ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਏਆਰ ਦਫਤਰ ਤੇ ਮੁੱਖ ਚੌਕ ਜ਼ੀਰਾ ਵਿਖੇ ਦਿੱਤਾ ਧਰਨਾ
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਏਆਰ ਦਫਤਰ ਅਤੇ ਮੁੱਖ ਚੌਂਕ ਜ਼ੀਰਾ ਵਿਖੇ ਰੋਸ ਧਰਨਾ ਲਗਾਇਆ ਗਿਆ
Publish Date: Mon, 19 Jan 2026 07:09 PM (IST)
Updated Date: Mon, 19 Jan 2026 07:12 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਜ਼ੀਰਾ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਏਆਰ ਦਫਤਰ ਜ਼ੀਰਾ ਮੂਹਰੇ ਰੋਸ ਧਰਨਾ ਲਗਾ ਕੇ ਜੋਰਦਾਰ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਮੀਤ ਪ੍ਰਧਾਨ ਪੰਜਾਬ ਹਰਦਿਆਲ ਸਿੰਘ, ਮੀਤ ਪ੍ਰਧਾਨ ਪੰਜਾਬ ਕਿਰਨਪਾਲ ਸਿੰਘ ਸੋਢੀਵਾਲਾ, ਜ਼ਿਲ੍ਹਾ ਪ੍ਰੈੱਸ ਸਕੱਤਰ ਬਲਵਿੰਦਰ ਸਿੰਘ, ਜੋਬਨ ਸਿੰਘ ਪੀਹੇਵਾਲੀ ਆਦਿ ਨੇ ਕਿਹਾ ਕਿ ਜ਼ੀਰਾ ਦੇ ਪਿੰਡ ਰਟੌਲ ਰੋਹੀ ਦੇ ਸੈਕਟਰੀ ਵੱਲੋਂ ਸੁਸਾਇਟੀ ਦੇ ਵਿੱਚ ਡੀਏਪੀ ਅਤੇ ਯੂਰੀਆ ਖਾਦ ਦੀ ਵੰਡ ਨੂੰ ਲੈ ਕੇ ਵੱਡੇ ਪੱਧਰ ਤੇ ਘਪਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਉਨ੍ਹਾਂ ਵੱਲੋਂ ਕਈ ਵਾਰ ਪ੍ਰਸਾਸ਼ਨ ਨੂੰ ਸੂਚਿਤ ਕੀਤਾ ਗਿਆ ਪਰ ਅਫਸੋਸ ਕਿ ਉਸ ਉੱਪਰ ਕੋਈ ਕਾਰਵਾਈ ਨਹੀਂ ਕੀਤੀ ਗਈ । ਉਨ੍ਹਾਂ ਕਿਹਾ ਕਿ ਏਆਰ ਦੀ ਵਿਭਾਗੀ ਜਾਂਚ ਕਰਵਾ ਕੇ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਪ੍ਰਸਾਸ਼ਨ ਤੋਂ ਮੰਗ ਕੀਤੀ ਕਿ ਜ਼ੀਰਾ ਤਹਿਸੀਲ ਦੀਆਂ ਸਾਰੀਆਂ ਸੁਸਾਇਟੀਆਂ ਦੀ ਜਾਂਚ ਹੋਣੀ ਚਾਹੀਦੀ ਹੈ,ਘਪਲੇਬਾਜ਼ੀ ਕਰ ਰਹੇ ਸੈਕਟਰੀਆਂ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ ।ਉਨ੍ਹਾਂ ਕਿਹਾ ਕਿ ਸੁਸਾਇਟੀਆਂ ਦੇ ਸਾਰੇ ਮੁਲਜ਼ਮ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹਾਜਰ ਰਹਿਣੇ ਚਾਹੀਦੇ ਹਨ। । ਆਗੂਆਂ ਨੇ ਕਿਹਾ ਕਿ ਸੈਕਟਰੀ ਨੂੰ ਸਿਆਸੀ ਸ਼ਹਿ ਹੋਣ ਕਾਰਨ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਸਾਡੇ ਤੋਂ ਮੰਗ ਪੱਤਰ ਲੈਣ ਨਹੀਂ ਆਇਆ, ਜਿਸ ਕਾਰਨ ਸਾਨੂੰ ਮਜਬੂਰਨ ਘੰਟਾ ਘਰ ਮੁੱਖ ਚੌਂਕ ਜ਼ੀਰਾ ਵਿੱਚ ਧਰਨਾ ਲਗਾਉਣਾ ਪਿਆ। ਇਸ ਮੌਕੇ ਡੀ.