ਫਾਜ਼ਿਲਕਾ 'ਚ ਭਾਜਪਾ ਨੂੰ ਜ਼ੋਰਦਾਰ ਝਟਕਾ: ਸਾਬਕਾ MC ਪ੍ਰਧਾਨ ਅਨਿਲ ਸੇਠੀ 'ਆਪ' 'ਚ ਸ਼ਾਮਲ, CM ਮਾਨ ਨੇ ਕਰਵਾਇਆ ਪਾਰਟੀ 'ਚ ਸ਼ਾਮਲ
ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (BJP) ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਫਾਜ਼ਿਲਕਾ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਨਿਲ ਕੁਮਾਰ ਸੇਠੀ ਨੇ ਪਾਰਟੀ ਦੇ ਅਹੁਦੇ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ।
Publish Date: Tue, 12 May 2026 12:38 PM (IST)
Updated Date: Tue, 12 May 2026 01:10 PM (IST)
ਨਰੇਸ਼ ਕੁਮਾਰ ਕਾਮਰਾ, ਫਾਜ਼ਿਲਕਾ: ਫਾਜ਼ਿਲਕਾ ਦੀ ਰਾਜਨੀਤੀ ਵਿੱਚ ਅੱਜ ਉਸ ਵੇਲੇ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ ਜਦੋਂ ਭਾਰਤੀ ਜਨਤਾ ਪਾਰਟੀ (BJP) ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਨਿਲ ਕੁਮਾਰ ਸੇਠੀ ਭਾਜਪਾ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ।
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕੀਤਾ ਸਵਾਗਤ
ਅਨਿਲ ਸੇਠੀ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਉਣ ਦੀ ਰਸਮ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਚੇਅਰਮੈਨ ਵਿਧਾਨ ਸਭਾ ਹਲਕਾ ਫਾਜ਼ਿਲਕਾ ਟਰੇਡਜ ਕਮਿਸ਼ਨ ਲਵਿਸ਼ ਚਾਵਲਾ ਵੱਲੋਂ ਨਿਭਾਈ ਗਈ। ਇਸ ਮੌਕੇ 'ਤੇ ਖੁਦ CM ਮਾਨ ਨੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ।