ਉੱਘੇ ਸਮਾਜਸੇਵੀ ਤੇ ਪੀਐਚਡੀ ਚੈਂਬਰ ਆਫ਼ ਕਾਮਰਸ ਪੰਜਾਬ ਦੇ ਚੇਅਰਮੈਨ ਘਰ ਪੁੱਜੇ CM Mann, ਪਿਤਾ ਦੀ ਮੌਤ 'ਤੇ ਗਿਲਹੋਤਰਾ ਪਰਿਵਾਰ ਨਾਲ ਸਾਂਝਾ ਕੀਤਾ ਦੁੱਖ
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸ਼ਨਿਚਰਵਾਰ ਨੂੰ ਮਰਹੂਮ ਸੰਦੀਪ ਗਿਲਹੋਤਰਾ ਦੇ ਦੇਹਾਂਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਫਾਜ਼ਿਲਕਾ ਪਹੁੰਚੇ ਅਤੇ ਪਰਿਵਾਰ ਨੂੰ ਇਸ ਦੁਖਦ ਘੜੀ 'ਚ ਹੌਸਲਾ ਦਿੱਤਾ ਤੇ ਹਮਦਰਦੀ ਪ੍ਰਗਟਾਈ।
Publish Date: Sat, 21 Feb 2026 01:20 PM (IST)
Updated Date: Sat, 21 Feb 2026 03:38 PM (IST)
ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜ਼ਿਲਕਾ : ਉੱਘੇ ਸਮਾਜ ਸੇਵਕ ਅਤੇ ਪੀਐਚਡੀ ਚੈਂਬਰ ਆਫ਼ ਕਾਮਰਸ ਪੰਜਾਬ ਦੇ ਚੇਅਰਮੈਨ ਕਰਨ ਗਿਲਹੋਤਰਾ ਦੇ ਪਿਤਾ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸਹੁਰੇ ਸੰਦੀਪ ਗਿਲਹੋਤਰਾ ਦਾ ਬੀਤੇ ਦਿਨ ਦੇਹਾਂਤ ਹੋ ਗਿਆ ਸੀ। ਸ਼ਨਿਚਰਵਾਰ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਮਰਹੂਮ ਸੰਦੀਪ ਗਿਲਹੋਤਰਾ ਦੇ ਦੇਹਾਂਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਫਾਜ਼ਿਲਕਾ ਪਹੁੰਚੇ ਅਤੇ ਪਰਿਵਾਰ ਨੂੰ ਇਸ ਦੁਖਦ ਘੜੀ 'ਚ ਹੌਸਲਾ ਦਿੱਤਾ ਤੇ ਹਮਦਰਦੀ ਪ੍ਰਗਟਾਈ। ਇਸ ਮੌਕੇ ਉਨ੍ਹਾਂ ਨਾਲ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੁਮਾਰ ਗੋਲਡੀ, ਬੱਲੂਆਣਾ ਵਿਧਾਇਕ ਅਮਨਦੀਪ ਗੋਲਡੀ ਮੁਸਾਫਿਰ ਆਦਿ ਮੌਜੂਦ ਸਨ।