ਬਿਊਟੀ ਪਾਰਲਰ ਟ੍ਰੇਨਿੰਗ ਪੂਰੀ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਰਟੀਫਿਕੇਟ ਵੰਡੇ
ਬਿਊਟੀ ਪਾਰਲਰ ਟ੍ਰੇਨਿੰਗ ਪੂਰੀ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਰਟੀਫਿਕੇਟ ਵੰਡੇ
Publish Date: Sat, 02 May 2026 04:33 PM (IST)
Updated Date: Sat, 02 May 2026 04:35 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ ਰਟੌਲ ਬੇਟ, ਜ਼ੀਰਾ ਵਿਖੇ ਬਿਊਟੀ ਪਾਰਲਰ ਟ੍ਰੇਨਿੰਗ ਕੋਰਸ ਸਫਲਤਾਪੂਰਵਕ ਪੂਰਾ ਕਰਨ ਵਾਲੀਆਂ ਵਿਦਿਆਰਥਣਾਂ ਲਈ ਇਕ ਪ੍ਰਭਾਵਸ਼ਾਲੀ ਸਰਟੀਫਿਕੇਟ ਵੰਡ ਸਮਾਰੋਹ ਸੰਸਥਾ ਦੇ ਪ੍ਰੋਗਰਾਮ ਡਾਇਰੈਕਟਰ ਸੁਨੀਲ ਕੁਮਾਰ ਸੇਠੀ ਦੀ ਰਹਿਨੁਮਾਈ ਹੇਠ ਆਯੋਜਨ ਕੀਤਾ ਗਿਆ। ਜਿਸ ਦੌਰਾਨ ਟ੍ਰੇਨਿੰਗ ਪੂਰੀ ਕਰਨ ਵਾਲੀਆਂ ਲੜਕੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸੰਸਥਾ ਦੇ ਫੈਕਲਟੀ ਮੈਂਬਰ ਜਸਵੰਤ ਸਿੰਘ ਕਿੰਗਰਾ ਨੇ ਵਿਦਿਆਰਥਣਾਂ ਦੀ ਲਗਨ, ਮਿਹਨਤ ਅਤੇ ਸਿੱਖਣ ਪ੍ਰਤੀ ਜਜ਼ਬੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਹੁਨਰ ਆਧਾਰਿਤ ਸਿੱਖਿਆ ਹੀ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਦਾ ਸਭ ਤੋਂ ਵੱਡਾ ਸਾਧਨ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪਣੇ ਸਿੱਖੇ ਹੋਏ ਹੁਨਰ ਦੀ ਮਦਦ ਨਾਲ ਬਿਊਟੀ ਪਾਰਲਰ ਦੇ ਖੇਤਰ ਵਿਚ ਆਪਣਾ ਕਾਰੋਬਾਰ ਸ਼ੁਰੂ ਕਰਕੇ ਨਾ ਸਿਰਫ ਆਪਣੇ ਪੈਰਾਂ ‘ਤੇ ਖੜੀਆਂ ਹੋਣ, ਸਗੋਂ ਹੋਰ ਲੜਕੀਆਂ ਲਈ ਵੀ ਪ੍ਰੇਰਣਾ ਬਣਨ। ਇਸ ਮੌਕੇ ਸਮਾਰੋਹ ਦੇ ਮੁੱਖ ਮਹਿਮਾਨ ਜੋਗਿੰਦਰ ਕੰਡਿਆਲ ਅਤੇ ਕੋਆਰਡੀਨੇਟਰ ਸੁਖਦੇਵ ਸਿੰਘ ਨੇ ਵੀ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੀਆਂ ਟ੍ਰੇਨਿੰਗਾਂ ਪੇਂਡੂ ਖੇਤਰ ਦੀਆਂ ਲੜਕੀਆਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹ ਰਹੀਆਂ ਹਨ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਆਪਣੇ ਹੁਨਰ ਦੀ ਸਹੀ ਦਿਸ਼ਾ ਵਿਚ ਵਰਤੋਂ ਕਰਦੇ ਹੋਏ ਜੀਵਨ ਵਿਚ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹਰਸ਼ਿਤ ਧਵਨ, ਧਰਮਪਾਲ ਸਿੰਘ, ਰਣਜੀਤ ਕੌਰ ਅਤੇ ਬੰਟੀ ਆਦਿ ਮੌਜੂਦ ਸਨ। ਅੰਤ ਵਿੱਚ ਜਸਵੰਤ ਸਿੰਘ ਕਿੰਗਰਾ ਨੇ ਸਮਾਗਮ ਵਿੱਚ ਸ਼ਿਰਕਤ ਕਰਨ ਵਾਲੇ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਭ ਦੇ ਸਹਿਯੋਗ ਦੀ ਸਰਾਹਣਾ ਕੀਤੀ।