ਕੇਅਰ ਕੰਪੈਨੀਅਨ ਪ੍ਰੋਗਰਾਮ ਤੇ ਜੱਚਾ ਬੱਚਾ ਸਿਹਤ ਸਹੂਲਤਾਂ ਬਾਰੇ ਕੀਤਾ ਜਾਗਰੂਕ
ਕੇਅਰ ਕੰਪੈਨੀਅਨ ਪ੍ਰੋਗਰਾਮ ਅਤੇ ਜੱਚਾ ਬੱਚਾ ਸਿਹਤ ਸਹੂਲਤਾਂ ਬਾਰੇ ਕੀਤਾ ਜਾਗਰੂਕ
Publish Date: Tue, 17 Feb 2026 04:21 PM (IST)
Updated Date: Tue, 17 Feb 2026 04:24 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ,ਫਾਜ਼ਿਲਕਾ :ਕੇਅਰ ਕੰਪੈਨੀਅਨ ਪ੍ਰੋਗਰਾਮ ਅਤੇ ਜੱਚਾ ਬੱਚਾ ਸਿਹਤ ਸਹੂਲਤਾਂ ਬਾਰੇ ਕੀਤਾ ਜਾਗਰੂਕ। ਸਿਵਲ ਸਰਜਨ ਡਾ. ਕਵਿਤਾ ਸਿੰਘ ਦੇ ਦਿਸਾ ਨਿਰਦੇਸ਼ਾਂ ਅਤੇਜ਼ਿਲ੍ਹਾਂ ਟੀਕਾਕਰਨ ਅਫਸਰ ਰਿੰਕੂ ਚਾਵਲਾ ਦੀ ਅਗਵਾਈ ਅਤੇ ਐਸਐਮਓ ਡਾ. ਸੁਰੇਸ਼ ਕੰਬੋਜ ਦੀ ਦੇਖ ਰੇਖ ਵਿੱਚ ਸਿਵਲ ਹਸਪਤਾਲ ਦੇ ਜੱਚਾ ਬੱਚਾ ਵਾਰਡ ਵਿਖੇ ਮਾਵਾਂ ਅਤੇ ਪਾਰਿਵਾਰਿਕ ਮੈਂਬਰਾਂ ਨੂੰ ਕੇਅਰ ਕੰਪੈਨੀਅਨ ਪ੍ਰੋਗਰਾਮ, ਸਤਨਪਾਨ ਅਤੇ ਪੋਸ਼ਟਿਕ ਖੁਰਾਕ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਬੱਚਿਆਂ ਦੇ ਮਾਹਿਰ ਡਾ. ਸੌਗਾਤ ਜੈਨ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਟੀਚਾ ਨਵਜੰਮੇ ਬੱਚਿਆਂ ਦੀਆਂ ਮਾਵਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਸਿਹਤ ਜਾਗਰੂਕਤਾ ਮੁਹਿੰਮ ਵਿੱਚ ਸ਼ਾਮਿਲ ਕਰ ਕੇ ਸਿਹਤ ਪੱਧਰ ਨੂੰ ਉੱਚਾ ਚੁੱਕਣਾ ਹੈ ਤਾਂ ਜੋ ਰੋਕੀਆਂ ਜਾ ਸਕਣ ਵਾਲੀਆਂ ਬਿਮਾਰੀਆਂ ਨੂੰ ਕਾਬੂ ਕੀਤਾ ਜਾ ਸਕੇ। ਇਸ ਦੇ ਅਧੀਨ ਜਿੱਥੇ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ ਉੱਥੇ ਹੀ ਚੰਗੀ ਸਿਹਤ ਲਈ ਖਾਣ-ਪੀਣ ਦੀਆਂ ਚੰਗੀ ਆਦਤਾਂ ਅਪਣਾਉਣ ਲਈ ਵੀ ਪ੍ਰੇਰਿਆ ਜਾਂਦਾ ਹੈ। ਇਸ ਨਾਲ ਮਾਵਾਂ ਅਤੇ ਬੱਚਿਆਂ ਦੀ ਮੌਤ ਦਰ ਨੂੰ ਘੱਟ ਕੀਤਾ ਜਾ ਸਕਦਾ ਹੈ। ਉਹਨਾਂ ਨੇ ਕਿਹਾ ਕਿ ਬੱਚੇ ਦੇ ਸੰਪੂਰਨ ਵਿਕਾਸ ਲਈ ਜਿੱਥੇ ਮਾਂ ਦਾ ਦੁੱਧ ਅੰਮ੍ਰਿਤ ਸਮਾਨ ਹੈ ਉੱਥੇ ਮਾਂ ਦੀ ਤੰਦਰੂਸਤੀ ਲਈ ਚੰਗੀ ਪੌਸ਼ਟਿਕ ਖੁਰਾਕ ਬਹੁਤ ਜ਼ਰੂਰੀ ਹੈ। ਸਿਹਤ ਵਿਭਾਗ ਵੱਲੋਂ ਗਰਭਾਵਸਥਾ ਤੋਂ ਲੈ ਕੇ ਬੱਚੇ ਦੇ ਪਾਲਣ ਪੋਸ਼ਣ ਤੱਕ ਵੱਖ-ਵੱਖ ਪ੍ਰੋਗ੍ਰਾਮਾਂ ਜਿਵੇਂ ਜਨਨੀ ਸੁਰੱਖਿਆ ਯੋਜਨਾ, ਜਨਨੀ ਸ਼ਿਸ਼ੂ ਸੁਰੱਖਿਆ ਕਾਰਿਆਕ੍ਰਮ ਆਦਿ ਰਾਹੀਂ ਲੋਕਾਂ ਤੱਕ ਸਿਹਤ ਸਹੂਲਤਾਂ ਪਹੁੰਚਾਈ ਜਾਂਦੀਆਂ ਹਨ। ਉਹਨਾਂ ਨੇ ਦੱਸਿਆ ਕਿ ਕੇਅਰ ਕੰਪੈਨਿਅਨ ਪ੍ਰੋਗ੍ਰਾਮ ਹੇਠ ਜੱਚਾ- ਬੱਚਾ ਦੀ ਸਿਹਤ ਸੰਭਾਲ, ਜਨਰਲ ਮੈਡੀਕਲ ਅਤੇ ਸਰਜੀਕਲ ਕੇਅਰ, ਗੈਰ ਸੰਚਾਰੀ ਰੋਗਾਂ ਆਦਿ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਪ੍ਰੋਗਰਾਮ ਤਹਿਤ ਸਿਹਤ ਵਿਭਾਗ ਨੂੰ ਐਨਜੀਓ ਨੂਰਾ ਹੈਲਥ ਅਤੇ ਯੋਸ਼ਐਡ ਦਾ ਸਹਿਯੋਗ ਮਿਲ ਰਿਹਾ ਹੈ। ਸਟਾਫ ਨਰਸ ਮਨਪ੍ਰੀਤ ਕੌਰ ਨੇ ਦੱਸਿਆ ਕਿ ਨਵਜੰਮੇਂ ਬੱਚਿਆਂ ਨੂੰ ਉੱਪਰਲਾ ਦੁੱਧ ਨਹੀਂ ਦੇਣਾ ਚਾਹੀਦਾ ਅਤੇ ਜੇਕਰ ਲੋੜ ਹੋਵੇ ਤਾਂ ਡਾਕਟਰ ਦੀ ਸਲਾਹ ਨਾਲ ਹੀ ਦਿੱਤਾ ਜਾ ਸਕਦਾ ਹੈ। ਇਸ ਮੌਕੇ ਤੇ ਸਟਾਫ ਨਰਸ ਸੁਰਮਿਤਾ, ਸਟਾਫ ਨਰਸ ਗਗਨਦੀਪ ਅਤੇ ਨਵਜੰਮੇ ਬੱਚਿਆਂ ਦੇ ਪਾਰਿਵਾਰਿਕ ਮੈਂਬਰ ਮੌਜੂਦ ਸਨ।