ਚਾਰ ਨਵੇਂ ਲੇਬਰ ਕੋਡ ਦੀਆਂ ਕਾਪੀਆਂ ਸਾੜੀਆਂ
ਲਾਭਪਾਤਰੀਆਂ ਨੂੰ ਮਿਲ ਰਹੀਆਂ ਸਹੁਲਤਾਂ ਬਾਰੇ ਜਾਣਕਾਰੀ ਦਿੱਤੀ ਗਈ
Publish Date: Sat, 21 Feb 2026 05:48 PM (IST)
Updated Date: Sat, 21 Feb 2026 05:51 PM (IST)

ਜ਼ਿਲ੍ਹੇ ਸਿੰਘ.ਪੰਜਾਬੀ ਜਾਗਰਣ ਮੰਡੀ ਲਾਧੂਕਾ : ਮਿਸਤਰੀ ਮਜ਼ਦੂਰ ਯੂਨੀਅਨ ਇਫਟੂ ਦੀ ਇਕ ਮੀਟਿੰਗ ਦਵਿੰਦਰ ਕੁਮਾਰ ਅਤੇ ਭਜਨ ਲਾਲ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ। ਪਿੰਡ ਕਾਠਗੜ੍ਹ ਵਿਖੇ ਹੋਈ ਇਸ ਮੀਟਿੰਗ ਵਿਚ ਮਿਸਤਰੀਆਂ ਤੇ ਮਜ਼ਦੂਰਾਂ ਨੂੰ ਸਰਕਾਰ ਵਲੋਂ ਮਿਲ ਰਹੀਆਂ ਸਕੀਮਾਂ ਅਤੇ ਸਹੁਲਤਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਕਿਹਾ ਹੈ ਲਾਭਪਾਤਰੀ ਨੂੰ ਜਿਹੜੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਉਨ੍ਹਾਂ ਬਾਰੇ ਜਾਣਕਾਰੀ ਦਿੱਤੀ ਗਈ, ਇਸ ਦੌਰਾਨ ਲਾਭਪਾਤਰੀਆਂ ਨੂੰ ਸਹੀ ਤਰੀਕੇ ਨਾਲ ਕਾਪੀਆਂ ਭਰਨ ਬਾਰੇ ਜਾਣਕਾਰੀ ਦਿੱਤੀ ਗਈ, ਉਨ੍ਹਾਂ ਨੇ ਕਿਹਾ ਹੈ ਜੇਕਰ ਠੀਕ ਤਰੀਕੇ ਦੇ ਨਾਲ ਕਾਪੀ ਭਰੀ ਜਾਵੇ ਤਾਂ ਵਾਰ ਵਾਰ ਲੱਗਣ ਵਾਲੇ ਇਤਰਾਜ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਹੈ ਕੇਂਦਰ ਸਰਕਾਰ ਨੇ 29 ਲੇਬਰ ਕਾਨੂੰਨ ਰੱਦ ਕਰਕੇ ਚਾਰ ਨਵੇਂ ਲੇਬਰ ਕੋਡ ਲਿਆਂਦੇ ਹਨ, ਉਨ੍ਹਾਂ ਬਾਰੇ ਹਾਜਰੀਨ ਨੂੰ ਜਾਣੂੰ ਕਰਵਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਚਾਰ ਨਵੇਂ ਲੇਬਰ ਕੋਡ ਮਜ਼ਦੂਰ ਵਿਰੋਧੀ ਹਨ। ਉਨ੍ਹਾਂ ਨੇ ਕਿਹਾ ਹੈ ਇਹ ਨਵੇਂ ਚਾਰ ਕਾਨੂੰਨ ਮਜ਼ਦੂਰ ਕੋਲੋਂ ਉਸਦਾ ਯੂਨੀਅਨ ਬਣਾਉਣ ਦਾ ਅਧਿਕਾਰ, ਹੜਤਾਲ ਕਰਨ ਦਾ ਅਧਿਕਾਰ ਖੋਹਦੇਂ ਹਨ, ਰੁਜਗਾਰ ਸੁਰੱਖਿਆ ਨੂੰ ਖ਼ਤਮ ਕਰਦੇ ਹਨ, ਪੱਕੀਆਂ ਨੌਕਰੀਆਂ ਨੂੰ ਖਤਮ ਕਰਦੇ ਹਨ, ਮਜ਼ਦੂਰਾਂ ਦੀ ਸੁਰੱਖਿਆ ਪ੍ਰਤੀ ਮਾਲਕਾਂ ਦੀ ਜਵਾਬਦੇਹੀ ਨੂੰ ਖਤਮ ਕਰਦੇ ਹਨ। ਇਹ ਕਾਨੂੰਨ ਆਉਟਸੋਰਸ ਵਰਕਰਾਂ ਦੇ ਹਿੱਤਾਂ ਤੇ ਵੀ ਘਾਤਕ ਹਮਲਾ ਹੈ। ਉਨ੍ਹਾਂ ਨੇ ਕਿਹਾ ਹੈ ਮਜ਼ਦੂਰ ਜਮਾਤ ਨੂੰ ਹਰ ਸ਼ਨੀਵਾਰ ਚਾਰ ਨਵੇਂ ਲੇਬਰ ਨਿਯਮਾਂ ਦੇ ਖ਼ਿਲਾਫ਼ ਅੰਦੋਨਲ ਕਰਕੇ ਵਿਰੋਧ ਕਰਨਾ ਚਾਹੀਦਾ ਹੈ। ਇਸ ਮੋਕੇ ਤੇ ਗੁਰਦੀਪ ਸਿੰਘ, ਹਰਮੀਤ ਸਿੰਘ, ਜੋਗਿੰਦਰ ਸਿੰਘ, ਬਲਵਿੰਦਰ ਸਿੰਘ, ਸੁਨੇਜ ਸਿੰਘ, ਮੋਹਨ ਸਿੰਘ, ਜੋਗਿੰਦਰ ਸਿੰਘ, ਮੰਗਤ ਸਿੰਘ, ਜਸਵੰਤ ਸਿੰਘ, ਮਹਿੰਦਰ ਸਿੰਘ, ਮੁਖਤਿਆਰ ਸਿੰਘ ਅਤੇ ਹਰਮੇਸ਼ ਸਿੰਘ ਆਦਿ ਹਾਜਰ ਸਨ।