ਭਾਜਪਾ ਵੱਲੋਂ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਅਬਜ਼ਰਵਰ ਇੰਚਾਰਜ ਨਿਯੁਕਤ
ਭਾਰਤੀ ਜਨਤਾ ਪਾਰਟੀ ਨੇ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ ਅਬਜਰਵਰ ਇੰਚਾਰਜ ਨਿਯੁਕਤ ਕੀਤੇ
Publish Date: Tue, 28 Apr 2026 06:42 PM (IST)
Updated Date: Tue, 28 Apr 2026 06:43 PM (IST)

ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜ਼ਿਲਕਾ : ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਆਉਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਸ਼ਹਿਰਾਂ ਲਈ ਅਬਜ਼ਰਵਰ, ਇੰਚਾਰਜ ਅਤੇ ਕੋ-ਇੰਚਾਰਜ ਨਿਯੁਕਤ ਕੀਤੇ ਗਏ ਹਨ। ਪਾਰਟੀ ਨੇ ਚੋਣ ਪ੍ਰਬੰਧਨ, ਉਮੀਦਵਾਰ ਚੋਣ ਅਤੇ ਸੰਗਠਨ ਮਜ਼ਬੂਤੀ ਲਈ ਤਜਰਬੇਕਾਰ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਹਨ। ਭਾਰਤੀ ਜਨਤਾ ਪਾਰਟੀ ਪੰਜਾਬ ਜਰਨਲ ਸੇਕ੍ਰੇਟਰੀ ਅਨਿਲ ਸਰੀਨ ਵੱਲੋਂ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਭਾਜਪਾ ਪੰਜਾਬ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਵਾਨਗੀ ਨਾਲ ਨਗਰ ਨਿਗਮ ਚੋਣ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਅਤੇ ਨਗਰ ਕੌਂਸਲਾਂ ਅਤੇ ਨਗਰ ਪੰਚਾਇਤ ਚੋਣ ਇੰਚਾਰਜਾਂ ਦੀ ਸੂਚੀ ਦਾ ਐਲਾਨ ਕੀਤਾ। ਉਨ੍ਹਾਂ ਮੁਤਾਬਕ ਨਿਯੁਕਤ ਆਗੂ ਸੰਬੰਧਿਤ ਇਲਾਕਿਆਂ ਵਿੱਚ ਵਰਕਰਾਂ ਨਾਲ ਮੀਟਿੰਗਾਂ ਕਰਨਗੇ ਅਤੇ ਚੋਣ ਰਣਨੀਤੀ ਤਿਆਰ ਕਰਨਗੇ। ਇਸ ਨਾਲ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਚੋਣਾਂ ਲਈ ਤਿਆਰੀਆਂ ਤੇਜ਼ ਕਰਨ ਵਿੱਚ ਮਦਦ ਮਿਲੇਗੀ। ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਮਨਜੀਤ ਸਿੰਘ ਰਾਏ ਨੂੰ ਅਬੋਹਰ ਨਗਰ ਨਿਗਮ ਚੋਣ ਇੰਚਾਰਜ ਅਤੇ ਅਸ਼ੋਕ ਭਾਰਤੀ ਨੂੰ ਸਹ ਇੰਚਾਰਜ ਨਿਯੁਕਤ ਕੀਤਾ। ਜਲਾਲਾਬਾਦ ਨਗਰ ਕੌਂਸਲ ਵਿਸ਼ਨੂੰ ਭਗਵਾਨ ਅਤੇ ਫਾਜ਼ਿਲਕਾ ਲਈ ਵੰਦਨਾ ਸੰਗਵਾਲ ਨੂੰ ਇੰਚਾਰਜ ਨਿਯੁਕਤ ਕੀਤਾ। ਭਾਜਪਾ ਆਗੂਆਂ ਨੇ ਕਿਹਾ ਕਿ ਪਾਰਟੀ ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਆਪਣਾ ਆਧਾਰ ਵਧਾਉਣ ਲਈ ਪੂਰੀ ਤਾਕਤ ਨਾਲ ਮੈਦਾਨ ਵਿੱਚ ਉਤਰੇਗੀ ਅਤੇ ਸਥਾਨਕ ਮੁੱਦਿਆਂ ਨੂੰ ਲੈ ਕੇ ਲੋਕਾਂ ਵਿਚ ਜਾਵੇਗੀ।