ਭਾਜਪਾ ਵੱਲੋਂ ‘ਜਨਤਾ ਦੀ ਚਾਰਜਸ਼ੀਟ’ ਜਾਰੀ, ਵਿਰੋਧੀਆਂ ‘ਤੇ ਤਿੱਖੇ ਹਮਲੇ
ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਤਿਆਰ ਕੀਤੀ ਗਈ ਇਹ ‘ਜਨਤਾ ਦੀ ਚਾਰਜਸ਼ੀਟ’ ਲੋਕਾਂ ਦੀ ਆਵਾਜ਼ ਹੈ, ਜਿਸ ਵਿੱਚ ਹਰ ਵਰਗ ਨਾਲ ਜੁੜੇ ਮੁੱਦੇ ਸ਼ਾਮਲ ਕੀਤੇ ਗਏ ਹਨ। ਭਾਜਪਾ ਆਗੂਆਂ ਨੇ ਦੋਸ਼ ਲਾਇਆ ਕਿ ਫ਼ਾਜ਼ਿਲਕਾ ਦੇ ਲੋਕਾਂ ਨੂੰ ਨਸ਼ੇ ਦੇ ਕਾਰੋਬਾਰ, ਗਲੀ-ਗਲੀ ਵਿਕ ਰਹੇ ਨਸ਼ਿਆਂ, ਮਾਤਾਵਾਂ-ਭੈਣਾਂ ਨਾਲ ਧੋਖਾਧੜੀ, ਚੈਨ ਸਨੇਚਿੰਗ, ਨਗਰ ਕੌਂਸਲ ਵਿੱਚ ਭ੍ਰਿਸ਼ਟਾਚਾਰ, ਗਰੀਬਾਂ ਦੇ ਹੱਕਾਂ ‘ਤੇ ਡਾਕੇ ਅਤੇ ਸਰਕਾਰੀ ਮੁਲਾਜ਼ਮਾਂ ਨਾਲ ਧੱਕੇਸ਼ਾਹੀ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Publish Date: Mon, 25 May 2026 05:31 PM (IST)
Updated Date: Mon, 25 May 2026 05:35 PM (IST)
ਰਿਤਿਸ਼ ਕੁੱਕੜ.ਪੰਜਾਬੀ ਜਾਗਰਣ, ਫ਼ਾਜ਼ਿਲਕਾ : ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਜਪਾ ਵੱਲੋਂ “ਜਨਤਾ ਦੀ ਚਾਰਜਸ਼ੀਟ” ਪੇਸ਼ ਕਰਦਿਆਂ ਵਿਰੋਧੀ ਧਿਰਾਂ ‘ਤੇ ਤਿੱਖੇ ਸਿਆਸੀ ਹਮਲੇ ਕੀਤੇ ਗਏ। ਇਸ ਮੌਕੇ ਸਾਬਕਾ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ, ਭਾਜਪਾ ਆਲ ਸੈੱਲ ਇੰਚਾਰਜ ਰੰਜਮ ਕਾਮਰਾ, ਸਾਬਕਾ ਜ਼ਿਲ੍ਹਾ ਪ੍ਰਧਾਨ ਰਾਕੇਸ਼ ਧੂੜੀਆ ਅਤੇ ਸਟੇਟ ਮੀਡੀਆ ਸਹ ਇੰਚਾਰਜ ਸੁਬੋਧ ਵਰਮਾ ਨੇ ਕਿਹਾ ਕਿ ਸ਼ਹਿਰ ਦੀ ਜਨਤਾ ਹੁਣ ਬਦਲਾਅ ਚਾਹੁੰਦੀ ਹੈ। ਆਗੂਆਂ ਨੇ ਦੋਸ਼ ਲਗਾਇਆ ਕਿ ਪਿਛਲੇ ਕਈ ਸਾਲਾਂ ਦੌਰਾਨ ਸ਼ਹਿਰ ਵਿੱਚ ਵਿਕਾਸ ਕਾਰਜ ਠੱਪ ਰਹੇ ਹਨ ਅਤੇ ਲੋਕਾਂ ਨੂੰ ਸਫਾਈ, ਸੀਵਰੇਜ, ਟੁੱਟੀਆਂ ਸੜਕਾਂ ਅਤੇ ਪੀਣ ਵਾਲੇ ਪਾਣੀ ਵਰਗੀਆਂ ਬੁਨਿਆਦੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਤਿਆਰ ਕੀਤੀ ਗਈ ਇਹ ‘ਜਨਤਾ ਦੀ ਚਾਰਜਸ਼ੀਟ’ ਲੋਕਾਂ ਦੀ ਆਵਾਜ਼ ਹੈ, ਜਿਸ ਵਿੱਚ ਹਰ ਵਰਗ ਨਾਲ ਜੁੜੇ ਮੁੱਦੇ ਸ਼ਾਮਲ ਕੀਤੇ ਗਏ ਹਨ। ਭਾਜਪਾ ਆਗੂਆਂ ਨੇ ਦੋਸ਼ ਲਾਇਆ ਕਿ ਫ਼ਾਜ਼ਿਲਕਾ ਦੇ ਲੋਕਾਂ ਨੂੰ ਨਸ਼ੇ ਦੇ ਕਾਰੋਬਾਰ, ਗਲੀ-ਗਲੀ ਵਿਕ ਰਹੇ ਨਸ਼ਿਆਂ, ਮਾਤਾਵਾਂ-ਭੈਣਾਂ ਨਾਲ ਧੋਖਾਧੜੀ, ਚੈਨ ਸਨੇਚਿੰਗ, ਨਗਰ ਕੌਂਸਲ ਵਿੱਚ ਭ੍ਰਿਸ਼ਟਾਚਾਰ, ਗਰੀਬਾਂ ਦੇ ਹੱਕਾਂ ‘ਤੇ ਡਾਕੇ ਅਤੇ ਸਰਕਾਰੀ ਮੁਲਾਜ਼ਮਾਂ ਨਾਲ ਧੱਕੇਸ਼ਾਹੀ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਟੁੱਟੀਆਂ ਸੜਕਾਂ, ਗੰਦੇ ਨਾਲੇ, ਸੀਵਰੇਜ ਅਤੇ ਸਫਾਈ ਪ੍ਰਬੰਧਾਂ ਦੀ ਮਾੜੀ ਹਾਲਤ ਕਾਰਨ ਲੋਕ ਪਰੇਸ਼ਾਨ ਹਨ।
ਆਗੂਆਂ ਨੇ ਦੋਸ਼ ਲਾਇਆ ਕਿ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਹਨ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਵੀ ਨਹੀਂ ਮਿਲ ਰਹੀਆਂ। ਭਾਜਪਾ ਆਗੂਆਂ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਵਿੱਚ ਪਾਰਟੀ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਮੈਦਾਨ ਵਿੱਚ ਉਤਰੀ ਹੈ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਅੰਮ੍ਰਿਤ ਯੋਜਨਾ ਤਹਿਤ ਲੱਖਾਂ ਰੁਪਏ ਭੇਜੇ ਗਏ ਸਨ, ਪਰ ਪੰਜਾਬ ਸਰਕਾਰ ਵੱਲੋਂ ਇਸ਼ਤਿਹਾਰਬਾਜ਼ੀ ‘ਤੇ ਵੱਧ ਧਿਆਨ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਲੋਕ ਵਿਕਾਸ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇ ਹੱਕ ਵਿੱਚ ਫੈਸਲਾ ਕਰਨਗੇ। ਇਸ ਮੌਕੇ ਅਸ਼ਵਨੀ ਫੁਟੇਲਾ ਅਤੇ ਵਿਨੋਦ ਜਾਂਗੀੜ ਵੀ ਮੌਜੂਦ ਸਨ।