ਡੇਂਗੂ ਤੋਂ ਬਚਾਅ ਲਈ ਸਾਵਧਾਨੀ ਹੀ ਸਭ ਤੋਂ ਵੱਡਾ ਹਥਿਆਰ ਡਾ. ਨਵੀਨ ਸੇਠੀ
ਡੇਂਗੂ ਤੋਂ ਬਚਾਅ ਲਈ ਸਾਵਧਾਨੀ ਹੀ ਸਭ ਤੋਂ ਵੱਡਾ ਹਥਿਆਰ ਡਾ. ਨਵੀਨ ਸੇਠੀ
Publish Date: Sat, 16 May 2026 04:21 PM (IST)
Updated Date: Sat, 16 May 2026 04:24 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ: ਡੇਂਗੂ ਤੋਂ ਬਚਾਅ ਲਈ ਸਾਵਧਾਨੀ ਹੀ ਸਭ ਤੋਂ ਵੱਡਾ ਹਥਿਆਰ ਡਾ. ਨਵੀਨ ਸੇਠੀ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਡੇਂਗੂ ਵਰਗੀ ਜਾਨਲੇਵਾ ਬਿਮਾਰੀ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ। ਸਿਵਲ ਸਰਜਨ ਫਿਰੋਜ਼ਪੁਰ ਡਾ. ਮੀਨਾਕਸ਼ੀ ਢੀਂਗਰਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਕੱਸੋਆਣਾ ਡਾ. ਨਵੀਨ ਸੇਠੀ ਦੀ ਅਗਵਾਈ ਹੇਠ ਇਹ ਮੁਹਿੰਮ ਚਲਾਈ ਗਈ। ਪਿੰਡ ਵਕੀਲਾਂ ਵਾਲਾ ਵਿਖੇ ਲਗਾਏ ਗਏ ਕੈਂਪ ਦੌਰਾਨ ਡਾ. ਕਰਨਬੀਰ ਸਿੰਘ ਅਤੇ ਬਲਾਕ ਐਜੂਕੇਟਰ ਵਿਕਰਮਜੀਤ ਸਿੰਘ ਨੇ ਕਿਹਾ ਕਿ ਬਰਸਾਤੀ ਮੌਸਮ ਦੇ ਨੇੜੇ ਆਉਂਦੇ ਹੀ ਡੇਂਗੂ ਮੱਛਰ ਦਾ ਖਤਰਾ ਵੱਧ ਜਾਂਦਾ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਡੇਂਗੂ ਬੁਖਾਰ ਦਾ ਸਮੇਂ ਸਿਰ ਇਲਾਜ ਨਾ ਕਰਵਾਇਆ ਜਾਵੇ ਤਾਂ ਇਹ ਜਾਨਲੇਵਾ ਸਾਬਤ ਹੋ ਸਕਦਾ ਹੈ। ਇਸ ਮੌਕੇ ਸਰੂਪ ਸਿੰਘ, ਹਰਵਿੰਦਰ ਸਿੰਘ, ਪਰਮਿੰਦਰ ਕੌਰ, ਜਸਪ੍ਰੀਤ ਕੌਰ, ਅੰਗਰੇਜ਼ ਸਿੰਘ, ਮਨਦੀਪ ਸਿੰਘ ਅਤੇ ਆਸ਼ਾ ਵਰਕਰ ਵੀ ਹਾਜ਼ਰ ਸਨ।