ਬਲਜੀਤ ਕੌਰ ਬੰਗੜ ਸੀਨੀਅਰ ਮੀਤ ਪ੍ਰਧਾਨ ਨਿਯੁਕਤ
ਬਲਜੀਤ ਕੌਰ ਬੰਗੜ ਸੀਨੀਅਰ ਮੀਤ ਪ੍ਰਧਾਨ, ਸ਼ੀਸ਼ਾ ਸੰਧੂ ਅਤੇ ਖੋਸਾ ਮੀਤ ਪ੍ਰਧਾਨ ਨਿਯੁਕਤ
Publish Date: Fri, 24 Apr 2026 05:16 PM (IST)
Updated Date: Fri, 24 Apr 2026 05:19 PM (IST)

ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫ਼ਿਰੋਜ਼ਪੁਰ : ਜ਼ਿਲ੍ਹਾ ਕਾਂਗਰਸ ਕਮੇਟੀ ਫ਼ਿਰੋਜ਼ਪੁਰ ਦੇ ਪ੍ਰਧਾਨ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਮੌਕੇ ਬਲਜੀਤ ਕੌਰ ਬੰਗੜ ਨੂੰ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ ਬਣਾਇਆ ਗਿਆ ਹੈ, ਜਦਕਿ ਸੁਖਵਿੰਦਰ ਸਿੰਘ ਸੰਧੂ ਅਤੇ ਜਗਸੀਰ ਸਿੰਘ ਖੋਸਾ ਨੂੰ ਮੀਤ ਪ੍ਰਧਾਨ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਇਸ ਸਬੰਧੀ ਕਰਵਾਏ ਗਏ ਇੱਕ ਸਮਾਗਮ ਦੌਰਾਨ ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਨਵ-ਨਿਯੁਕਤ ਆਗੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਿਯੁਕਤੀਆਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਵਿੱਚ ਮਦਦਗਾਰ ਸਾਬਤ ਹੋਣਗੀਆਂ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਹਮੇਸ਼ਾਂ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਆਈ ਹੈ ਅਤੇ ਇਹ ਨਵੀਂ ਟੀਮ ਪਾਰਟੀ ਦੇ ਮਿਸ਼ਨ ਨੂੰ ਅੱਗੇ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ।ਇਸ ਮੌਕੇ ਨਵ-ਨਿਯੁਕਤ ਆਗੂਆਂ ਨੇ ਪਾਰਟੀ ਹਾਈਕਮਾਂਡ ਅਤੇ ਜ਼ਿਲ੍ਹਾ ਪ੍ਰਧਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਉੱਤੇ ਰੱਖੇ ਗਏ ਭਰੋਸੇ ’ਤੇ ਖਰੇ ਉਤਰਣ ਦੀ ਪੂਰੀ ਕੋਸ਼ਿਸ਼ ਕਰਨਗੇ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਵਰਕਰਾਂ ਨੂੰ ਇਕਜੁੱਟ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ। ਇਸ ਦੌਰਾਨ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਵੀ ਨਵੀਆਂ ਨਿਯੁਕਤੀਆਂ ਦਾ ਸਵਾਗਤ ਕੀਤਾ ਗਿਆ ਅਤੇ ਪਾਰਟੀ ਦੀ ਮਜ਼ਬੂਤੀ ਲਈ ਇਕੱਠੇ ਹੋ ਕੇ ਕੰਮ ਕਰਨ ਦਾ ਸੰਕਲਪ ਲਿਆ ਗਿਆ।