ਬਾਰਡਰ ਏਰੀਆ ਕਿਸਾਨ ਯੂਨੀਅਨ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੰਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ
ਬਾਰਡਰ ਏਰੀਆ ਕਿਸਾਨ ਯੂਨੀਅਨ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੰਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ
Publish Date: Wed, 29 Apr 2026 05:40 PM (IST)
Updated Date: Wed, 29 Apr 2026 05:43 PM (IST)

ਨਰੇਸ਼ ਕੁਮਾਰ ਕਾਮਰਾ.ਪੰਜਾਬੀ ਜਾਗਰਣ ਫਾਜ਼ਿਲਕਾ : ਪੰਜਾਬ ਬਾਰਡਰ ਏਰੀਆ ਕਿਸਾਨ ਯੂਨੀਅਨ ਦੇ ਕਿਸਾਨ ਜ਼ਿਲ੍ਹਾ ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਸੰਧੂ ਅਤੇ ਸੂਬਾ ਕਮੇਟੀ ਮੈਂਬਰ ਸ਼ਾਮ ਲਾਲ ਕੰਬੋਜ ਦੀ ਅਗਵਾਈ ਵਿੱਚ ਫਾਜ਼ਿਲਕਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਜੀ ਉਹਨਾਂ ਦੇ ਦਫ਼ਤਰ ਵਿਖੇ ਮਿਲੇ ਅਤੇ ਕੰਡਿਆਲੀ ਤਾਰ ਤੋਂ ਪਾਰ ਦੇ ਕਿਸਾਨਾਂ ਦੀਆਂ ਸਮੱਸਿਆਂਵਾਂ ਅਤੇ ਮੰਗਾਂ ਸਬੰਧੀ ਜਾਣੂ ਕਰਵਾਇਆ ਅਤੇ ਇੱਕ ਮੰਗ ਪੱਤਰ ਵੀ ਦਿੱਤਾ। ਜ਼ਿਲ੍ਹਾ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਸੰਧੂ ਨੇ ਦੱਸਿਆ ਕਿ ਉਹਨਾਂ ਦੀ ਇਹ ਮੀਟਿੰਗ ਕੰਡਿਆਲੀ ਤਾਰ ਤੋਂ ਪਾਰ ਦੇ ਕਿਸਾਨਾਂ ਦੇ ਅਹਿਮ ਮਸਲਿਆਂ ਨੂੰ ਲੈ ਕੇ ਹੋਈ ਹੈ। ਜਿਨ੍ਹਾਂ ਵਿੱਚ ਮੁੱਖ ਮੁੱਦੇ 2025 ਦੇ ਹੜ੍ਹਾਂ ਦੇ ਮੁਆਵਜ਼ੇ ਸਬੰਧੀ ਗੱਲਬਾਤ ਵੀ ਕੀਤੀ। ਯੂਨੀਅਨ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਜੀ ਨੂੰ ਦੱਸਿਆ ਗਿਆ ਕਿ ਅਜੇ ਵੀ ਕੁਝ ਕਿਸਾਨਾਂ ਦਾ ਹੜ੍ਹਾਂ ਵਾਲਾ ਮੁਆਵਜ਼ਾ ਨਹੀਂ ਮਿਲਿਆ। ਡਿਪਟੀ ਕਮਿਸ਼ਨਰ ਮੈਡਮ ਜੀ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਇੱਕ ਦੋ ਦਿਨਾਂ ਵਿੱਚ ਕਿਸਾਨਾਂ ਨੂੰ ਇਹ ਮੁਆਵਜ਼ਾ ਦੇ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਕੰਡਿਆਲੀ ਤਾਰ ਤੋਂ ਪਾਰ ਦੇ ਸਾਲ 2024 ਦੇ ਮੁਆਵਜ਼ੇ ਸਬੰਧੀ ਗੱਲਬਾਤ ਵੀ ਕੀਤੀ ਗਈ। ਡਿਪਟੀ ਕਮਿਸ਼ਨਰ ਮੈਡਮ ਜੀ ਨੇ ਦੱਸਿਆ ਕਿ ਦੋ ਤਿੰਨ ਪਿੰਡਾਂ ਦੇ ਏ ਰੋਲ਼ ਬਣ ਗਏ ਹਨ ਕਿਸਾਨਾਂ ਦੇ ਖਾਤਿਆਂ ਵਿੱਚ ਮੁਆਵਜ਼ਾ ਪਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ। ਬਾਕੀ ਪਿੰਡਾਂ ਦੇ ਏ ਰੋਲ਼ ਇਸ ਹਫਤੇ ਵਿੱਚ ਬਣ ਕੇ ਤਿਆਰ ਹੋ ਜਾਣਗੇ। 10-15 ਦਿਨਾਂ ਵਿੱਚ ਮੁਆਵਜ਼ੇ ਸਾਰੇ ਕਿਸਾਨਾਂ ਦੇ ਖਾਤਿਆਂ ਵਿੱਚ ਪੈ ਜਾਵੇਗਾ। ਫਾਜ਼ਿਲਕਾ ਜ਼ਿਲ੍ਹੇ ਦੇ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਹਰੇਕ ਕਿਸਾਨ ਨੂੰ ਉਹਨਾਂ ਦਾ ਬਣਦਾ ਹੱਕ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਪੁਰਾਣੀ ਕੰਡਿਆਲੀ ਤਾਰ ਦੇ ਬਾਹਰਵਾਰ ਨਵੀਂ ਤਾਰ ਲੱਗ ਰਹੀ ਹੈ। ਉਸ ਸਬੰਧੀ ਗੱਲਬਾਤ ਵੀ ਕੀਤੀ ਗਈ ਅਤੇ ਇਹ ਤਾਰ ਲੱਗਣ ਕਾਰਨ ਕਿਸਾਨਾਂ ਵੱਲੋਂ ਪਾਈਆਂ ਹੋਈਆਂ ਹੋਮ ਪਾਇਪਾਂ ਜੋ ਟੁੱਟ ਗਈਆਂ ਹਨ।ਉਹ ਠੇਕੇਦਾਰ ਵੱਲੋਂ ਪਾਈਆਂ ਨਹੀਂ ਜਾ ਰਹੀਆਂ। ਕੁਝ ਕਿਸਾਨ ਨਵੀਆਂ ਹੋਮ ਪਾਇਪਾਂ ਪਾਉਣੀਆਂ ਚਾਹੁੰਦੇ ਹਨ। ਇਸ ਮੁੱਦੇ ਤੇ ਡਿਪਟੀ ਕਮਿਸ਼ਨਰ ਮੈਡਮ ਜੀ ਕਿਹਾ ਕਿ ਇਸ ਸਬੰਧੀ ਠੇਕੇਦਾਰ ਨੂੰ ਕਹਿ ਦਿੱਤਾ ਜਾਵੇਗਾ ਅਤੇ ਨਵੀਆਂ ਹਾਉਸ ਪਾਇਪਾਂ ਦੇ ਸਬੰਧ ਵਿੱਚ ਉਹਨਾਂ ਨੇ ਕਿਹਾ ਕਿ ਇਸ ਸਬੰਧੀ ਬੀ ਐੱਸ ਐੱਫ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਇਸ ਮਸਲੇ ਦਾ ਹੱਲ ਕੀਤਾ ਜਾਵੇਗਾ। ਝੋਨੇ ਦੀ ਬਿਜਾਈ ਅਤੇ ਲਵਾਈ ਬਾਰੇ ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਜੀ ਨੇ ਕਿਹਾ ਕਿ ਕੰਡਿਆਲੀ ਤਾਰ ਤੋਂ ਪਾਰ ਦੇ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਖੇਤਰ ਲਈ ਜੋ ਵੀ ਤਰੀਕ ਮਿਥੀ ਜਾਏਗੀ।ਉਸ ਬਾਰੇ ਬੀ ਐੱਸ ਐੱਫ ਦੇ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਅਗਰ ਕਿਸੇ ਕਿਸਾਨ ਵੀ ਕਿਸਾਨ ਵੀਰ ਨੂੰ ਕੋਈ ਵੀ ਮੁਸ਼ਕਲ ਆਉਂਦੀ ਹੈ ਤਾਂ ਉਹ ਮੇਰੇ ਦਫ਼ਤਰ ਨਾਲ ਅਤੇ ਅਧਿਕਾਰੀਆਂ ਬੇਝਿਜਕ ਆਪਣੀ ਮੁਸ਼ਕਿਲ ਦੱਸ ਸਕਦਾ ਹੈ।ਇਸ ਮੀਟਿੰਗ ਵਿੱਚ ਫਾਜ਼ਿਲਕਾ ਜ਼ਿਲ੍ਹੇ ਦੇ , ਤਹਿਸੀਲ ਅਤੇ ਬਲਾਕ ਦੇ ਯੂਨੀਅਨ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।