ਹੈਰੋਇਨ ਸਮੇਤ ਕਾਬੂ, ਮਾਮਲਾ ਦਰਜ
4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ, ਮਾਮਲਾ ਦਰਜ
Publish Date: Sat, 14 Mar 2026 05:20 PM (IST)
Updated Date: Sat, 14 Mar 2026 05:21 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੁਰੂਹਰਸਹਾਏ : ਥਾਣਾ ਘੱਲਖੁਰਦ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਸਬੰਧੀ ਇਲਾਕੇ ਵਿਚ ਸੀ ਤਾਂ ਇਸ ਦੌਰਾਨ ਗਸ਼ਤ ਕਰਦੀ ਹੋਈ ਬੱਸ ਅੱਡਾ ਗੁਰੂਹਰਸਹਾਏ ਪਾਸ ਪੁੱਜੀ ਤਾਂ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਸਰਬਜੀਤ ਸਿੰਘ ਉਰਫ ਵੀਰੂ ਵਾਸੀ ਪਿੰਡ ਛਾਂਗਾ ਰਾਏ ਉਤਾੜ ਜੋ ਵੱਡੇ ਪੱਧਰ ’ਤੇ ਹੈਰੋਇਨ ਵੇਚਣ ਦਾ ਧੰਦਾ ਕਰਦਾ ਆ ਰਿਹਾ ਹੈ, ਜੋ ਅੱਜ ਵੀ ਹੈਰੋਇਨ ਲੈ ਕੇ ਗਾਹਕਾਂ ਨੂੰ ਵੇਚਣ ਲਈ ਮੋਹਨ ਕੇ ਉਤਾੜ ਨੇੜੇ ਬਾਬਾ ਕਰਮਦੀਨ ਦੀ ਜਗ੍ਹਾ ਨੂੰ ਜਾਂਦੀ ਲਿੰਕ ਸੜਕ ’ਤੇ ਖੜ੍ਹਾ ਗਾਹਕਾਂ ਦਾ ਇੰਤਜਾਰ ਕਰ ਰਿਹਾ ਹੈ। ਜੇਕਰ ਉਸ ’ਤੇ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਉਹ ਭਾਰੀ ਮਾਤਰਾ ਵਿਚ ਹੈਰੋਇਨ ਸਮੇਤ ਕਾਬੂ ਆ ਸਕਦਾ ਹੈ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰ ਕੇ ਉਸ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।