ਪਹਿਲਾਂ ਬੰਨ੍ਹਾਂ ਦੀ ਮੁਰੰਮਤ ਕੀਤੀ ਜਾਵੇ ਅਤੇ ਰੇਤ ਦੀ ਨਿਕਾਸੀ ਦੇ ਕੰਮ ਨੂੰ ਜੰਗੀ ਪੱਧਰ ’ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਕਿਸਾਨਾਂ ਦੀਆਂ ਫ਼ਸਲਾਂ ਨੂੰ ਮੁੜ ਨੁਕਸਾਨ ਤੋਂ ਬਚਾਇਆ ਜਾ ਸਕੇ। ਇਸ ਮੌਕੇ ਬਲਾਕ ਪ੍ਰਧਾਨ ਸੁਖਚੈਨ ਸਿੰਘ ਬੰਡਾਲਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਇਨ੍ਹਾਂ ਮੁਸ਼ਕਲਾਂ ਵੱਲ ਧਿਆਨ ਨਾ ਦਿੱਤਾ ਤਾਂ ਕਿਸਾਨ ਜਥੇਬੰਦੀ ਸੰਘਰਸ਼ ਤੇਜ਼ ਕਰਨ ਲਈ ਮਜ਼ਬੂਰ ਹੋਵੇਗੀ। ਮੀਟਿੰਗ ਦੌਰਾਨ ਕਿਸਾਨ ਹਰਦੀਪ ਸਿੰਘ ਗਿੱਲ ਕਰਮੂੰਵਾਲਾ, ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ ਗੈਰੀ ਸਿੰਘ ਬੰਡਾਲਾ ਸੂਬਾ ਮੀਡੀਆ ਇੰਚਾਰਜ਼, ਨਿਰਮਲ ਸਿੰਘ ਵਲਟੋਹਾ ਬਲਾਕ ਪ੍ਰਧਾਨ ਮੱਲਾਂਵਾਲਾ, ਗੁਰਬਚਨ ਸਿੰਘ ਲਹੁਕੇ ਖੁਰਦ ,ਮੇਹਰ ਸਿੰਘ ਝੰਡਾ ਬੱਗਾ, ਗੁਰਚਰਨ ਸਿੰਘ ਸੁੱਖੇ ਵਾਲਾ, ਗੁਰਦੀਪ ਸਿੰਘ ਸੁੱਖੇਵਾਲਾ, ਬਾਪੂ ਆਸਾ ਸਿੰਘ ਸੁੱਖੇ ਵਾਲਾ, ਜਸਵਿੰਦਰ ਸਿੰਘ ਗਰੇਵਾਲ, ਸੁਖਦੇਵ ਸਿੰਘ ਟਿੰਡਵਾਂ, ਲਵਪ੍ਰੀਤ ਸਿੰਘ, ਹਰਮੀਤ ਸਿੰਘ ਜ਼ੀਰਾ, ਗੁਰਭੇਜ ਸਿੰਘ ਵਲਟੋਹਾ, ਗੁਰਨਾਮ ਸਿੰਘ ਬੰਡਾਲਾ, ਜਗਜੀਤ ਸਿੰਘ ਗਿੱਲ, ਗੁਰਵਿੰਦਰ ਸਿੰਘ ਮੱਲੇਸ਼ਾਹ, ਇੰਦਰਜੀਤ ਸਿੰਘ ਬੋਤੀਆਂ ਵਾਲਾ, ਅਕਾਸ਼ਦੀਪ ਸਿੰਘ ਆਦਿ ਅਹੁਦੇਦਾਰ ਹਾਜ਼ਰ ਸਨ।