ਨੌਜਵਾਨ ਨੂੰ ਗੋਲ਼ੀ ਮਾਰਨ ਵਾਲੇ 8 ਮੁਲਜ਼ਮਾਂ ਖ਼ਿਲਾਫ਼ ਪਰਚਾ
ਡੀ.ਜੇ ਦਾ ਕੰਮ ਕਰਨ ਵਾਲੇ ਨੌਜਵਾਨ ਨੂੰ ਗੋਲੀ ਮਾਰਨ ਵਾਲੇ 8 ਵਿਅਕਤੀਆਂ ਤੇ ਪਰਚਾ ਦਰਜ
Publish Date: Tue, 03 Feb 2026 05:05 PM (IST)
Updated Date: Tue, 03 Feb 2026 05:08 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਜਲਾਲਾਬਾਦ : ਥਾਣਾ ਸਿਟੀ ਪੁਲਿਸ ਨੇ ਇੱਕ ਡੀ.ਜੇ ਦਾ ਕੰਮ ਕਰਨ ਵਾਲੇ ਨੌਜਵਾਨ ਨੂੰ ਗੋਲੀ ਮਾਰਨ ਵਾਲੇ 8 ਵਿਅਕਤੀਆਂ ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਇੰਸਪੈਕਟਰ ਅੰਗਰੇਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕੇਵਲ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਢਾਣੀ ਮੋਜੇ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਕੇਵਲ ਸਿੰਘ ਦੇ ਭਰਾ ਦਾ ਲੜਕਾ ਕਰਮਜੀਤ ਸਿੰਘ (ਉਮਰ ਕਰੀਬ 16 ਸਾਲ) ਕ੍ਰਿਸ਼ਨ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਚੱਕ ਅਰਾਈਆਂਵਾਲਾ ਨਾਲ ਡੀ.ਜੇ ਦੇ ਕੰਮ ਲਈ ਜਸਕਰਨ ਸਿੰਘ ਪੁੱਤਰ ਗੁਰਮੁਖ ਸਿੰਘ ਵਾਸੀ ਨਾਨਕ ਨਗਰੀ ਜਲਾਲਾਬਾਦ ਦੇ ਵਿਆਹ ਵਿੱਚ ਉਹਨਾਂ ਦੇ ਘਰ ਗਿਆ ਸੀ ਤੇ ਉਥੇ ਸਾਜਨ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਗੁਰੂ ਨਾਨਕ ਨਗਰ ਜਲਾਲਾਬਾਦ, ਸ਼ਿਵਮ ਪੁੱਤਰ ਗਗਨਦੀਪ ਸਿੰਘ ਵਾਸੀ ਲੱਲਾ ਬਸਤੀ ਜਲਾਲਾਬਾਦ, ਸਾਹਿਲ ਸੁਖੀਜਾ ਪੁੱਤਰ ਕ੍ਰਿਸ਼ਨ ਲਾਲ ਵਾਸੀ ਆਦਰਸ਼ ਨਗਰ ਜਲਾਲਾਬਾਦ, ਲਵੀਸ਼ ਪੱਤਰ ਜਗਦੀਸ਼ ਕੁਮਾਰ ਵਾਸੀ ਦਸ਼ਮੇਸ਼ ਨਗਰ ਜਲਾਲਾਬਾਦ, ਨੰਨਾ ਪੁੱਤਰ ਸ਼ਾਮ ਸਿੰਘ ਵਾਸੀ ਮੁਹੱਲਾ ਰਾਠੌੜਾ ਵਾਲਾ ਜਲਾਲਾਬਾਦ ਅਤੇ 3-4 ਅਣਪਛਾਤੇ ਵਿਅਕਤੀਆਂ ਦੀ ਲੜਾਈ ਹੋ ਜਾਣ ਕਾਰਨ ਉਕਤ ਲੜਕਿਆਂ ਵੱਲੋਂ ਇੱਕ ਦੂਸਰੇ ਨੂੰ ਸਿੱਧੇ ਮਾਰ ਦੇਣ ਦੀ ਨੀਅਤ ਨਾਲ ਫਾਇਰ ਕੀਤੇ। ਇਸ ਦੌਰਾਨ ਇੱਕ ਫਾਇਰ ਕਰਮਜੀਤ ਸਿੰਘ ਦੇ ਸਿਰ ਵਿੱਚ ਲੱਗਣ ਕਾਰਨ ਉਸਦੀ ਮੌਤ ਹੋ ਗਈ। ਪੁਲਿਸ ਨੇ ਉਕਤ ਸਾਰੇ ਵਿਅਕਤੀਆਂ ਤੇ ਧਾਰਾ 109, 125, 191(3), 190 ਬੀਐਨਐਸ 25/27 ਆਰਮਸ ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ।