Big News : ਜ਼ੀਰਾ ਨੇੜੇ ਦੋ ਮੋਟਰਸਾਈਕਲਾਂ ਦੀ ਭਿਆਨਕ ਟੱਕਰ, ਇੱਕ ਦੀ ਮੌਤ, ਪੰਜ ਜਣੇ ਜ਼ਖ਼ਮੀ
ਕਸਬਾ ਜ਼ੀਰਾ ਤਹਿਤ ਪੈਂਦੇ ਪਿੰਡ ਮਿਹਰ ਸਿੰਘ ਵਾਲਾ ਨੇੜੇ ਦੋ ਮੋਟਰਸਾਈਕਲਾਂ ਦੀ ਭਿਆਨਕ ਟੱਕਰ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਇੱਕ ਵਿਅਕਤੀ ਦੀ ਮੌਤ ਅਤੇ ਪੰਜ ਜਣੇ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਰੈਫਰ ਕੀਤਾ ਗਿਆ ਹੈ।
Publish Date: Tue, 17 Feb 2026 10:47 PM (IST)
Updated Date: Tue, 17 Feb 2026 10:54 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ : ਕਸਬਾ ਜ਼ੀਰਾ ਤਹਿਤ ਪੈਂਦੇ ਪਿੰਡ ਮਿਹਰ ਸਿੰਘ ਵਾਲਾ ਨੇੜੇ ਦੋ ਮੋਟਰਸਾਈਕਲਾਂ ਦੀ ਭਿਆਨਕ ਟੱਕਰ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਇੱਕ ਵਿਅਕਤੀ ਦੀ ਮੌਤ ਅਤੇ ਪੰਜ ਜਣੇ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਰੈਫਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਾਰੇ ਲੇਬਰ ਦਾ ਕੰਮ ਕਰਦੇ ਸਨ ਅਤੇ ਰਾਤ ਕਰੀਬ 9 ਵਜੇ ਕੰਮ ਤੋਂ ਘਰਾਂ ਨੂੰ ਵਾਪਸ ਪਰਤ ਰਹੇ ਸਨ ਕਿ ਇਹ ਹਾਦਸਾ ਵਾਪਰ ਗਿਆ।