ਪਿੰਡ ਲਖਮੀਰ ਕੇ ਉਤਾੜ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਦੇ ਤਹਿਤ ਬੱਸ ਰਵਾਨਾ
ਪਿੰਡ ਲਖਮੀਰ ਕੇ ਉਤਾੜ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਦੇ ਤਹਿਤ ਬੱਸ ਰਵਾਨਾ
Publish Date: Fri, 01 May 2026 04:12 PM (IST)
Updated Date: Fri, 01 May 2026 04:14 PM (IST)

ਬਗੀਚਾ ਸਿੰਘ, ਪੰਜਾਬੀ ਜਾਗਰਣ ਮਮਦੋਟ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਦੇ ਤਹਿਤ ਅੱਜ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਬਲਾਕ ਮਮਦੋਟ ਦੇ ਪਿੰਡ ਲਖਮੀਰ ਕੇ ਉਤਾੜ ਤੋਂ ਹਲਕਾ ਵਿਧਾਇਕ ਰਜਨੀਸ਼ ਕੁਮਾਰ ਦੀ ਯੋਗ ਅਗਵਾਈ ਹੇਠ ਤੀਰਥ ਯਾਤਰਾ ਲਈ ਸ੍ਰੀ ਅੰਮ੍ਰਿਤਸਰ ਨੂੰ ਜਾਣ ਵਾਲੀ ਬੱਸ ਰਵਾਨਾ ਕੀਤੀ ਗਈ। ਜਿਸ ਵਿਚ ਵੱਡੀ ਗਿਣਤੀ ਵਿਚ ਤੀਰਥ ਯਾਤਰਾ ਤੇ ਜਾਣ ਲਈ ਬਜ਼ੁਰਗਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਇੰਚਾਰਜ਼ ਲਖਵਿੰਦਰ ਸਿੰਘ ਬਰਾੜ ਨੇ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਮੁੱਖ ਮੰਤਰੀ ਤੀਰਥ ਯਾਤਰਾ ਦੇ ਤਹਿਤ ਜਾਣ ਵਾਲੀ ਬੱਸ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ, ਸ੍ਰੀ ਹਰਿਮੰਦਰ ਸਾਹਿਬ, ਜਲਿਆਂਵਾਲਾ ਬਾਗ, ਬਾਘਾ ਬਾਰਡਰ ਅਤੇ ਭਗਵਾਨ ਵਾਲਮੀਕ ਮੰਦਰ ਦੇ ਦਰਸ਼ਨ ਕਰਵਾ ਕੇ ਤੀਸਰੇ ਦਿਨ ਸੰਗਤਾਂ ਨੂੰ ਵਾਪਸ ਉਨ੍ਹਾਂ ਦੇ ਪਿੰਡ ਪਹੁੰਚਾਏਗੀ। ਇਸ ਦੌਰਾਨ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੀ ਇਕ ਵੱਖਰੀ ਪਹਿਲ ਦੀ ਸ਼ਲਾਘਾ ਕਰਦੇ ਹੋਏ ਹਲਕਾ ਵਿਧਾਇਕ ਰਜਨੀਸ਼ ਕੁਮਾਰ ਦਹੀਆ ਅਤੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਗੁਰਮੀਤ ਕੌਰ, ਮੈਂਬਰ ਪੰਚਾਇਤ ਗੁਰਮੇਜ ਸਿੰਘ ਆਪ ਆਗੂ ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ ਨੰਬਰਦਾਰ, ਗੁਰਮੇਲ ਸਿੰਘ ਸਵਾਮੀ ਸਮੇਤ ਹਲਕਾ ਇੰਚਾਰਜ਼ ਯੁੱਧ ਨਸ਼ਿਆਂ ਵਿਰੁੱਧ ਹਰਮਨ ਸਿੱਧੂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।