ਸਾਲਾਨਾ ਜੋੜ-ਮੇਲਾ 14 ਅਪ੍ਰੈਲ ਨੂੰ : ਬਾਬਾ ਰਾਜਾ ਮਹੰਤ
14 ਅਪ੍ਰੈਲ ਨੂੰ ਸਲਾਨਾ ਜੋੜ ਮੇਲਾ ਬੜੀ ਸ਼ਰਧਾ ਨਾਲ ਮਨਾਇਆ ਜਾਵੇਗਾ :ਬਾਬਾ ਰਾਜਾ ਮਹੰਤ
Publish Date: Fri, 10 Apr 2026 04:16 PM (IST)
Updated Date: Fri, 10 Apr 2026 04:17 PM (IST)
ਹੈਪੀ ਕਾਠਪਾਲ.ਪੰਜਾਬੀ ਜਾਗਰਣ, ਜਲਾਲਾਬਾਦ : ਧਾਰਮਿਕ ਰਸਮਾਂ ਤੇ ਕਬੱਡੀ ਮੁਕਾਬਲਿਆਂ ਨਾਲ ਸਜੇਗਾ ਬਾਬਾ ਸਰੂਪ ਦਾਸ ਜੀ ਦਾ ਜੋੜ ਮੇਲਾ ਧੰਨ ਧੰਨ ਬਾਬਾ ਸਰੂਪ ਦਾਸ ਜੀ ਦੇ ਪਵਿੱਤਰ ਅਸਥਾਨ ‘ਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ 14 ਅਪ੍ਰੈਲ ਨੂੰ ਸਲਾਨਾ ਜੋੜ ਮੇਲਾ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਗੱਦੀ ਨਸ਼ੀਨ ਬਾਬਾ ਰਾਜਾ ਮਹੰਤ ਨੇ ਦੱਸਿਆ ਕਿ ਮੇਲੇ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਇਲਾਕੇ ਦੇ ਨਾਲ-ਨਾਲ ਦੂਰ-ਦੁਰਾਡੇ ਤੋਂ ਆਉਣ ਵਾਲੀਆਂ ਸੰਗਤਾਂ ਵਿੱਚ ਵੀ ਖਾਸਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੇਲੇ ਦੀ ਸ਼ੁਰੂਆਤ ਧਾਰਮਿਕ ਰਸਮਾਂ ਨਾਲ ਕੀਤੀ ਜਾਵੇਗੀ ਅਤੇ ਰੱਖੇ ਗਏ ਪਾਠ ਦੇ ਭੋਗ ਬੜੀ ਸ਼ਰਧਾ ਅਤੇ ਮਰਿਆਦਾ ਨਾਲ ਪਾਏ ਜਾਣਗੇ। ਇਸ ਦੌਰਾਨ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਜਾਵੇਗਾ, ਜਿਸ ਨਾਲ ਪੂਰਾ ਮਾਹੌਲ ਭਗਤੀ ਰਸ ਵਿੱਚ ਰੰਗਿਆ ਹੋਇਆ ਨਜ਼ਰ ਆਵੇਗਾ। ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਜਾਵੇਗਾ।