ਰੇਡੀਐਂਟ ਪਬਲਿਕ ਸਕੂਲ ’ਚ ਸੀਬੀਐੱਸਈ ਨੇ ਲਗਾਈ ਵਰਕਸ਼ਾਪ
ਰੇਡੀਐਂਟ ਪਬਲਿਕ ਸਕੂਲ ਵਿੱਚ ਸੀ.ਬੀ.ਐਸ.ਈ ਦੇ ਵੱਲੋਂ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ
Publish Date: Mon, 16 Mar 2026 05:08 PM (IST)
Updated Date: Mon, 16 Mar 2026 05:10 PM (IST)
ਰਮਨ ਕੁਮਾਰ.ਪੰਜਾਬੀ ਜਾਗਰਣ ਫਾਜ਼ਿਲਕਾ : ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਸੀ.ਬੀ.ਐਸ.ਈ ਨੇ ‘ਹੈਪੀ ਕਲਾਸਰੂਮ’ ਵਿਸ਼ੇ ’ਤੇ ਇਕ ਵਰਕਸ਼ਾਪ ਲਗਾਈ। ਵਰਕਸ਼ਾਪ ਦੀ ਸ਼ੁਰੂਆਤ ਸਰਸਵਤੀ ਵੰਦਨਾ ਅਤੇ ਸ਼ਮਾ ਰੋਸ਼ਨ ਨਾਲ ਕੀਤੀ ਗਈ। ਰਿਸੋਰਸ ਪਰਸਨ ਸੀਮਾ ਸ਼ਰਮਾ ਅਤੇ ਡਾ. ਅਜੇ ਖੋਸਲਾ ਨੇ ਅਧਿਆਪਕਾਂ ਨੂੰ ਆਧੁਨਿਕ ਸਿੱਖਿਆ ਪ੍ਰਣਾਲੀ, ਨਵੀਆਂ ਟੀਚਿੰਗ ਤਕਨੀਕਾਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਜ਼ਰੂਰੀ ਸੁਝਾਅ ਦਿੱਤੇ। ਇਸ ਮੌਕੇ ‘ਤੇ ਐਗਜ਼ਿਕਿਊਟਿਵ ਡਾਇਰੈਕਟਰ ਡਾ. ਪੰਕਜ ਧਮੀਜਾ ਨੇ ਬੋਲਦੇ ਹੋਏ ਕਿਹਾ ਕਿ ਅਜਿਹੇ ਸੈਮੀਨਾਰ ਅਧਿਆਪਕਾਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਆਧੁਨਿਕ ਸਮੇਂ ਵਿੱਚ ਸਿੱਖਿਆ ਦੇ ਤਰੀਕਿਆਂ ਵਿੱਚ ਨਿਰੰਤਰ ਬਦਲਾਅ ਆ ਰਹੇ ਹਨ। ਇਸ ਮੌਕੇ ’ਤੇ ਅਕਾਦਮਿਕ ਮੁਖੀ ਡਾ. ਗੁਰਵੀਨ ਕੌਰ ਨੇ ਬੋਲਦੇ ਹੋਏ ਕਿਹਾ ਕਿ ਅਜਿਹੇ ਸੈਮੀਨਾਰ ਅਧਿਆਪਕਾਂ ਦੀ ਪੇਸ਼ੇਵਰ ਕਾਬਲੀਅਤ ਨੂੰ ਨਿਖਾਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਅੰਤ ਵਿੱਚ ਸਕੂਲ ਪ੍ਰਬੰਧਨ ਅਤੇ ਸਟਾਫ਼ ਵੱਲੋਂ ਕਿਹਾ ਗਿਆ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸੈਮੀਨਾਰ ਕਰਵਾਏ ਜਾਣਗੇ ਤਾਂ ਜੋ ਅਧਿਆਪਕਾਂ ਨੂੰ ਨਵੀਆਂ ਸਿੱਖਿਆਕ ਤਕਨੀਕਾਂ ਬਾਰੇ ਜਾਣਕਾਰੀ ਮਿਲਦੀ ਰਹੇ ਅਤੇ ਵਿਦਿਆਰਥੀਆਂ ਦੀ ਸਿੱਖਿਆ ਦਾ ਮਿਆਰ ਹੋਰ ਉੱਚਾ ਕੀਤਾ ਜਾ ਸਕੇ।