ਆਰ ਫਿਰੋਜ਼ਪੁਰ ਰਾਜਪਾਲ ਵੱਲੋਂ ਜੱਥੇਬੰਦੀ ਨੂੰ ਵਿਸ਼ਵਾਸ ਦਵਾਇਆ ਗਿਆ ਕਿ ਏ.ਆਰ ਉੱਪਰ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ,ਇਸ ਉਪਰੰਤ ਧਰਨਾ ਸਮਾਪਤ ਕੀਤਾ ਗਿਆ। ਇਸ ਮੌਕੇ ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪੰਜਾਬ ਦੇ ਮੀਤ ਪ੍ਰਧਾਨ ਹਰਦਿਆਲ ਸਿੰਘ, ਕਿਰਨਪਾਲ ਸਿੰਘ ਸੋਢੀ ਮੀਤ ਪ੍ਰਧਾਨ ਪੰਜਾਬ, ਭੁਪਿੰਦਰ ਸਿੰਘ ਪ੍ਰਧਾਨ, ਸੁਰਜੀਤ ਸਿੰਘ ਜ਼ਿਲ੍ਹਾ ਪ੍ਰਧਾਨ,ਸੁਖਮੰਦਰ ਸਿੰਘ ਜ਼ਿਲ੍ਹਾ ਪ੍ਰਧਾਨ , ਬਲਵਿੰਦਰ ਸਿੰਘ ਜ਼ਿਲ੍ਹਾ ਪ੍ਰੈੱਸ ਸਕੱਤਰ, ਕੁਲਵਿੰਦਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਚਮਕੌਰ ਸਿੰਘ ਖੋਸਾ ਜ਼ਿਲ੍ਹਾ ਜਰਨਲ ਸਕੱਤਰ, ਜਲੌਰ ਸਿੰਘ ਵਿੱਤ ਸਕੱਤਰ, ਬਲਵਿੰਦਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਚਮਕੌਰ ਸਿੰਘ ਬਲਾਕ ਪ੍ਰਧਾਨ, ਜੀਤ ਸਿੰਘ ਬਲਾਕ ਪ੍ਰਧਾਨ ਮਖੂ,ਜਸਕਰਨ ਸਿੰਘ ਬਲਾਕ ਪ੍ਰਧਾਨ ਖੋਸਾ, ਸਵਰਨ ਸਿੰਘ ਪ੍ਰਧਾਨ ਮੱਲਾਂਵਾਲਾ, ਗੁਰਮੀਤ ਸਿੰਘ ਬਲਾਕ ਪ੍ਰਧਾਨ ਗੁਰੂ ਹਰਸਾਏ,ਹਰਭੇਜ ਸਿੰਘ ਪ੍ਰਧਾਨ ਮਮਦੋਟ, ਗੁਰਪ੍ਰਤਾਪ ਸਿੰਘ ਅਲੀਪੁਰ, ਸੁਖਦੇਵ ਸਿੰਘ, ਕੁਲਦੀਪ ਸਿੰਘ,ਨਾਇਬ ਸਿੰਘ ਸਨ੍ਹੇਰ, ਮਨਦੀਪ ਸਿੰਘ ਸਨ੍ਹੇਰ, ਸੁਰਿੰਦਰ ਸਿੰਘ,ਗੁਰਵਿੰਦਰ ਸਿੰਘ ਮਰੂੜ, ਬਲਦੇਵ ਸਿੰਘ ਬਲਾਕ ਪ੍ਰਧਾਨ ਤਲਵੰਡੀ, ਤਰਲੋਚਨ ਸਿੰਘ ਸਕੱਤਰ ਸ਼ੂਸ਼ਕ,ਹਰਪ੍ਰੀਤ ਸਿੰਘ ਜਗਦੀਪ ਸਿੰਘ ਜੱਗਾ, ਜੋਬਨ ਸਿੰਘ ਪੀਹੇਵਾਲੀ, ਭੁਪਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਮੋਗਾ, ਸੁਰਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਫਰੀਦਕੋਟ, ਗੁਰਮੀਤ ਸਿੰਘ ਮੋਠਾਂਵਾਲੀ ਬਲਾਕ ਪ੍ਰਧਾਨ ਗੁਰੂਹਰਸਹਾਏ, ਨੰਦ ਸਿੰਘ ਕੱਚਰ ਭੰਨ ਜ਼ਿਲ੍ਹਾ ਜਰਨਲ ਸਕੱਤਰ,ਬਲਵਿੰਦਰ ਸਿੰਘ ਮਰਖਾਈ ਆਦਿ ਹਾਜ਼ਰ ਸਨ।