ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਨੇ ਸ਼ੁਰੂ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਵਾਲੇ ਕਾਰਡ ਬਣਨੇ ਸ਼ੁਰੂ
Publish Date: Sun, 01 Feb 2026 05:42 PM (IST)
Updated Date: Sun, 01 Feb 2026 05:43 PM (IST)
ਰਵੀ ਮੌਂਗਾ, ਪੰਜਾਬੀ ਜਾਗਰਣ, ਗੁਰੂਹਰਸਹਾਏ: ਸਥਾਨਕ ਆਸਥਾ ਹਸਪਤਾਲ ਵਿਖੇ ਲਗਾਏ ਗਏ ਮੈਡੀਕਲ ਚੈੱਕਅੱਪ ਕੈਂਪ ਦੌਰਾਨ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ। ਇਸ ਸ਼ੁਰੂਆਤ ਮੌਕੇ ਮੁੱਖ ਮਹਿਮਾਨ ਬੀਸੀ ਵਿੰਗ ਦੇ ਚੇਅਰਮੈਨ ਡਾਕਟਰ ਮਲਕੀਤ ਥਿੰਦ ਉਨ੍ਹਾਂ ਨਾਲ ਹਰਜਿੰਦਰ ਸਿੰਘ ਘਾਂਗਾ, ਸੁਰਿੰਦਰ ਸਿੰਘ ਪੋਪਾ, ਰਣਜੀਤ ਸਿੰਘ, ਵਰਿੰਦਰ ਮਦਾਨ ਚੰਡੀਗੜ੍ਹ ਲਾਇਬਾਟਰੀ ਆਦਿ ਆਪ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ। ਕਾਰਡ ਬਣਾਉਣ ਅਤੇ ਕੈਂਪ ਦੀ ਸ਼ੁਰੂਆਤ ਮੁੱਖ ਮਹਿਮਾਨ ਵੱਲੋਂ ਸ਼ਮਾ ਰੋਸ਼ਨ ਕਰਕੇ ਕੀਤੀ ਗਈ। ਇਸ ਕੈਂਪ ਵਿਚ ਪਹੁੰਚੇ ਸੈਂਕੜੇ ਲੋਕਾਂ ਨੇ ਇਸ ਯੋਜਨਾ ਦਾ ਲਾਭ ਲਿਆ। ਇਸ ਮੌਕੇ ਹਸਪਤਾਲ ਦੇ ਡਾਕਟਰ ਦਾਨਿਸ਼ ਕੱਕੜ, ਡਾਕਟਰ ਲਖਵਿੰਦਰ ਸਿੰਘ, ਡਾਕਟਰ ਸਰੋਜ ਸਿੰਘ ਵੱਲੋਂ ਆਏ ਹੋਏ ਮੁੱਖ ਮਹਿਮਾਨ ਬੀਸੀਵਿੰਗ ਦੇ ਚੇਅਰਮੈਨ ਡਾ. ਮਲਕੀਤ ਥਿੰਦ ਅਤੇ ਉਨ੍ਹਾਂ ਨਾਲ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।