ਬੱਸ ਸਟੈਂਡ ਜ਼ੀਰਾ ਵਿਖੇ ਸਰਬੱਤ ਦੇ ਭਲੇ ਲਈ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ
ਬੱਸ ਸਟੈਂਡ ਜ਼ੀਰਾ ਵਿਖੇ ਸਰਬੱਤ ਦੇ ਭਲੇ ਲਈ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ
Publish Date: Sat, 28 Mar 2026 03:55 PM (IST)
Updated Date: Sat, 28 Mar 2026 03:56 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਬੱਸ ਸਟੈਂਡ ਜ਼ੀਰਾ ਵਿਖੇ ਹਰ ਸਾਲ ਦੀ ਤਰ੍ਹਾਂ ਸਰਬੱਤ ਦੇ ਭਲੇ ਲਈ ਪੰਜਾਬ ਰੋਡਵੇਜ਼ ਪਨਬਸ ਅਤੇ ਪੀਆਰਟੀਸੀ ਵਰਕਰਜ਼ ਯੂਨੀਅਨ ਵੱਲੋ ਪ੍ਰਾਈਵੇਟ ਟਰਾਂਸਪੋਰਟ ਦੇ ਸਹਿਯੋਗ ਨਾਲ ਚੌਥੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਨਾਨਕ ਨਿਵਾਸ ਜ਼ੀਰਾ ਦੇ ਰਾਗੀ ਸਿੰਘ ਭਾਈ ਬਖਸ਼ੀਸ਼ ਸਿੰਘ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਇਸ ਮੌਕੇ ਆਪ ਦੇ ਯੂਥ ਆਗੂ ਸ਼ੰਕਰ ਕਟਾਰੀਆ, ਜਨਰਲ ਮੈਨੇਜਰ ਫਿਰੋਜ਼ਪੁਰ ਅਮਿਤ ਅਰੋੜਾ ਟੀਐੱਮ ਨਿਰਦੋਸ਼ ਕੁਮਾਰ, ਵਰਕਸ ਮੈਨੇਜਰ ਸੁਖਵਿੰਦਰ ਸਿੰਘ, ਐੱਸਐੱਸਆਈ ਰਾਮ ਪ੍ਰਤਾਪ ,ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ, ਪ੍ਰਧਾਨ ਫਾਜ਼ਿਲਕਾ ਰਵਿੰਦਰ ਸਿੰਘ, ਸਕੱਤਰ ਫਿਰੋਜ਼ਪੁਰ ਕੰਵਲਜੀਤ ਸਿੰਘ ਮਾਨੋਚਾਹਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਜਨਰਲ ਮੈਨੇਜਰ ਅਮਿਤ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸਮਾਜਿਕ ਸਮਾਗਮ ਸਿਰਫ ਆਤਮਿਕ ਸ਼ਾਂਤੀ ਹੀ ਨਹੀਂ ਦਿੰਦੇ ਸਗੋਂ ਸਮਾਜ ਵਿਚ ਸੇਵਾ ਅਤੇ ਏਕਤਾ ਦੀ ਭਾਵਨਾ ਨੂੰ ਹੀ ਮਜ਼ਬੂਤ ਕਰਦੇ ਹਨ। ਉਨ੍ਹਾਂ ਨੇ ਯੂਨੀਅਨ ਦੇ ਉਪਰਾਲਿਆਂ ਦੀ ਪ੍ਰਸਸਾ ਕੀਤੀ। ਇਸ ਮੌਕੇ ਨਛੱਤਰ ਸਿੰਘ ਦੀ ਯਾਦ ਵਿਚ ਖੂਨ ਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਸਿਵਲ ਹਸਪਤਾਲ ਮੋਗਾ ਦੀ ਟੀਮ ਵੱਲੋਂ 25 ਯੂਨਿਟ ਦੇ ਕਰੀਬ ਖੂਨ ਇਕੱਤਰ ਕੀਤਾ ਗਿਆ ਅਤੇ ਜੋਤ ਸੁਪਰ ਸਪੈਸ਼ਲਿਟੀ ਹਸਪਤਾਲ ਜ਼ੀਰਾ ਦੀ ਸਹਾਇਤਾ ਨਾਲ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਦੌਰਾਨ 125 ਦੇ ਕਰੀਬ ਵਿਅਕਤੀਆਂ ਦੀ ਜਾਂਚ ਕੀਤੀ ਗਈ ਅਤੇ ਮੁਫਤ ਦਵਾਈਆਂ ਦਿੱਤੀਆਂ ਗਈਆਂ।ਇਸ ਦੌਰਾਨ ਗੁਰੂ ਦਾ ਲੰਗਰ ਅਤੁੰਟ ਵਰਤਾਇਆ ਗਿਆ। ਇਸ ਮੌਕੇ ਅੰਤ ਵਿਚ ਯੂਨੀਅਨ ਦੇ ਪ੍ਰਧਾਨ ਜਗਦੀਪ ਸਿੰਘ ਨੇ ਸਮੂਹ ਸੰਗਤ ਅਤੇ ਪਹੁੰਚੇ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤ ਦੇ ਸਹਿਯੋਗ ਨਾਲ ਹੀ ਅਜਿਹੇ ਸੇਵਾ ਭਾਵ ਵਾਲੇ ਪ੍ਰੋਗਰਾਮ ਸਫਲ ਬਣਦੇ ਹਨ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਜਗਦੀਪ ਸਿੰਘ, ਚੇਅਰਮੈਨ ਗੁਰਪ੍ਰੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਅਮਨਦੀਪ ਸਿੰਘ, ਸੈਕਟਰੀ ਸੁਖਪ੍ਰੀਤ ਸਿੰਘ, ਬੂਟਾ ਸਿੰਘ ਵੜੈਚ, ਗੁਰਜੰਟ ਸਿੰਘ, ਅਮਨਦੀਪ ਸਿੰਘ, ਮੁੱਖ ਸੇਵਾਦਾਰ ਗੁਰਜੀਤ ਸਿੰਘ ਵਲਟੋਹਾ, ਅਮਰੀਕ ਸਿੰਘ, ਅਮਨਦੀਪ ਸਿੰਘ ਭਾਗੋਕੇ, ਸੰਦੀਪ ਸਿੰਘ, ਸੁਖਜਿੰਦਰ ਸਿੰਘ, ਜਗਦੀਸ਼ ਸਿੰਘ, ਸੁਖਵਿੰਦਰ ਸਿੰਘ, ਜਗਰੂਪ ਸਿੰਘ, ਰਾਮ ਸਿੰਘ, ਰਾਜਵਿੰਦਰ ਸਿੰਘ, ਸਤਨਾਮ ਸਿੰਘ, ਦਵਿੰਦਰ ਸਿੰਘ, ਐੱਸਐੱਸ ਮਨਜਿੰਦਰ ਸਿੰਘ ਗੋਲਡੀ, ਇੰਦਰਜੀਤ ਸਿੰਘ, ਬਸੰਤ ਸਿੰਘ, ਸੰਦੀਪ ਸਿੰਘ ਬਿੱਟੂ, ਪ੍ਰਗਟ ਸਿੰਘ ਆਦਿ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਸੱਜਣ ਵੱਡੀ ਗਿਣਤੀ ਵਿਚ ਹਾਜ਼ਰ ਸਨ।