ਚੋਣਾਂ ਦੇ ਮੱਦੇਨਜ਼ਰ ਹਥਿਆਰ ਲੈ ਕੇ ਚੱਲਣ ’ਤੇ ਪਾਬੰਦੀ
ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਚੋਣਾਂ ਦੇ ਮੱਦੇਨਜ਼ਰ ਹਥਿਆਰ ਲੈ ਕੇ ਚੱਲਣ ਤੇ ਪਾਬੰਦੀ
Publish Date: Sat, 16 May 2026 04:34 PM (IST)
Updated Date: Sat, 16 May 2026 04:36 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਜ਼ਿਲ੍ਹਾ ਫਿਰੋਜ਼ਪੁਰ ਵਿਚ 26 ਮਈ 2026 ਨੂੰ ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਲੋਕ ਹਿੱਤ ਵਿਚ ਹੋਣ ਵਾਲੀਆਂ ਚੋਣਾਂ ਨੂੰ ਸੁੱਚਝੇ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਮੈਜਿਸਟਰੇਟ ਦੀਪਸ਼ਿਖਾ ਸ਼ਰਮਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿਚ ਕਿਸੇ ਵੀ ਵਿਅਕਤੀ ਵੱਲੋਂ ਕੋਈ ਵੀ ਹਥਿਆਰ ਨਾਲ ਲੈ ਕੇ ਚੱਲਣ (ਕੈਰੀ ਕਰਨ) ਤੇ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਚੋਣਾਂ ਨੂੰ ਸ਼ਾਂਤੀਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਲਈ ਕੋਈ ਵੀ ਹਥਿਆਰ ਗੰਡਾਸੇ/ਤੇਜਧਾਰ ਟਕੂਏ, ਕੁਲਹਾੜੀਆਂ ਅਤੇ ਹੋਰ ਘਾਤਕ ਅਸਲਾ/ਹਥਿਆਰ ਭਾਵੇਂ ਉਹ ਲਾਇਸੰਸੀ ਹੀ ਕਿਊ ਨਾ ਹੋਵੇ ਨਾਲ ਲੈ ਕੇ ਚੱਲਣ ਜਾਂ ਦਿਖਾਵਾ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਰਹੇਗੀ। ਕਿਸੇ ਵੀ ਅਸਲਾ ਧਾਰਕ ਵੱਲੋਂ ਅਸਲਾ ਨਾਲ ਲੈ ਕੇ ਚੱਲਣ ਤੇ ਪਾਬੰਦੀ ਰਹੇਗੀ। ਇਹ ਹੁਕਮ ਆਦਰਸ਼ ਚੋਣ ਜਾਬਤਾ ਖਤਮ ਹੋਣ ਤੱਕ ਲਾਗੂ ਰਹੇਗਾ।