ਖੇਡਾਂ ਦਾ ਮਨੁੱਖੀ ਜੀਵਨ ’ਚ ਅਹਿਮ ਸਥਾਨ : ਬੀਈਓ ਛਾਬੜਾ
ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਦੀ ਹੋਈ ਸ਼ੁਰੂਆਤ
Publish Date: Fri, 17 Oct 2025 04:16 PM (IST)
Updated Date: Fri, 17 Oct 2025 04:17 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਦੀ ਸ਼ਾਨਦਾਰ ਸ਼ੁਰੂਆਤ ਹੋਈ। ਇਸ ਮੌਕੇ ਬਲਾਕ ਸਿੱਖਿਆ ਅਫ਼ਸਰ ਸੁਨੀਲ ਕੁਮਾਰ ਛਾਬੜਾ ਸਮੂਹ ਸੀ ਐਚ ਟੀਜ਼ ਰੀਤੂ ਕਮਲ , ਪੂਰਨ ਸਿੰਘ, ਕੁਲਬੀਰ ਸਿੰਘ, ਗੀਤਾ ਛਾਬੜਾ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਕੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਸ ਮੌਕੇ ਬਲਾਕ ਸਿੱਖਿਆ ਅਫ਼ਸਰ ਸੁਨੀਲ ਕੁਮਾਰ ਛਾਬੜਾ ਨੇ ਕਿਹਾ ਕਿ ਖੇਡਾਂ ਦਾ ਮਨੁੱਖੀ ਜੀਵਨ ਵਿੱਚ ਅਹਿਮ ਸਥਾਨ ਹੈ ਅਤੇ ਹਰ ਵਿਦਿਆਰਥੀ ਨੂੰ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਬਲਾਕ ਫਾਜ਼ਿਲਕਾ-1 ਦੇ ਅਧਿਆਪਕਾਂ ਵੱਲੋਂ ਅਨੁਸ਼ਾਸਨ ਨਾਲ ਕਰਵਾਈਆਂ ਖੇਡਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਇਸ ਦੌਰਾਨ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫਾਜ਼ਿਲਕਾ-1 ਸੁਨੀਲ ਕੁਮਾਰ ਛਾਬੜਾ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫਾਜ਼ਿਲਕਾ-2 ਪ੍ਰਮੋਦ ਕੁਮਾਰ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਸਮਾਂ ਸਾਰਣੀ ਅਨੁਸਾਰ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਕੌੜਿਆਂਵਾਲੀ ਦੇ ਖੇਡ ਮੈਦਾਨ ਵਿਖੇ ਕਰਵਾਈਆਂ ਜਾ ਰਹੀਆਂ ਹਨ। ਅੱਜ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ ਪਿੰਡ ਸਰਪੰਚ ਸ਼੍ਰੀਮਤੀ ਸੁਨੀਤਾ ਰਾਣੀ ਅਤੇ ਸਮੂਹ ਪੰਚਾਇਤ ਨੇ ਖੇਡ ਸਟੇਡੀਅਮ ਵਿਚ ਰਿਬਨ ਕੱਟ ਕੇ ਕਰਵਾਈ। ਅੱਜ ਦੀਆਂ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਜਿਸ ਵਿੱਚ ਕਲੱਸਟਰ ਪੱਧਰ ਤੇ ਜੇਤੂ ਬੱਚਿਆਂ ਨੇ ਭਾਗ ਲਿਆ ਹੈ ਅਤੇ ਹੁਣ ਬਲਾਕ ਪੱਧਰ ਤੇ ਜੇਤੂ ਰਹੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਵਿੱਚ ਭਾਗ ਲੈ ਕੇ ਵਧੀਆ ਪ੍ਰਦਰਸ਼ਨ ਕਰਨਗੇ। ਇਸ ਮੌਕੇ ਬਲਾਕ ਪੱਧਰ ਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਲਾਕ ਸਪੋਰਟਸ ਅਫ਼ਸਰ ਸੁਰਿੰਦਰ ਵਿਨਾਇਕ ,ਸਤਿੰਦਰ ਕੁਮਾਰ, ਅਮਨਦੀਪ, ਰਮੇਸ਼ ਕੁਮਾਰ, ਅਸ਼ੋਕ ਕੁਮਾਰ, ਰਾਜ ਕੁਮਾਰ, ਨਵਦੀਪ ਕੌਰ, ਮੱਧੂ,ਸੁਭਾਸ਼ ਚੰਦਰ, ਦੀਪਕ ਕੁਮਾਰ, ਰਮੇਸ਼ ਕੰਬੋਜ, ਹਰਭਜਨ ਸਿੰਘ,ਅਮਰਦੀਪ ਬਤਰਾ,ਓਮ ਪ੍ਰਕਾਸ਼, ਮੰਗਾ ਸਿੰਘ, ਰਮੇਸ਼ ਚੰਦਰ, ਸੰਦੀਪ ਕੁਮਾਰ,ਰੇਨੂੰ ਮੋਂਗਾ, ਰਾਘਵ ਉਬਵੇਜਾ, ਰਮੇਸ਼ ਸੁਧਾ, ਸਵਿਤਾ ਰਾਣੀ,ਅੰਕਿਤਾ, ਸ਼ੀਨਮ, ਅਨੰਤਦੀਪ, ਗੌਰਵ ਕੰਬੋਜ, ਵਿਨੋਦ ਕੁਮਾਰੀ, ਰਾਜ ਕੁਮਾਰ ਆਦਿ ਹਾਜ਼ਰ ਸਨ।