ਲੜਕੀਆਂ ਦਾ ਲਿੰਗ ਅਨੁਪਾਤ ਵਧਾਉਣ ਬਾਰੇ ਕੀਤੀ ਵਿਚਾਰ-ਚਰਚਾ
ਸੀਐੱਚਸੀ ਫਿਰੋਜ਼ਸ਼ਾਹ ਵਿਖੇ ਬਲਾਕ ਪੱਧਰੀ ‘ਬੇਟੀ ਬਚਾਓ ਬੇਟੀ ਪੜ੍ਹਾਓ’ ਵਰਕਸ਼ਾਪ ਕਰਵਾਈ
Publish Date: Sat, 23 May 2026 03:53 PM (IST)
Updated Date: Sat, 23 May 2026 03:55 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਸਿਵਲ ਸਰਜਨ ਫਿਰੋਜ਼ਪੁਰ ਡਾ. ਮੀਨਾਕਸ਼ੀ ਢੀਂਗਰਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀਐੱਚਸੀ ਫਿਰੋਜ਼ਸ਼ਾਹ ਡਾ. ਅਭੈਜੀਤ ਸਿੰਘ ਦੀ ਰਹਿਨੁਮਾਈ ਹੇਠ ਸੀਐਚਸੀ ਫਿਰੋਜ਼ਸ਼ਾਹ ਵਿਖੇ ਬਲਾਕ ਪੱਧਰੀ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਵਿਚ ਡਾ. ਮਨਮੀਤ ਸਕੂਲ ਹੈੱਲਥ ਮੈਡੀਕਲ ਆਫਿਸਰ, ਜਿਜ਼ਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਕੁਮਾਰ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਅਭੈਜੀਤ ਸਿੰਘ ਨੇ ਕਿਹਾ ਕਿ ਬੇਟੀਆਂ ਸਾਡੇ ਸਮਾਜ ਦਾ ਇਕ ਮਹੱਤਵਪੂਰਨ ਅੰਗ ਹਨ ਅਤੇ ਇਨ੍ਹਾਂ ਤੋਂ ਬਿਨਾਂ ਸਾਡਾ ਭਵਿੱਖ ਅਧੂਰਾ ਹੈ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮਕਸਦ ਬੇਟਾ-ਬੇਟੀ ਵਿਚ ਸਮਾਨਤਾ, ਧੀਆਂ ਨੂੰ ਸਿੱਖਿਅਤ ਕਰਨਾ ਹੈ ਕਿਉਂਕਿ ਇਕ ਬੇਟੀ ਦੇ ਸਿੱਖਿਅਤ ਹੋਣ ਨਾਲ ਦੋ ਪਰਿਵਾਰਾਂ ਨੂੰ ਲਾਭ ਮਿਲਦਾ ਹੈ। ਅਜੋਕੇ ਸਮੇ ਵਿਚ ਧੀਆਂ ਹਰ ਖੇਤਰ ਵਿਚ ਵੱਡੇ-ਵੱਡੇ ਅਹੁਦਿਆਂ ’ਤੇ ਬੈਠੀਆਂ ਹੋਈਆਂ ਹਨ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਕੁਮਾਰ ਨੇ ਕਿਹਾ ਕਿ ਲੜਕੀਆਂ ਦੇ ਲਿੰਗ ਅਨੁਪਾਤ ਵਿਚ ਆ ਰਹੀ ਗਿਰਾਵਟ ਸਾਡੇ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਆਸ਼ਾ ਵਰਕਰ ਨੂੰ ਹਦਾਇਤ ਕੀਤੀ ਕਿ ਪਹਿਲੇ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਗਰਭਵਤੀ ਅੋਰਤਾਂ ਦੀ ਰਜਿਸਟਰੇਸ਼ਨ ਲਾਜ਼ਮੀ ਕੀਤੀ ਜਾਵੇ ਤਾਂ ਜੋ ਲੜਕੀਆਂ ਦੇ ਲਿੰਗ ਅਨੁਪਾਤ ਵਿਚ ਸੁਧਾਰ ਕੀਤਾ ਜਾ ਸਕੇ। ਇਸ ਮੋਕੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਕਿਹਾ ਕਿ ਧੀਆਂ ਆਪਣੇ ਪਰਿਵਾਰ ਪ੍ਰਤੀ ਲੜਕਿਆਂ ਨਾਲੋ ਜ਼ਿਆਦਾ ਸੁਹਿਰਦ ਹਨ ਅਤੇ ਉਨ੍ਹਾਂ ਦੀ ਪਰਿਵਾਰ ਨਾਲ ਜ਼ਿਆਦਾ ਨਜ਼ਦੀਕੀ ਹੁੰਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ ਵਿਚ ਲੜਕਿਆਂ ਨੂੰ ਲੜਕੀਆਂ ਪ੍ਰਤੀ ਸਨਮਾਨ ਯੋਗ ਵਤੀਰਾ ਰੱਖਣ ਵਿਚ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਲਿੰਗ ਨਿਰਧਾਰਿਤ ਐਕਟ ਦੀ ਸਖਤੀ ਨਾਲ ਪਾਲਣਾ ਲਈ ਪ੍ਰਤੀਬੱਧ ਹੈ। ਇਸ ਮੌਕੇ ਹਰਦੀਪ ਸਿੰਘ ਬੀਈਈ ਫਿਰੋਜ਼ਸਾਹ ਨੇ ਆਮ ਲੋਕਾਂ ਨੂੰ ਬੇਟੀਆਂ ਨੂੰ ਕੁੱਖ ਵਿੱਚ ਕਤਲ ਹੋਣ ਤੋਂ ਬਚਾਉਣ ਤੋ ਲੈ ਕੇ ਉਨ੍ਹਾਂ ਨੂੰ ਪੜ੍ਹਾਉਣ-ਲਿਖਾਉਣ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਜੈਨੇਸਿਸ ਨਰਸਿੰਗ ਇੰਸਟੀਚਿਊਟ ਦੇ ਵਿਦਿਆਰਥੀਆਂ ਵਲੋਂ ‘ਬੇਟੀ ਬਚਾਓ ਬੇਟੀ ਪੜ੍ਹਾਓ’ ਨਾਲ ਸਬੰਧਤ ਪੋਸਟਰ, ਸਪੀਚ, ਕਵਿਤਾ ਤਿਆਰ ਕੀਤੀਆਂ ਗਈਆਂ। ਆਸ਼ਾ ਫੈਸਲਿਟੇਟਰ ਬਿੰਦੂ ਸ਼ਰਮਾ ਤੇ ਸੰਨੀ ਸੀਐੱਚਸੀ ਫਿਰੋਜ਼ਸਾਹ ਦੇ ਮੁਲਾਜ਼ਮ ਵੱਲੋਂ ਧੀਆਂ ’ਤੇ ਭਾਵੁਕ ਗੀਤ ਸੁਣਾਏ ਗਏ। ਅੰਤ ਵਿਚ ਸਾਰਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਮਨਮੀਤ ਸਿੰਘ, ਡਾ. ਸਾਜਨਦੀਪ ਕੌਰ, ਡਾ. ਪ੍ਰਵੀਨ ਕੌਰ, ਡਾ. ਰਜ਼ਨੀਸ਼ ਗੋਇਲ, ਐੱਲਐੱਚਵੀ ਪਰਮਜੀਤ ਕੌਰ ਸ਼ੇਰਖਾਂ, ਰਮਿੰਦਰ ਕੌਰ ਐੱਲਐੱਚਵੀ, ਸੁਖਵਿੰਦਰ ਕੌਰ ਐੱਲਐੱਚਵੀ, ਪਵਨਜੀਤ ਕੌਰ ਐੱਲਐੱਚਵੀ ਮੱਲਵਾਲ ਆਦਿ ਹਾਜ਼ਰ ਸਨ।