ਜ਼ੀਰਾ ਵਿਚ ਅਕਾਲੀ ਦਲ ਨੂੰ ਵੱਡਾ ਝਟਕਾ
ਜ਼ੀਰਾ ਵਿਚ ਅਕਾਲੀ ਦਲ ਨੂੰ ਵੱਡਾ ਝਟਕਾ
Publish Date: Wed, 29 Apr 2026 05:57 PM (IST)
Updated Date: Wed, 29 Apr 2026 06:01 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਜ਼ੀਰਾ ਵਿਚ ਇਸ ਸਮੇਂ ਸਿਆਸਤ ਵਿਚ ਵੱਡੀ ਉਥਲ-ਪੁਥਲ ਦੇਖਣ ਨੂੰ ਮਿਲ ਰਹੀ ਹੈ। ਇਸੇ ਤਹਿਤ ਜ਼ੀਰਾ ਵਿਚ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦ, ਅਕਾਲੀ ਦਲ ਦੇ ਪੁਰਾਣੇ ਵਰਕਰ ਪਿਆਰਾ ਸਿੰਘ ਢਿੱਲੋਂ ਜੋ ਜ਼ੀਰਾ ਤੋਂ ਚਾਰ ਵਾਰ ਐੱਮਸੀ ਅਤੇ ਦੋ ਵਾਰ ਨਗਰ ਕੌਂਸਲ ਜ਼ੀਰਾ ਦੇ ਪ੍ਰਧਾਨ ਬਣ ਚੁੱਕੇ ਹਨ ਆਪਣੇ ਸਾਥੀਆਂ ਅਮਰ ਸਿੰਘ ਜੋ ਚਾਰ ਵਾਰ ਐੱਮਸੀ ਬਣੇ, ਸਰਵਨ ਸਿੰਘ ਚਾਰ ਵਾਰ ਐੱਮਸੀ ਬਣੇ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਸਿਆਸੀ ਪਲਟਾਅ ਨੇ ਸ਼ਹਿਰ ਦੀ ਰਾਜਨੀਤੀ ਨੂੰ ਨਵਾਂ ਮੋੜ ਦੇ ਦਿੱਤਾ ਹੈ। ਇਸ ਮੌਕੇ ਹਲਕਾ ਵਿਧਾਇਕ ਨਰੇਸ਼ ਕਟਾਰੀਆ ਅਤੇ ਯੂਥ ਆਗੂ ਸ਼ੰਕਰ ਕਟਾਰੀਆ ਨੇ ਪਿਆਰਾ ਸਿੰਘ ਢਿੱਲੋਂ, ਸਾਬਕਾ ਐੱਮਸੀ ਸਵਰਨ ਸਿੰਘ,ਅਮਰ ਸਿੰਘ ਆਦਿ ਦਾ ਪਾਰਟੀ ਵਿਚ ਸ਼ਾਮਲ ਹੋਣ ਤੇ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਵੱਡੀ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪਿਆਰਾ ਸਿੰਘ ਢਿੱਲੋਂ ਨੂੰ ਜ਼ੀਰਾ ਸ਼ਹਿਰ ਦੀ ਸਿਆਸਤ ਦਾ ਮਜ਼ਬੂਤ ਥੰਮ ਮੰਨਿਆ ਜਾਂਦਾ ਹੈ। ਉਨ੍ਹਾਂ ਦੇ ਅਕਾਲੀ ਦਲ ਛੱਡਣ ਨਾਲ ਆਪ ਪਾਰਟੀ ਦੇ ਸ਼ਹਿਰੀ ਵੋਟ ਬੈਂਕ ਵਿਚ ਵੱਡਾ ਵਾਧਾ ਹੋਵੇਗਾ। ਇਸ ਮੌਕੇ ਪਿਆਰਾ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਧਾਇਕ ਨਰੇਸ਼ ਕਟਾਰੀਆ ਵੱਲੋਂ ਹਲਕੇ ਵਿਚ ਵੱਡੀ ਪੱਧਰ ਤੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦਿਹੀ ਨਾਲ ਦਿਨ ਰਾਤ ਕੰਮ ਕਰਨਗੇ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਧਰਮਪਾਲ ਚੁੱਘ, ਬਲਾਕ ਪ੍ਰਧਾਨ ਹਰਭਗਵਾਨ ਸਿੰਘ ਭੋਲਾ, ਟਰੱਕ ਯੂਨੀਅਨ ਜ਼ੀਰਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ, ਪੀਏ ਮੇਜਰ ਸਿੰਘ ਆਦਿ ਹਾਜ਼ਰ ਸਨ।