ਭਾਜਪਾ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾ ਸਕਦੀ
ਭਾਜਪਾ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾ ਸਕਦੀ : ਆਹਲਾਂ, ਸਚਦੇਵਾ
Publish Date: Wed, 06 May 2026 05:20 PM (IST)
Updated Date: Wed, 06 May 2026 05:20 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਖੂ : ਭਾਰਤੀ ਜਨਤਾ ਪਾਰਟੀ ਦੀ ਤਿੰਨ ਸੂਬਿਆਂ ਵਿਚ ਸ਼ਾਨਦਾਰ ਜਿੱਤ ਸਿਰਫ ਚੋਣ ਨਤੀਜਾ ਨਹੀਂ, ਸਗੋਂ ਦੇਸ਼ ਦੀ ਜਨਤਾ ਵੱਲੋਂ ਭਾਜਪਾ ਦੀਆਂ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਤੇ ਵੱਧਦੇ ਭਰੋਸੇ ਦਾ ਪ੍ਰਮਾਣ ਹੈ। ਭਾਜਪਾ ਹਰ ਵਰਗ ਕਿਸਾਨ, ਨੌਜਵਾਨ, ਵਪਾਰੀ ਅਤੇ ਮਜ਼ਦੂਰ ਨੂੰ ਨਾਲ ਲੈ ਕੇ ਚੱਲਣ ਵਾਲੀ ਪਾਰਟੀ ਹੈ। ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਮੰਡਲ ਮਖੂ ਦੇ ਪ੍ਰਧਾਨ ਜਥੇ. ਕਾਰਜ ਸਿੰਘ ਆਹਲਾਂ ਅਤੇ ਭਾਜਪਾ ਜ਼ਿਲ੍ਹਾ ਫਿਰੋਜ਼ਪੁਰ ਦੇ ਮੀਤ ਪ੍ਰਧਾਨ ਸੰਦੀਪ ਸਚਦੇਵਾ ਨੇ ਕਰਦਿਆਂ ਕਿਹਾ ਕਿ ਜਨਤਾ ਕਾਂਗਰਸ, ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੂੰ ਦੇਖ ਚੁੱਕੀ ਹੈ ਹੁਣ ਸੂਬੇ ਨੂੰ ਵਿਕਾਸ ਦੀਆਂ ਲੀਹਾਂ ਤੇ ਲਿਆਉਣ ਲਈ ਭਾਜਪਾ ਨੂੰ ਇਕ ਮਜ਼ਬੂਤ ਵਿਕਲਪ ਮੰਨ ਰਹੀ ਹੈ। ਭਾਜਪਾ ਦੀ ਡਬਲ ਇੰਜਨ ਸਰਕਾਰ ਤੇ ਮੋਦੀ ਦੀ ਦੂਰਦਰਸ਼ੀ ਸੋਚ ਹੀ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾ ਸਕਦੀ ਹੈ।