ਥੈਲੇਸੀਮੀਆ ਦਿਵਸ ਮੌਕੇ ਖੂਨਦਾਨ ਕੈਂਪ ਅੱਜ
ਥੈਲੇਸੀਮੀਆ ਦਿਵਸ ਮੌਕੇ ਫਾਜ਼ਿਲਕਾ ਵਿੱਚ 10 ਮਈ ਨੂੰ ਖੂਨਦਾਨ ਕੈਂਪ
Publish Date: Sat, 09 May 2026 04:18 PM (IST)
Updated Date: Sat, 09 May 2026 04:21 PM (IST)
ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਵਿਸ਼ਵ ਥੈਲੇਸੀਮੀਆ ਦਿਵਸ ਅਤੇ ਸਵਰਗੀ ਸੁਨੀਤਾ ਰਾਣੀ ਦੀ ਯਾਦ ਵਿੱਚ 10 ਮਈ ਨੂੰ ਫਾਜ਼ਿਲਕਾ ਦੇ ਬ੍ਲੈਕ ਇਗੱਲ ਹੋਟਲ ਵਿਖੇ ਖੂਨਦਾਨ ਕੈਂਪ ਲਗਾਇਆ ਜਾਵੇਗਾ। ਇਹ ਕੈਂਪ ਸ਼੍ਰੀ ਰਾਮ ਕ੍ਰਿਪਾ ਸੇਵਾ ਸੰਘ ਵੈਲਫੇਅਰ ਸੁਸਾਇਟੀ ਤੇ ਬਲੈਕ ਈਗਲ ਹੋਟਲ ਦੇ ਸਾਂਝੇ ਯਤਨਾਂ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਰਾਜੀਵ ਕੁਕਰੇਜਾ ਅਤੇ ਵਿੱਕੀ ਬੱਤਰਾ ਨੇ ਦੱਸਿਆ ਕਿ ਮੌਜੂਦਾ ਤੇਜ਼ ਗਰਮੀ ਕਾਰਨ ਖੂਨ ਦੀ ਮੰਗ ਵਿੱਚ ਕਾਫ਼ੀ ਵਾਧਾ ਹੋਇਆ ਹੈ, ਜਿਸ ਨੂੰ ਦੇਖਦੇ ਹੋਏ ਸ਼ਹਿਰ ਵਾਸੀਆਂ ਨੂੰ ਮਨੁੱਖਤਾ ਦੀ ਸੇਵਾ ਲਈ ਅੱਗੇ ਆਉਣ ਦੀ ਅਪੀਲ ਕੀਤੀ ਗਈ ਹੈ। ਖ਼ਾਸ ਤੌਰ ’ਤੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਖੂਨਦਾਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇੱਕ ਯੂਨਿਟ ਖੂਨ ਕਿਸੇ ਲੋੜਵੰਦ ਮਰੀਜ਼ ਲਈ ਨਵੀਂ ਜ਼ਿੰਦਗੀ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਕੈਂਪ ਸਵੇਰੇ 8:30 ਵਜੇ ਤੋਂ ਦੁਪਹਿਰ 1 ਵਜੇ ਤੱਕ ਲਗੇਗਾ।