ਭਾਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਕਿਸਾਨੀ ਅਤੇ ਫ਼ਸਲਾਂ ਦੀ ਚੜ੍ਹਦੀ ਕਲ੍ਹਾ ਲਈ ਗੁਰਦੁਆਰਾ ਬਾਬਾ ਬਾਠਾਂ ਵਾਲਾ ਵਿਖੇ ਸ਼੍ਰੀ ਅਖੰਡ ਪਾਠ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਭਾਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਅੱਜ ਗੁਰਦੁਆਰਾ ਬਾਬਾ ਬਾਠਾਂ ਵਾਲਾ ਵਿਖੇ ਜੱਥੇਬੰਦੀ ਦੀ ਮਜ਼ਬੂਤੀ, ਸਮੂਹ ਕਿਸਾਨਾਂ ਦੀ ਤਰੱਕੀ ਅਤੇ ਫ਼ਸਲ ਬਾੜੀ ਦੀ ਚੜ੍ਹਦੀ ਕਲ੍ਹਾ ਲਈ ਰਖਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਬੜੀ ਸ਼ਰਧਾ ਤੇ ਭਾਵਨਾ ਨਾਲ ਪਾਏ ਗਏ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਜੱਥੇਬੰਦੀ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਨੇ ਸੰਗਤਾਂ ਅਤੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨੀ ਅੱਜ ਕਈ ਚੁਣੌਤੀਆਂ ਵਿੱਚੋਂ ਗੁਜ਼ਰ ਰਹੀ ਹੈ। ਉਨ੍ਹਾਂ ਕਿਹਾ ਕਿ ਜੱਥੇਬੰਦੀ ਹਮੇਸ਼ਾ ਕਿਸਾਨਾਂ ਦੇ ਹੱਕਾਂ ਲਈ ਲੜਦੀ ਆਈ ਹੈ ਅਤੇ ਅੱਜ ਪ੍ਰਮਾਤਮਾ ਦੇ ਚਰਨਾਂ ਵਿਚ ਅਰਦਾਸ ਕੀਤੀ ਗਈ ਹੈ ਕਿ ਸਮੂਹ ਕਿਸਾਨੀ ਨੂੰ ਬਲ ਬਖਸ਼ਣ ਅਤੇ ਆਉਣ ਵਾਲੀਆਂ ਫ਼ਸਲਾਂ ਦੇ ਝਾੜ ਤੇ ਕਿਸਾਨਾਂ ਦੇ ਵਪਾਰ ਵਿਚ ਬਰਕਤ ਪਾਉਣ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਰਾਗੀ ਜੱਥਿਆਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਪ੍ਰੋਗਰਾਮ ਵਿਚ ਜੱਥੇਬੰਦੀ ਦੇ ਸੀਨੀਅਰ ਆਗੂ ਫੁਰਮਾਨ ਸਿੰਘ ਸੰਧੂ ਸੂਬਾ ਪ੍ਰਧਾਨ, ਬਾਪੂ ਗੁਰਦੇਵ ਸਿੰਘ ਸਰਪ੍ਰਸਤ ਪੰਜਾਬ, ਭੁਪਿੰਦਰ ਸਿੰਘ ਔਲਖ ਜਰਨਲ ਸਕੱਤਰ ਪੰਜਾਬ, ਗੁਰਚਰਨ ਸਿੰਘ ਪੀਰ ਮੁਹੰਮਦ ਕੋਰ ਕਮੇਟੀ ਮੈਂਬਰ ਪੰਜਾਬ, ਬਲਦੇਵ ਸਿੰਘ ਵਾਈਆ ਕੋਰ ਕਮੇਟੀ ਮੈਂਬਰ ਪੰਜਾਬ, ਗੁਰਵਿੰਦਰ ਸਿੰਘ ਕੋਰ ਕਮੇਟੀ ਮੈਂਬਰ ਪੰਜਾਬ, ਜੋਗਿੰਦਰ ਸਿੰਘ ਮੀਤ ਪ੍ਰਧਾਨ ਪੰਜਾਬ, ਲਖਵਿੰਦਰ ਸਿੰਘ ਸੰਧੂ ਸੂਬਾ ਮੀਤ ਪ੍ਰਧਾਨ, ਗੈਰੀ ਸਿੰਘ ਬੰਡਾਲਾ ਸੂਬਾ ਮੀਡੀਆ ਇੰਚਾਰਜ਼, ਸੁਬੇਗ ਸਿੰਘ ਪ੍ਰੈਸ ਸਕੱਤਰ, ਹਰਦੀਪ ਸਿੰਘ ਗਿੱਲ ਕਰਮੂਵਾਲਾ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ, ਹਰਬੰਸ ਸਿੰਘ ਬ੍ਰਹਮਕੇ ਜ਼ਿਲ੍ਹਾ ਪ੍ਰਧਾਨ ਮੋਗਾ, ਨਿਸ਼ਾਨ ਸਿੰਘ ਬਲਾਕ ਪ੍ਰਧਾਨ ਮਖੂ, ਗੁਰਵਿੰਦਰ ਸਿੰਘ ਮੋਹਕਮ ਵਾਲਾ ਜ਼ਿਲ੍ਹਾ ਕੋਰ ਕਮੇਟੀ ਮੈਂਬਰ, ਜੋਗਾ ਸਿੰਘ ਪੀਰ ਮੁਹੰਮਦ, ਬਲਦੇਵ ਸਿੰਘ ਫੌਜ਼ੀ, ਗੁਰਦੀਪ ਸਿੰਘ ਤਹਿਸੀਲ ਪ੍ਰਧਾਨ ਮਹਿਤਪੁਰ, ਸੂਰਤ ਸਿੰਘ ਤਲਵੰਡੀ, ਨਿਰਵੈਰ ਸਿੰਘ ਲੱਖੋ ਕੇ ਬਹਿਰਾਮ ਬਲਾਕ ਪ੍ਰਧਾਨ, ਰਛਪਾਲ ਸਿੰਘ ਰਹੀਮੇ ਕੇ ਸੂਬਾ ਆਗੂ, ਦਵਿੰਦਰ ਸਿੰਘ ਸਰਾਂ ਕੋਰ ਕਮੇਟੀ ਮੈਂਬਰ ਪੰਜਾਬ, ਸੂਰਤ ਸਿੰਘ ਕੋਰ ਕਮੇਟੀ ਮੈਂਬਰ ਪੰਜਾਬ, ਗੁਰਦੀਪ ਸਿੰਘ ਪੱਛਮੀ ਪ੍ਰਧਾਨ ਫਿਰੋਜ਼ਪੁਰ, ਧਰਮ ਸਿੰਘ ਸਭਰਾ ਮੀਤ ਪ੍ਰਧਾਨ, ਜਸਵਿੰਦਰ ਸਿੰਘ ਭੁਲੇਰੀਆ, ਗੁਰਮੀਤ ਸਿੰਘ ਨਿਜ਼ਾਮੁਦੀਨ, ਦਿਲਬਾਗ ਸਿੰਘ ਵਰਪਾਲ, ਮੰਗਤ ਸ਼ਰਮਾ ਨਸੀਬ ਸਿੰਘ ਗੱਟਾ ਬਲਾਕ ਖਜ਼ਾਨਚੀ ਮਖੂ, ਗੁਰਪ੍ਰੀਤ ਸਿੰਘ ਪੀਰ ਮੁਹੰਮਦ, ਕੇਵਲ ਸਿੰਘ ਦੌਲਤਪੁਰਾ, ਜਥੇਦਾਰ ਦਿਲਬਾਗ ਸਿੰਘ ਵਰਪਾਲ, ਬਖਸ਼ੀਸ਼ ਸਿੰਘ ਰਾਮਗੜ੍ਹ, ਹਰਦਿਆਲ ਸਿੰਘ ਸ਼ਾਹ ਵਾਲਾ, ਹਰਜਿੰਦਰ ਸਿੰਘ ਹਸਮਤ ਵਾਲਾ, ਕਾਬਲ ਸਿੰਘ, ਮਨਦੀਪ ਸਿੰਘ ਮੰਨਾ ਬਲਾਕ ਪ੍ਰਧਾਨ ਧਰਮਕੋਟ, ਲਖਬੀਰ ਸਿੰਘ ਨਿੱਝਰ ਜ਼ਿਲ੍ਹਾ ਪ੍ਰਧਾਨ ਤਰਨਤਾਰਨ ਤੋਂ ਇਲਾਵਾ ਜਥੇਬੰਦੀ ਦੇ ਹੋਰ ਵਰਕਰ ਹਾਜ਼ਰ ਸਨ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।